ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਣ ਲਈ ਵਿਸ਼ੇਸ਼ ਸਮਾਗਮ ਆਯੋਜਿਤ
ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 65 ਹਜਾਰ 900 ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ।
ਫ਼ਿਰੋਜ਼ਪੁਰ, 20 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਵਲੋਂ ਨਿਭਾਈ ਗਈ ਅਹਿਮ ਭੂਮਿਕਾ ਅਤੇ ਉਨ੍ਹਾਂ ਦੀ ਮਿਹਨਤ ਨੂੰ ਮਾਨਤਾ ਦੇਣ ਲਈ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਹਾਜ਼ਰੀ ਵਿਚ ਆਂਗਣਵਾੜੀ ਵਰਕਰਾਂ ਨੂੰ ਕੁੱਲ 17 ਲੱਖ 65 ਹਜਾਰ 900 ਰੁਪਏ ਦੀ ਰਾਸ਼ੀ ਦੇ ਚੈੱਕ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਰਣਬੀਰ ਸਿੰਘ ਭੁੱਲਰ ਨੇ ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਆਂਗਣਵਾੜੀ ਵਰਕਰਾਂ ਸਰਕਾਰ ਦੀਆ ਲੋਕ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿਚ ਬਹੁਤ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ। ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਲਾਭਪਾਤਰੀਆਂ ਦੀ ਰਜਿਸਟਰੇਸ਼ਨ ਅਤੇ ਫਾਰਮ ਕਰਨ ਦੀ ਪ੍ਰਕਿਰਿਆ ਵਿਚ ਆਂਗਣਵਾੜੀ ਵਰਕਰਾਂ ਵਲੋਂ ਕੀਤੀ ਗਈ ਮਿਹਨਤ ਅਤੇ ਸਮਰਪਣ ਦੀ ਉਨ੍ਹਾਂ ਵਲੋਂ ਵਿਸ਼ੇਸ਼ ਸ਼ਲਾਘਾ ਕੀਤੀ ਗਈ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕੀਤਾ ਗਿਆ। ਉਨ੍ਹਾਂ ਨੂੰ ਇਸੇ ਤਰ੍ਹਾਂ ਤਨਦੇਹੀ ਅਤੇ ਇਮਾਨਦਾਰੀ ਨਾਲ ਆਪਣੀਆ ਸੇਵਾਵਾਂ ਨਿਭਾਉਣ ਲਈ ਪ੍ਰਰਿਤ ਕੀਤਾ। ਸਮਾਗਮ ਦੌਰਾਨ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ । ਇਸ ਸਮਾਗਮ ਵਿਚ ਆਂਗਣਵਾੜੀ ਵਰਕਰਾਂ, ਸੁਪਰਵਾਈਜ਼ਰਾਂ, ਬਲਾਕ ਕੋਆਰਡੀਨੇਟਰ ਅਤੇ ਸਮੂਹ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ਵਿਚ ਯੋਜਨਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਤੱਕ ਇਸ ਦਾ ਲਾਭ ਪਹੁੰਚਾਉਣ ਸਬੰਧੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ ।