19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੰਜ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ, ਪੁਲਿਸ ਵਲੋਂ ਜਾਂਚ ਉਪਰੰਤ ਕਾਰਵਾਈ

ਫ਼ਿਰੋਜ਼ਪੁਰ, 19 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਖੇ ਡਬਲ ਲਾਭ ਦੇਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਜਤਾਲਾ ਆਦਿ ਵਲੋਂ 31 ਜੁਲਾਈ 2026 ਨੂੰ ਦਰਖਾਸਤ ਨੰਬਰ 856759 ਰਾਹੀਂ ਸ਼ਿਕਾਇਤ ਦਿੱਤੀ ਗਈ ਸੀ।

Ad Position 21
No active advertisement
ਅਜੀਤ ਡੈਸਕ 20-11-2026
ਫ਼ਿਰੋਜ਼ਪੁਰ, 19 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਵਿਖੇ ਡਬਲ ਲਾਭ ਦੇਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਫ਼ਿਰੋਜ਼ਪੁਰ ਪੁਲਿਸ ਵਲੋਂ ਪੰਜ ਵਿਅਕਤੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਪੁੱਤਰ ਨਰਿੰਦਰਪਾਲ ਸਿੰਘ ਵਾਸੀ ਜਤਾਲਾ ਆਦਿ ਵਲੋਂ 31 ਜੁਲਾਈ 2026 ਨੂੰ ਦਰਖਾਸਤ ਨੰਬਰ 856759 ਰਾਹੀਂ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿਚ ਦੋਸ਼ ਲਗਾਇਆ ਗਿਆ ਸੀ ਕਿ ਸਮਰਾਲਾ ਸ਼ਹਿਰ ਵਿਚ ਜਰਨੇਸ਼ਨ ਆਫ਼ ਫਾਰਮਿੰਗ ਨਾਮਕ ਕੰਪਨੀ ਦੇ ਨਾਮ ’ਤੇ ਡਬਲ ਲਾਭ ਦੇਣ ਦਾ ਲਾਲਚ ਦੇ ਕੇ ਉਨ੍ਹਾਂ ਨਾਲ ਕਰੀਬ 22 ਲੱਖ 82 ਹਜ਼ਾਰ ਰੁਪਏ ਦੀ ਠੱਗੀ ਮਾਰੀ ਗਈ ਹੈ। ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਉਪ ਕਪਤਾਨ ਪੁਲਿਸ (ਸਬ-ਡਵੀਜ਼ਨ) ਦਿਹਾਤੀ ਫ਼ਿਰੋਜ਼ਪੁਰ ਵਲੋਂ ਕੀਤੀ ਗਈ। ਜਾਂਚ ਉਪਰੰਤ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ ਦੇ ਹੁਕਮਾਂ ਅਨੁਸਾਰ ਪਰਮਿੰਦਰ ਸਿੰਘ ਵਾਸੀ ਬਹਿਨਾ ਬੁਲੰਦ ਅਮਲੋਹ, ਬਿਕਰਮਜੀਤ ਸਿੰਘ ਵਾਸੀ ਗਹਿਲੇਵਾਲਾ, ਜਸਪ੍ਰੀਤ ਸਿੰਘ ਵਾਸੀ ਜਲਨਪੁਰ , ਸਤਵਿੰਦਰ ਸਿੰਘ ਉਰਫ਼ ਸੋਨਾ ਵਾਸੀ ਅਮਲੋਹ ਅਤੇ ਜਤਿੰਦਰ ਸਿੰਘ ਉਰਫ਼ ਕਮਲ ਗਰੇਵਾਲ ਵਾਸੀ ਮੰਡੀ ਗੋਬਿੰਦਗੜ੍ਹ ਖ਼ਿਲਾਫ਼ ਮੁਕੱਦਮਾ ਨੰਬਰ 203 ਮਿਤੀ 18 ਨਵੰਬਰ 2026 ਨੂੰ ਧਾਰਾ 318(4), 61 ਬੀ.ਐੱਨ.ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਸਬਜੈਕਟ ਫੇਅਰ ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਜਿੱਤ ਦੇ ਝੰਡੇ ਹਰਮਨ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ - ਮਾਤਾ ਮਹਿੰਦਰ ਕੌਰ ਕਾਹਲੋਂ
Ad Position 24