ਗਾਲ਼ੀ-ਗਲੋਚ ਕਰ ਕੇ ਕੁੱਟਮਾਰ ਕਰਨ ਅਤੇ ਨਕਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਗਾਲ਼ੀ-ਗਲੋਚ ਕਰਨ, ਕੁੱਟਮਾਰ ਕਰਨ ਅਤੇ ਨਗਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਾਂਵੀਰ ਪੁੱਤਰ ਆਦ ਰਾਮ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਭੀਮ ਸੈਨ ਪੁੱਤਰ ਸਾਹਿਬ ਰਾਮ ਵਾਸੀ ਪੰਜਕੋਸੀ ਅਤੇ ਮੰਨਾ ਵਾਸੀ ਸੱਪਾਂ ਵਾਲੀ ਉਸ ਦੇ ਘਰ ਆਏ ਅਤੇ ਉਸ ਨਾਲ ਗਾਲ਼ੀ-ਗਲੋਚ ਕਰਨ ਲੱਗ ਪਏ।
ਫ਼ਾਜ਼ਿਲਕਾ, 19 ਨਵੰਬਰ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਘਰ ਵਿਚ ਦਾਖਲ ਹੋ ਕੇ ਗਾਲ਼ੀ-ਗਲੋਚ ਕਰਨ, ਕੁੱਟਮਾਰ ਕਰਨ ਅਤੇ ਨਗਦੀ ਖੋਹਣ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਾਂਵੀਰ ਪੁੱਤਰ ਆਦ ਰਾਮ ਵਾਸੀ ਲੱਖੇਵਾਲੀ ਢਾਬ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ 2 ਨਵੰਬਰ ਨੂੰ ਸਵੇਰੇ ਕਰੀਬ 11 ਵਜੇ ਭੀਮ ਸੈਨ ਪੁੱਤਰ ਸਾਹਿਬ ਰਾਮ ਵਾਸੀ ਪੰਜਕੋਸੀ ਅਤੇ ਮੰਨਾ ਵਾਸੀ ਸੱਪਾਂ ਵਾਲੀ ਉਸ ਦੇ ਘਰ ਆਏ ਅਤੇ ਉਸ ਨਾਲ ਗਾਲ਼ੀ-ਗਲੋਚ ਕਰਨ ਲੱਗ ਪਏ। ਭੀਮ ਸੈਨ ਨੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ। ਉਸ ਵਲੋਂ ਨਾਂਹ ਕਰਨ ’ਤੇ ਉਕਤ ਦੋਵਾਂ ਵਿਅਕਤੀਆਂ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ 4500 ਰੁਪਏ ਕੱਢ ਲਏ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।