ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ’ਚ ਧਾਰਮਿਕ ਸਮਾਗਮ ਕਰਾਇਆ
ਮੁੱਦਕੀ, 18 ਨਵੰਬਰ, (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ ’ਤੇ ਸਥਿੱਤ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਕਾਲਜ ਕੈਂਪਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ।
ਮੁੱਦਕੀ, 18 ਨਵੰਬਰ, (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ ’ਤੇ ਸਥਿੱਤ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਵਿਚ ਧਾਰਮਿਕ ਸਮਾਗਮ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਗਗਨਦੀਪ ਕੌਰ ਨੇ ਦੱਸਿਆ ਕਿ ਸਰਬੱਤ ਦੇ ਭਲੇ ਲਈ ਕਾਲਜ ਕੈਂਪਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਵਲੋਂ ਸੰਗਤਾਂ ਨੂੰ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ, ਕਾਲਜ ਦੀ ਚੜ੍ਹਦੀ ਕਲਾ ਲਈ ਅਤੇ ਵਿਦਿਆਰਥਣਾਂ ਦੇ ਉੱਜਵਲ ਭਵਿੱਖ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਕਾਲਜ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਵਲੋਂ ਹੱਥੀਂ ਲੰਗਰ ਤਿਆਰ ਕਰ ਕੇ ਸੰਗਤ ਨੂੰ ਛਕਾਇਆ ਗਿਆ। ਇਸ ਮੌਕੇ ਕਾਲਜ ਚੇਅਰਮੈਨ ਰਛਪਾਲ ਸਿੰਘ ਮੱਲ੍ਹੀ, ਡਾਇਰੈਕਟਰ ਸੁਖਜੀਤ ਢਿੱਲੋਂ, ਸਮੂਹ ਕਾਲਜ ਪ੍ਰਬੰਧਕੀ ਕਮੇਟੀ ਮੈਂਬਰ, ਸਮੂਹ ਸਟਾਫ਼ ਅਤੇ ਸੰਗਤ ਹਾਜ਼ਰ ਸੀ। ਅੰਤ ਵਿਚ ਪ੍ਰਬੰਧਕੀ ਕਮੇਟੀ ਮੈਂਬਰਾਂ ਵਲੋਂ ਆਈ ਹੋਈ ਸੰਗਤ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ।