19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦੇ ਸਵਾਗਤ ਲਈ ਭਾਜਪਾ ਆਗੂਆਂ ਅਤੇ ਵਰਕਰਾਂ ’ਚ ਉਤਸ਼ਾਹ- ਪੁਲਵਿੰਦਰ ਕੌਰ ਬਾਠ

ਫ਼ਿਰੋਜ਼ਪੁਰ, 19 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਸਮਰਸਤਾ ਸੰਕਲਪ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਭਾਜਪਾ ਦੀ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਵਲੋਂ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 20-11-2026
ਫ਼ਿਰੋਜ਼ਪੁਰ, 19 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਵਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੁਰੂ ਕੀਤੀ ਗਈ ਸਮਰਸਤਾ ਸੰਕਲਪ ਯਾਤਰਾ ਦਾ ਫ਼ਿਰੋਜ਼ਪੁਰ ਪਹੁੰਚਣ ’ਤੇ ਭਾਜਪਾ ਦੀ ਸਾਬਕਾ ਕੌਂਸਲਰ ਪੁਲਵਿੰਦਰ ਕੌਰ ਬਾਠ ਵਲੋਂ ਨਿੱਘਾ ਸਵਾਗਤ ਕੀਤਾ ਜਾਵੇਗਾ। ਇਸ ਸਬੰਧੀ ਉਨ੍ਹਾਂ ਵਲੋਂ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪੁਲਵਿੰਦਰ ਕੌਰ ਬਾਠ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਸਮੁੱਚੀ ਮਾਨਵਤਾ ਨੂੰ ਬਰਾਬਰਤਾ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਦਾ ਸੰਦੇਸ਼ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਰਾਹੀਂ ਗੁਰੂ ਸਾਹਿਬ ਦੇ ਵਿਚਾਰਾਂ ਅਤੇ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਪਹੁੰਚਣ ’ਤੇ ਯਾਤਰਾ ਦਾ ਸਵਾਗਤ ਕਰਨ ਲਈ ਭਾਜਪਾ ਆਗੂਆਂ ਅਤੇ ਵਰਕਰਾਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਇਸ ਮੌਕੇ ਉਨਾਂ ਦੇ ਨਾਲ ਵੱਡੀ ਗਿਣਤੀ ਦੇ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ’ਚ ਦਿਖਾਇਆ ਖੇਡ ਹੁਨਰ ਅਗਲੀ ਖ਼ਬਰ ਪਾਕਿਸਤਾਨੀ ਵਫ਼ਦ ਐੱਸ. ਸੀ. ਓ. ਸੱਭਿਅਤਾ ਸੰਵਾਦ ਫੋਰਮ ’ਚ ਸ਼ਾਮਿਲ ਹੋਣ ਲਈ ਪਹੁੰਚ ਰਿਹਾ ਭਾਰਤ
Ad Position 24