ਇਗਨੂ ਵਲੋਂ ਦਸੰਬਰ ਪ੍ਰੀਖਿਆਵਾਂ ਦੀਆਂ ਹਾਲ ਟਿਕਟਾਂ ਜਾਰੀ
ਵਿਦਿਆਰਥੀ ਸੰਤ ਕਬੀਰ ਕਾਲਜ ਜ਼ੀਰਾ ਤੋਂ ਵੀ ਪ੍ਰਾਪਤ ਕਰ ਸਕਦੇ ਹਨ ਹਾਲ ਟਿਕਟ -ਡਾ. ਸੁਖਦੇਵ ਸਿੰਘ
ਜ਼ੀਰਾ,18 ਨਵੰਬਰ (ਰਜਨੀਸ਼ ਕਥੂਰੀਆ)-ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਵਲੋਂ ਦਸੰਬਰ ਟਰਮ ਐਂਡ ਐਗਜ਼ਾਮੀਨੇਸ਼ਨ (ਟੀ. ਏ.
ਜ਼ੀਰਾ,18 ਨਵੰਬਰ (ਰਜਨੀਸ਼ ਕਥੂਰੀਆ)-ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਵਲੋਂ ਦਸੰਬਰ ਟਰਮ ਐਂਡ ਐਗਜ਼ਾਮੀਨੇਸ਼ਨ (ਟੀ.ਏ.ਈ.) 2026 ਲਈ ਵਿਦਿਆਰਥੀਆਂ ਦੀਆਂ ਹਾਲ ਟਿਕਟਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਕਬੀਰ ਕਾਲਜ ਜ਼ੀਰਾ ਦੇ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਦਸੰਬਰ 2026 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਭਰੇ ਹਨ। ਉਹ ਇਗਨੂੰ ਦੀ ਅਧਿਕਾਰਤ ਵੈੱਬਸਾਈਟ ਤੋਂ ਆਪਣੀਆਂ ਹਾਲ ਟਿਕਟਾਂ ਡਾਊਨਲੋਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਵੀ ਹਾਲ ਟਿਕਟਾਂ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ। ਕੋਆਰਡੀਨੇਟਰ ਡਾ. ਵੀਰਪਾਲ ਨੇ ਦੱਸਿਆ ਕਿ ਕਈ ਵਾਰ ਵਿਦਿਆਰਥੀਆਂ ਨੂੰ ਆਨਲਾਈਨ ਹਾਲ ਟਿਕਟ ਡਾਊਨਲੋਡ ਕਰਨ ਸਮੇਂ ਤਕਨੀਕੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੀ ਸਥਿਤੀ ਵਿਚ ਵਿਦਿਆਰਥੀ ਕਾਲਜ ਵਿਖੇ ਪਹੁੰਚ ਕੇ ਆਪਣੀ ਹਾਲ ਟਿਕਟ ਪ੍ਰਾਪਤ ਕਰ ਸਕਦੇ ਹਨ। ਕਾਲਜ ਦਾ ਸਟਾਫ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਅਤੇ ਮਾਰਗਦਰਸ਼ਨ ਪ੍ਰਦਾਨ ਕਰੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਕਿ ਪ੍ਰੀਖਿਆ ਕੇਂਦਰ ਵਿਚ ਜਾਂਦੇ ਸਮੇਂ ਆਪਣੀ ਹਾਲ ਟਿਕਟ ਦੇ ਨਾਲ ਅਸਲ ਆਧਾਰ ਕਾਰਡ ਅਤੇ ਇਗਨੂੰ ਦਾ ਵਿਦਿਆਰਥੀ ਪਛਾਣ ਪੱਤਰ (ਸ਼ਨਾਖਤੀ ਕਾਰਡ) ਲੈ ਕੇ ਜਾਣਾ ਯਕੀਨੀ ਬਣਾਉਣ ਤਾਂ ਜੋ ਪ੍ਰੀਖਿਆ ਕੇਂਦਰ ਵਿਚ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਅੰਤ ਵਿਚ ਡਾ. ਸੁਖਦੇਵ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਸ਼ੁਭਕਾਮਨਾਵਾਂ ਦਿੰਦਿਆਂ ਅਪੀਲ ਕੀਤੀ ਕਿ ਉਹ ਆਪਣੀ ਤਿਆਰੀ ਪੂਰੀ ਲਗਨ ਅਤੇ ਮਿਹਨਤ ਨਾਲ ਕਰਨ ਅਤੇ ਸਮੇਂ ਸਿਰ ਆਪਣੀਆਂ ਹਾਲ ਟਿਕਟਾਂ ਡਾਊਨਲੋਡ ਕਰਕੇ ਜਾਂ ਕਾਲਜ ਤੋਂ ਪ੍ਰਾਪਤ ਕਰਕੇ ਪ੍ਰੀਖਿਆਵਾਂ ਵਿਚ ਸ਼ਾਮਲ ਹੋਣ।