19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਆਂਗਣਵਾੜੀ ਸੈਂਟਰਾਂ ’ਚ ਸਪਲਾਈ ਹੋ ਰਹੇ ਮਾੜੀ ਗੁਣਵੱਤਾ ਵਾਲੇ ਰਾਸ਼ਨ ਖ਼ਿਲਾਫ਼ ਵਰਕਰਾਂ ’ਤੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)-ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਰਾਸ਼ਨ ਦੀ ਕਥਿਤ ਮਾੜੀ ਗੁਣਵੱਤਾ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਰਿਸ਼ੀ ਵਾਲਮੀਕ ਸਕੂਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਪਲਾਈ ਕੀਤੇ ਜਾ ਰਹੇ ਰਾਸ਼ਨ ਦੀ ਗੁਣਵੱਤਾ ਵਿਚ ਤੁਰੰਤ ਸੁਧਾਰ ਕਰਨ ਦੀ ਮੰਗ ਕੀਤੀ।

Ad Position 21
No active advertisement
ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਂਗਣਵਾੜੀ ਵਰਕਰ ਅਤੇ ਲੋਕ। ਤਸਵੀਰ-ਕਪਿਲ ਕੰਧਾਰੀ 20-11-2026
ਗੁਰੂਹਰਸਹਾਏ, 19 ਨਵੰਬਰ (ਕਪਿਲ ਕੰਧਾਰੀ)-ਆਂਗਣਵਾੜੀ ਸੈਂਟਰਾਂ ਰਾਹੀਂ ਬੱਚਿਆਂ ਅਤੇ ਹੋਰ ਲਾਭਪਾਤਰੀਆਂ ਨੂੰ ਵੰਡੇ ਜਾ ਰਹੇ ਰਾਸ਼ਨ ਦੀ ਕਥਿਤ ਮਾੜੀ ਗੁਣਵੱਤਾ ਨੂੰ ਲੈ ਕੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਰਿਸ਼ੀ ਵਾਲਮੀਕ ਸਕੂਲ ਵਿਖੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਸਪਲਾਈ ਕੀਤੇ ਜਾ ਰਹੇ ਰਾਸ਼ਨ ਦੀ ਗੁਣਵੱਤਾ ਵਿਚ ਤੁਰੰਤ ਸੁਧਾਰ ਕਰਨ ਦੀ ਮੰਗ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਕੁਲਜੀਤ ਕੌਰ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਆਂਗਣਵਾੜੀ ਸੈਂਟਰਾਂ ਵਿਚ ਲਾਭਪਾਤਰੀਆਂ ਨੂੰ ਵੰਡਣ ਲਈ ਭੇਜਿਆ ਜਾ ਰਿਹਾ ਰਾਸ਼ਨ ਬੇਹੱਦ ਮਾੜੀ ਗੁਣਵੱਤਾ ਦਾ ਹੈ ਅਤੇ ਕਈ ਵਾਰ ਇਹ ਖਾਣਯੋਗ ਹਾਲਤ ਵਿਚ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਯੂਨੀਅਨ ਵਲੋਂ ਇਸ ਗੰਭੀਰ ਸਮੱਸਿਆ ਸਬੰਧੀ ਕਈ ਵਾਰ ਵਿਭਾਗ ਦੇ ਉੱਚ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਦੇ ਧਿਆਨ ਵਿਚ ਮਾਮਲਾ ਲਿਆਂਦਾ ਜਾ ਚੁੱਕਾ ਹੈ, ਪਰ ਇਸ ਦੇ ਬਾਵਜੂਦ ਕੋਈ ਠੋਸ ਕਾਰਵਾਈ ਜਾਂ ਹੱਲ ਸਾਹਮਣੇ ਨਹੀਂ ਆਇਆ। ਉਨ੍ਹਾਂ ਦੱਸਿਆ ਕਿ ਅੱਜ ਜਦੋਂ ਆਂਗਣਵਾੜੀ ਵਰਕਰਾਂ ਵਲੋਂ ਇਹ ਰਾਸ਼ਨ ਲਾਭਪਾਤਰੀਆਂ ਦੇ ਘਰਾਂ ਤੱਕ ਪਹੁੰਚਾ ਕੇ ਵੰਡਣ ਦੀ ਕੋਸ਼ਿਸ਼ ਕੀਤੀ ਗਈ ਤਾਂ ਲੋਕਾਂ ਨੇ ਰਾਸ਼ਨ ਦੀ ਮਾੜੀ ਹਾਲਤ ਦੇਖਦਿਆਂ ਇਸ ਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਵਾਪਸ ਕਰ ਦਿੱਤਾ। ਇਸ ਮੌਕੇ ਬਲਵੀਰ ਸਿੰਘ ਅਤੇ ਮਹਿੰਦਰ ਸਿੰਘ ਸਮੇਤ ਹੋਰ ਲੋਕਾਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਲੋਕਾਂ ਨੂੰ ਸਾਫ਼-ਸੁਥਰਾ ਅਤੇ ਖਾਣਯੋਗ ਰਾਸ਼ਨ ਮੁਹੱਈਆ ਨਹੀਂ ਕਰਵਾਇਆ ਜਾ ਸਕਦਾ ਤਾਂ ਅਜਿਹਾ ਮਾੜੀ ਗੁਣਵੱਤਾ ਵਾਲਾ ਰਾਸ਼ਨ ਸਪਲਾਈ ਕਰਨ ਦਾ ਕੋਈ ਫ਼ਾਇਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਂਗਣਵਾੜੀ ਸੈਂਟਰਾਂ ਰਾਹੀਂ ਮਿਲਣ ਵਾਲਾ ਰਾਸ਼ਨ ਵਧੀਆ ਗੁਣਵੱਤਾ ਦਾ ਹੁੰਦਾ ਸੀ, ਪਰ ਪਿਛਲੇ ਲੰਬੇ ਸਮੇਂ ਤੋਂ ਮਿਲ ਰਹੇ ਰਾਸ਼ਨ ਦੀ ਹਾਲਤ ਬੇਹੱਦ ਮਾੜੀ ਹੋ ਚੁੱਕੀ ਹੈ। ਪ੍ਰਦਰਸ਼ਨਕਾਰੀਆਂ ਨੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਆਂਗਣਵਾੜੀ ਸੈਂਟਰਾਂ ਰਾਹੀਂ ਦਿੱਤਾ ਜਾਣ ਵਾਲਾ ਰਾਸ਼ਨ ਮੁੱਖ ਤੌਰ ’ਤੇ ਛੋਟੇ ਬੱਚਿਆਂ ਅਤੇ ਹੋਰ ਲੋੜਵੰਦ ਲਾਭਪਾਤਰੀਆਂ ਦੀ ਪੋਸ਼ਣ ਸਬੰਧੀ ਲੋੜਾਂ ਪੂਰੀਆਂ ਕਰਨ ਲਈ ਹੁੰਦਾ ਹੈ। ਅਜਿਹੇ ਵਿਚ ਜੇਕਰ ਰਾਸ਼ਨ ਦੀ ਗੁਣਵੱਤਾ ਹੀ ਠੀਕ ਨਹੀਂ ਹੋਵੇਗੀ ਤਾਂ ਇਸ ਦੀ ਵਰਤੋਂ ਬੱਚਿਆਂ ਅਤੇ ਪਰਿਵਾਰਾਂ ਦੀ ਸਿਹਤ ਲਈ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਿਤ ਵਿਭਾਗ ਵਲੋਂ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕਰਵਾਈ ਜਾਵੇ ਅਤੇ ਘਟੀਆ ਰਾਸ਼ਨ ਦੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਆਂਗਣਵਾੜੀ ਵਰਕਰਾਂ ਅਤੇ ਲੋਕਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲਾਭਪਾਤਰੀਆਂ ਨੂੰ ਸਾਫ਼-ਸੁਥਰਾ, ਮਿਆਰੀ ਅਤੇ ਖਾਣਯੋਗ ਰਾਸ਼ਨ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਪਸ਼ਟ ਕੀਤਾ ਕਿ ਛੋਟੇ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨਾਲ ਜੁੜੇ ਇਸ ਮਾਮਲੇ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸ਼ੀਲਾ ਰਾਣੀ, ਗੀਤਾ ਕੌਰ, ਅਰਸ਼ਦੀਪ ਕੌਰ, ਬਰਖਾ, ਮੀਨਾਕਸ਼ੀ, ਰਜਨੀ, ਮਹਿੰਦਰ ਸਿੰਘ, ਸੁਖਵਿੰਦਰ ਕੌਰ, ਸੀਮਾ, ਕੁਲਦੀਪ, ਦਿਨੇਸ਼ ਕੁਮਾਰ, ਬਿਮਲਾ, ਰਜਨੀ ਬਾਲਾ, ਰੇਖਾ, ਸੁਨੀਤਾ, ਜਸ਼ਨ ਰਾਣੀ, ਮਨਪ੍ਰੀਤ, ਮਨਦੀਪ ਸਿੰਘ, ਕਿਰਪਾਲ ਸਿੰਘ, ਸੁਨੀਤਾ ਰਾਣੀ, ਮਨਪ੍ਰੀਤ ਕੌਰ, ਬੰਟੀ, ਗੁਰਮੀਤ ਕੌਰ, ਸ਼ੀਲਾ, ਬਲਵਿੰਦਰ ਕੌਰ, ਲਛਮੀ ਬਾਈ, ਅਮਰਜੀਤ ਕੌਰ ਅਤੇ ਵੀਤਮ ਕੌਰ ਸਮੇਤ ਵੱਡੀ ਗਿਣਤੀ ਵਿਚ ਆਂਗਣਵਾੜੀ ਵਰਕਰਾਂ ਅਤੇ ਲੋਕ ਹਾਜ਼ਰ ਸਨ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਰਾਸ਼ਨ ਦੀ ਗੁਣਵੱਤਾ ਵਿਚ ਸੁਧਾਰ ਕਰਕੇ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਬੰਧਿਤ ਵਿਭਾਗ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਸਿਹਤ ਵਿਭਾਗ ਦੀਆਂ ਅਹਿਮ ਸੇਵਾਵਾਂ ਪ੍ਰਭਾਵਿਤ ਅਗਲੀ ਖ਼ਬਰ ਮਹਿੰਗਾਈ ਦੀ ਮਾਰ ਨੇ ਆਮ ਲੋਕਾਂ ਦਾ ਜਿਊਣਾ ਕੀਤਾ ਦੁੱਭਰ, ਘਰੇਲੂ ਬਜਟ ਵਿਗੜੇ ਰੋਜ਼ਾਨਾ ਵਰਤੋਂ ਦੀਆਂ ਵਸਤਾਂ ਦੀਆਂ ਵਧਦੀਆਂ...
Ad Position 24