18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

1 ਘੰਟਾ 22 ਮਿੰਟ ’ਚ ਰੇਸ ਪੂਰੀ ਕਰਕੇ ਹਾਸਿਲ ਕੀਤਾ ਵਿਸ਼ੇਸ਼ ਸਨਮਾਨ

ਮੱਖੂ, 18 ਨਵੰਬਰ (ਵਰਿੰਦਰ ਮਨਚੰਦਾ)-ਉਮਰ ਸਿਰਫ਼ ਇਕ ਅੰਕੜਾ ਹੈ ਅਤੇ ਜੇਕਰ ਮਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ 74 ਸਾਲਾ ਕਰਨਲ ਕਸ਼ਮੀਰ ਸਿੰਘ ਢਿੱਲੋਂ ਨੇ, ਜਿਨ੍ਹਾਂ ਨੇ ਫ਼ਰੀਦਕੋਟ ਵਿਖੇ ਕਰਵਾਈ ਗਈ 40 ਕਿੱਲੋਮੀਟਰ ਸਾਈਕਲ ਰੇਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਖੂ ਸ਼ਹਿਰ ਦਾ ਨਾਮ ਰੌਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਮੱਖੂ, 18 ਨਵੰਬਰ (ਵਰਿੰਦਰ ਮਨਚੰਦਾ)-ਉਮਰ ਸਿਰਫ਼ ਇਕ ਅੰਕੜਾ ਹੈ ਅਤੇ ਜੇਕਰ ਮਨ ਵਿਚ ਕੁੱਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਤਾਂ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ 74 ਸਾਲਾ ਕਰਨਲ ਕਸ਼ਮੀਰ ਸਿੰਘ ਢਿੱਲੋਂ ਨੇ, ਜਿਨ੍ਹਾਂ ਨੇ ਫ਼ਰੀਦਕੋਟ ਵਿਖੇ ਕਰਵਾਈ ਗਈ 40 ਕਿੱਲੋਮੀਟਰ ਸਾਈਕਲ ਰੇਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਖੂ ਸ਼ਹਿਰ ਦਾ ਨਾਮ ਰੌਸ਼ਨ ਕੀਤਾ। ਰਿਟਾਇਰਡ ਕਰਨਲ ਕਸ਼ਮੀਰ ਸਿੰਘ ਢਿੱਲੋਂ, ਜੋ ਆਪਣੇ ਆਪ ਨੂੰ 74 ਸਾਲ ਦਾ ਨੌਜਵਾਨ ਦੱਸਦੇ ਹਨ, ਨੇ 15 ਨਵੰਬਰ ਨੂੰ ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ ਟ੍ਰਿਬਿਊਟ ਗਾਈਡ ਫ਼ਰੀਦਕੋਟ ਵਿਖੇ ਕਰਵਾਈ ਗਈ ਇਸ ਸਾਈਕਲ ਰੇਸ ਨੂੰ ਮਹਿਜ਼ 1 ਘੰਟਾ 22 ਮਿੰਟ ਵਿਚ ਪੂਰਾ ਕਰਕੇ ਵਿਸ਼ੇਸ਼ ਸਨਮਾਨ ਹਾਸਲ ਕੀਤਾ। ਇਸ ਦੌਰਾਨ ਉਨ੍ਹਾਂ ਦੇ ਸਾਈਕਲ ਦੀ ਔਸਤ ਰਫ਼ਤਾਰ 28 ਕਿੱਲੋਮੀਟਰ ਪ੍ਰਤੀ ਘੰਟਾ ਰਹੀ। ਇਸ ਮੁਕਾਬਲੇ ਵਿਚ 300 ਤੋਂ ਵੱਧ ਸਾਈਕਲਿਸਟਾਂ ਨੇ ਹਿੱਸਾ ਲਿਆ। ਇਹ ਮੁਕਾਬਲਾ ਫ਼ਰੀਦਕੋਟ ਸਾਈਕਲ ਕਲੱਬ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਇਆ ਗਿਆ। ਇਸ ਪ੍ਰਾਪਤੀ ਸਬੰਧੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਰਨਲ ਕਸ਼ਮੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਉਹ ਪਿਛਲੇ ਪੰਜ ਸਾਲਾਂ ਤੋਂ ਲਗਾਤਾਰ ਸਾਈਕਲਿੰਗ ਕਰ ਰਹੇ ਹਨ, ਜਿਸ ਨਾਲ ਉਨ੍ਹਾਂ ਦਾ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਉਹ ਆਪਣੇ ਆਪ ਨੂੰ ਕਾਫ਼ੀ ਊਰਜਾਵਾਨ ਮਹਿਸੂਸ ਕਰਦੇ ਹਨ। ਉਨ੍ਹਾਂ ਇਸ ਸਫਲਤਾ ਦਾ ਸਿਹਰਾ ਵਿਸ਼ੇਸ਼ ਤੌਰ ’ਤੇ ਮੱਖੂ ਪੈਡਲਰਜ਼ ਨੂੰ ਦਿੰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ, ਜੋ ਮੱਖੂ ਸ਼ਹਿਰ ਵਿਖੇ ਰੋਜ਼ਾਨਾ ਸਾਈਕਲਿੰਗ ਕਰਕੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਹਰ ਉਮਰ ਦੇ ਵਿਅਕਤੀਆਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦੀ ਸੰਭਾਲ ਲਈ ਰੋਜ਼ਾਨਾ ਘੱਟੋ-ਘੱਟ 30 ਤੋਂ 40 ਮਿੰਟ ਕਸਰਤ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਤੰਦਰੁਸਤ ਸਰੀਰ ਹੀ ਮਨੁੱਖ ਦੀ ਸਭ ਤੋਂ ਵੱਡੀ ਦੌਲਤ ਹੈ। ਇਕ ਤੰਦਰੁਸਤ ਇਨਸਾਨ ਆਪਣੇ ਪਰਿਵਾਰ, ਦੇਸ਼ ਅਤੇ ਕੌਮ ਲਈ ਸੰਪਤੀ ਹੁੰਦਾ ਹੈ, ਜਦਕਿ ਬਿਮਾਰੀਆਂ ਨਾਲ ਘਿਰਿਆ ਵਿਅਕਤੀ ਆਪਣੇ ਜੀਵਨ ਵਿਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਦਾ ਹੈ। ਕਰਨਲ ਕਸ਼ਮੀਰ ਸਿੰਘ ਢਿੱਲੋਂ ਦੀ ਇਹ ਪ੍ਰਾਪਤੀ ਉਮਰ ਦੇ ਇਸ ਪੜਾਅ ’ ਤੇ ਵੀ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਕਰਨ ਦਾ ਸੁਨੇਹਾ ਦਿੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੂਰਾ ਕਿਰਾਇਆ ਵਸੂਲਣ ਦੇ ਬਾਵਜੂਦ ਯਾਤਰੀਆਂ ਨੂੰ ਮੁਢਲੀਆਂ ਸਹੂਲਤਾਂ ਅਤੇ ਸੁਰੱਖਿਅਤ ਸਫ਼ਰ ਦੇਣ ਵਿਚ ਰੇਲਵੇ ਨਾਕਾਮ-ਆਗੂ ਬਘੌ... ਅਗਲੀ ਖ਼ਬਰ ਅੱਜ ਬਜ਼ੁਰਗ ਨਾਗਰਿਕ ਆਪਣੇ-ਆਪ ਨੂੰ ਘਰਾਂ ਤੋਂ ਬਾਹਰ ਵੀ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ-ਐੱਸ.ਕੇ. ਅਰੋੜਾ
Ad Position 24