18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਰਾਹੁਲ ਦੀ ਪੰਜਾਬੀ ਯੂਨੀਵਰਸਿਟੀ ਦੀ ਕ੍ਰਿਕਟ ਟੀਮ ’ਚ ਚੋਣ

ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦੇ ਬੀ. ਪੀ.

Ad Position 21
No active advertisement
ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦਾ ਰਾਹੁਲ ਸਕਸੈਨਾ। ਅਜੀਤ ਤਸਵੀਰ 19-11-2026
ਬਠਿੰਡਾ, 18 ਨਵੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਬਠਿੰਡਾ ਦੇ ਬੀ.ਪੀ.ਐੱਡ. ਭਾਗ ਦੂਜਾ ਦੇ ਵਿਦਿਆਰਥੀ ਰਾਹੁਲ ਸਕਸੈਨਾ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦੇ ਦਮ ‘ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਕ੍ਰਿਕਟ ਟੀਮ ਵਿਚ ਜਗ੍ਹਾ ਬਣਾਈ ਹੈ ਅਤੇ ਕਾਲਜ ਦਾ ਮਾਣ ਵਧਾਇਆ ਹੈ। ਉਸ ਦੀ ਚੋਣ ਆਲ ਇੰਡੀਆ ਅੰਤਰ-ਵਰਸਿਟੀ ਨਾਰਥ ਜ਼ੋਨ ਕ੍ਰਿਕਟ ਮੁਕਾਬਲਿਆਂ ਲਈ ਹੋਈ ਹੈ। ਇਹ ਮੁਕਾਬਲੇ ਯੂਨੀਵਰਸਿਟੀ ਆਫ਼ ਲਖਨਊ (ਉੱਤਰ ਪ੍ਰਦੇਸ਼) ਵਿਖੇ ਕਰਵਾਏ ਜਾ ਰਹੇ ਹਨ। ਰਾਹੁਲ ਦੀ ਇਸ ਪ੍ਰਾਪਤੀ ਮਗਰੋਂ ਕਾਲਜ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਕਾਲਜ ਦੇ ਡੀਨ ਆਰ.ਸੀ. ਸ਼ਰਮਾ ਅਤੇ ਸਟਾਫ਼ ਮੈਂਬਰ ਗਿਰੀਸ਼ ਸ਼ਰਮਾ, ਰਾਜਵਿੰਦਰ ਸਿੰਘ, ਜਗਦੀਪ ਸਿੰਘ, ਅਜੈ ਕੁਮਾਰ ਅਤੇ ਰਮਨਦੀਪ ਕੌਰ ਨੇ ਉਸ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਮੱਲਾਂ ਮਾਰਨ ਦੀ ਕਾਮਨਾ ਕੀਤੀ ਹੈ। ਇਸ ਮੌਕੇ ਕਾਲਜ ਮੈਨੇਜਮੈਂਟ ਦੇ ਚੇਅਰਮੈਨ ਰਮਨ ਸਿੰਗਲਾ, ਮੀਤ ਪ੍ਰਧਾਨ ਰਾਕੇਸ਼ ਗੋਇਲ ਅਤੇ ਮੈਂਬਰ ਕੇ.ਪੀ.ਐੱਸ. ਬਰਾੜ (ਸੇਵਾਮੁਕਤ ਜੁਆਇੰਟ ਕਮਿਸ਼ਨਰ, ਇਨਕਮ ਟੈਕਸ ਤੇ ਅੰਤਰ-ਰਾਸ਼ਟਰੀ ਐਥਲੀਟ) ਨੇ ਵੀ ਰਾਹੁਲ ਦੀ ਇਸ ਪ੍ਰਾਪਤੀ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਐਲਾਨ ਕੀਤਾ ਕਿ ਕਾਲਜ ਦੇ ਸਾਲਾਨਾ ਸਮਾਗਮ ਦੌਰਾਨ ਰਾਹੁਲ ਸਕਸੈਨਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕੈਦੀ ਪਾਸੋਂ ਸਿੰਮ ਕਾਰਡ ਤੇ ਨਾਬਾਲਗ ਪਾਸੋਂ ਹੈਰੋਇਨ ਬਰਾਮਦ ਅਗਲੀ ਖ਼ਬਰ ਪੂਰਾ ਕਿਰਾਇਆ ਵਸੂਲਣ ਦੇ ਬਾਵਜੂਦ ਯਾਤਰੀਆਂ ਨੂੰ ਮੁਢਲੀਆਂ ਸਹੂਲਤਾਂ ਅਤੇ ਸੁਰੱਖਿਅਤ ਸਫ਼ਰ ਦੇਣ ਵਿਚ ਰੇਲਵੇ ਨਾਕਾਮ-ਆਗੂ ਬਘੌ...
Ad Position 24