18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜਵਾਨੀ ਸੰਭਾਲ ਸਾਈਕਲ ਯਾਤਰਾ ਮਹਿਰਾਜ ਪੁੱਜੀ

ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਅੱਜ ਮਹਿਰਾਜ ਪੁੱਜੀ। ਇਸ ਮੌਕੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਕਾਂਗੜ ਵੀ ਆਪਣੇ ਕਾਫ਼ਲੇ ਸਮੇਤ ਸ਼ਾਮਲ ਹੋਏ।

Ad Position 21
No active advertisement
ਅਜੀਤ ਡੈਸਕ 19-11-2026
ਮਹਿਰਾਜ, 18 ਨਵੰਬਰ (ਸੁਖਪਾਲ ਮਹਿਰਾਜ)- ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਜਵਾਨੀ ਸੰਭਾਲ ਸਾਈਕਲ ਯਾਤਰਾ ਅੱਜ ਮਹਿਰਾਜ ਪੁੱਜੀ। ਇਸ ਮੌਕੇ ਸਾਬਕਾ ਮੰਤਰੀ ਤੇ ਕਾਂਗਰਸ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਕਾਂਗੜ ਵੀ ਆਪਣੇ ਕਾਫ਼ਲੇ ਸਮੇਤ ਸ਼ਾਮਲ ਹੋਏ। ਮਟਕਾ ਚੌਂਕ ਵਿਖੇ ਦੋਵਾਂ ਆਗੂਆਂ ਨੇ ਜਨਤਕ ਇਕੱਠ ਨੂੰ ਸੰਬੋਧਨ ਕੀਤਾ ਅਤੇ ਲੋਕਾਂ ਨੇ ਹਾਰ ਪਾ ਕੇ ਯਾਤਰਾ ਦਾ ਸਵਾਗਤ ਕੀਤਾ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅਕਾਲੀ ਸਰਕਾਰ ਦੇ ਰਾਜ ਦੌਰਾਨ ਪੰਜਾਬ ਵਿਚ ਨਸ਼ਿਆਂ ਦਾ ਪਸਾਰ ਹੋਇਆ ਅਤੇ ਗੁਰੂ ਦੀ ਬੇਅਦਬੀ ਕਰਦੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਦੀ ਜਵਾਨੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਆਗੂਆਂ ਨੂੰ ਸਬਕ ਸਿਖਾਉਣ ਅਤੇ ਆਮ ਆਦਮੀ ਪਾਰਟੀ ਦੀਆਂ ਗੱਲਾਂ ਵਿਚ ਨਾ ਆਉਣ। ਸ੍ਰੀ ਕਾਂਗੜ ਨੇ ਕਿਹਾ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਹਲਕੇ ਵਿਚ ਨਹਿਰੀ ਪਾਣੀ ਦੇ ਪੰਜ ਮੋਘੇ ਅਲਾਟ ਕਰਵਾਏ ਗਏ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ। ਇਸ ਤੋਂ ਇਲਾਵਾ ਵੈਟਰਨਰੀ ਯੂਨੀਵਰਸਿਟੀ ਦੀ ਬਰਾਂਚ ਅਤੇ ਮੁੰਡਿਆਂ ਤੇ ਕੁੜੀਆਂ ਲਈ ਦੋ ਆਈ.ਟੀ.ਆਈਜ਼ ਸਥਾਪਤ ਕਰਵਾਈਆਂ ਗਈਆਂ, ਜਿਸ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਉੱਚ ਪੱਧਰੀ ਸਿੱਖਿਆ ਤੇ ਕਿੱਤਾਮੁਖੀ ਸਿਖਲਾਈ ਦੀ ਸਹੂਲਤ ਮਿਲੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਦਾਅਵੇ ਕਰ ਰਹੀ ਹੈ, ਜਦਕਿ ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਜ਼ਮੀਨੀ ਪੱਧਰ ’ਤੇ ਕੰਮ ਕਰਵਾਏ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਐਤਕੀਂ ਗੱਲਾਂ ਵਿੱਚ ਨਾ ਆ ਕੇ ਕਾਂਗਰਸ ਦਾ ਸਾਥ ਦੇਣ, ਕਿਉਂਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ। ਇਕੱਠ ਨੂੰ ਮੁਹੰਮਦ ਸਦੀਕ ਨੇ ਵੀ ਸੰਬੋਧਨ ਕੀਤਾ, ਜਦਕਿ ਮੰਚ ਸੰਚਾਲਨ ਕਾਂਗਰਸੀ ਆਗੂ ਕਰਮਜੀਤ ਸਿੰਘ ਖ਼ਾਲਸਾ ਨੇ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਲੂਕਾ ਖ਼ੁਰਦ ਤੇ ਕੋਠਾ ਗੁਰੂ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਕੇਂਦਰੀ ਜੇਲ੍ਹ ਬਠਿੰਡਾ ’ਚੋਂ ਕੈਦੀ ਪਾਸੋਂ ਸਿੰਮ ਕਾਰਡ ਤੇ ਨਾਬਾਲਗ ਪਾਸੋਂ ਹੈਰੋਇਨ ਬਰਾਮਦ
Ad Position 24