19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ’ਚ ‘ਅਨੰਦਮਈ ਗਣਿਤ’ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਸਮਾਗਮ ਕਰਾਇਆ

ਮੁੱਦਕੀ, 19 ਨਵੰਬਰ (ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸੀ. ਬੀ.

Ad Position 21
No active advertisement
ਅਜੀਤ ਡੈਸਕ 20-11-2026
ਮੁੱਦਕੀ, 19 ਨਵੰਬਰ (ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸੀ.ਬੀ.ਐੱਸ.ਈ. ਦੇ ਸਹਿਯੋਗ ਨਾਲ ਅਨੰਦਮਈ ਗਣਿਤ ਵਿਸ਼ੇ ’ਤੇ ਦੋ ਰੋਜ਼ਾ ਸਮਰੱਥਾ ਨਿਰਮਾਣ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਉੱਘੇ ਸਿੱਖਿਆ ਮਾਹਰ ਅਤੇ ਅੰਤਰਰਾਸ਼ਟਰੀ ਸਿੱਖਿਅਕ ਮਨੀਸ਼ ਚੋਪੜਾ ਨੇ ਆਪਣੇ ਤਜਰਬੇ ’ਤੇ ਅਧਾਰਿਤ ਅਧਿਆਪਕਾਂ ਨੂੰ ਗਣਿਤ ਦੇ ਅਧਿਆਪਨ ਦੀਆਂ ਨਵੀਨਤਮ , ਵਿਦਿਆਰਥੀ ਕੇਂਦਰਿਤ ਅਤੇ ਗਤੀਵਿਧੀ ਅਧਾਰਿਤ ਵਿਧੀਆਂ ਤੋਂ ਜਾਣੂੰ ਕਰਵਾਇਆ। ਮਨੀਸ਼ ਚੋਪੜਾ ਨੇ ਗਣਿਤ ਨੂੰ ਵਿਹਾਰਕ ਜੀਵਨ ਨਾਲ ਜੋੜ ਕੇ ਸਰਲ, ਰੋਚਕ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੜ੍ਹਾਉਣ ਲਈ ਪ੍ਰੇਰਿਤ ਕੀਤਾ। ਡਾ.ਹਰਪ੍ਰੀਤ ਕੌਰ ਪ੍ਰਿੰਸੀਪਲ ਗਰੀਨ ਵੈਲੀ ਪਬਲਿਕ ਸਕੂਲ ਮਾਛੀਵਾੜਾ ਨੇ ਆਪਣੀ ਪ੍ਰਭਾਵਸ਼ਾਲੀ ਪੇਸ਼ਕਾਰੀ ਅਤੇ ਵਿਲੱਖਣ ਸਿਖਲਾਈ ਸ਼ੈਲੀ ਰਾਹੀਂ ਸੈਸ਼ਨ ਨੂੰ ਬੇਹੱਦ ਰੋਚਕ ਅਤੇ ਗਿਆਨਵਰਧਕ ਬਣਾ ਦਿੱਤਾ। ਉਨ੍ਹਾਂ ਰਚਨਾਤਮਿਕ ਗਤੀਵਿਧੀਆਂ ’ਤੇ ਵਿਹਾਰਕ ਉਦਾਹਰਣਾ ਰਾਹੀਂ ਗਣਿਤ ਨੂੰ ਡਰ ਮੁਕਤ, ਸਰਲ ਅਤੇ ਆਨੰਦਮਈ ਬਣਾਉਣ ਦੀਆਂ ਨਵੀਨਤਮ ਤਕਨੀਕਾਂ ਬੱਚਿਆਂ ਅਤੇ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ। ਉੁਕਤ ਦੋਨਾਂ ਮਾਹਿਰਾਂ ਨੇ ਭਾਗ ਲੈਣ ਵਾਲੇ ਅਧਿਆਪਕਾਂ ਦੇ ਉਤਸ਼ਾਹ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਮਿਆਰੀ ਸੰਸਥਾ ਦੀ ਸਥਾਪਨਾ ਨਾਲ ਡਾ. ਐੱਸ.ਐੱਸ. ਬਰਾੜ ਦੀ ਦੂਰਅੰਦੇਸ਼ੀ ਸੋਚ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਭਾਵਨਾ ਦੀ ਝਲਕ ਦਿਖਾਈ ਦਿੰਦੀ ਹੈ। ਸਮਾਗਮ ਦੇ ਅੰਤ ਵਿਚ ਪ੍ਰਿੰਸੀਪਲ ਡਾਇਰੈਕਟਰ ਡਾ.ਐੱਸ.ਐੱਸ. ਬਰਾੜ ਨੇ ਕਿਹਾ ਕਿ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਅਧਿਆਪਕਾਂ ਦਾ ਨਿਰੰਤਰ ਪੇਸ਼ੇਵਰ ਵਿਕਾਸ ਅਤੇ ਨਵੀਨਤਮ ਅਧਿਆਪਨ ਤਕਨੀਕਾਂ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਅਧਿਆਪਕਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਵਿਚ ਉਤਸੁਕਤਾ , ਸਿਰਜਣਾਤਮਿਕਤਾ, ਤਰਕਸ਼ੀਲ ਅਤੇ ਵਿਗਿਆਨਕ ਸੋਚ ਵਿਕਸਤ ਕਰਦਿਆਂ ਗਣਿਤ ਵਿਸ਼ੇ ਨੂੰ ਡਰ ਦੀ ਬਜਾਏ ਅਨੰਦ ਅਤੇ ਖੋਜ ਦਾ ਵਿਸ਼ਾ ਬਣਾਉਣ। ਅੰਤ ਵਿਚ ਪ੍ਰਿੰਸੀਪਲ ਡਾ. ਐੱਸ.ਐੱਸ. ਬਰਾੜ ਨੇ ਉਕਤ ਦੋਹਾਂ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਤੇਜਿੰਦਰ ਕੌਰ ਬਰਾੜ, ਕੋਆਰਡੀਨੇਟਰ ਮਿਨਾਕਸ਼ੀ ਸਿੰਗਲਾ, ਦੀਪਿੰਦਰ ਕੌਰ, ਅਲਕਾ ਬਿੰਦਲ ਪੀ. ਆਰ.ਓ. , ਬਲਵਿੰਦਰ ਕੌਰ ਗਿੱਲ, ਵਿਕਾਸ ਗੋਇਲ, ਵੀਰਪਾਲ ਕੌਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਗਾਲ਼ੀ-ਗਲੋਚ ਕਰ ਕੇ ਕੁੱਟਮਾਰ ਕਰਨ ਅਤੇ ਨਕਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ 22 ਨਵੰਬਰ ਤੇ 6 ਦਸੰਬਰ ਨੂੰ ਸਮੂਹ ਬੀ. ਐੱਲ. ਓਜ਼ ਆਪਣੇ ਪੋਲਿੰਗ ਬੂਥਾਂ ’ਤੇ ਹਾਜ਼ਰ ਰਹਿਣਗੇ- ਜ਼ਿਲ੍ਹਾ ਚੋਣ ਅਫ਼ਸਰ
Ad Position 24