ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਜ਼ੀਰਾ, 20 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 756ਵਾਂ ਜਨਮ ਦਿਵਸ ਭਗਤ ਨਾਮਦੇਵ ਜੀ ਸੇਵਾ ਸੁਸਾਇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਅਤੇ ਸਮੁੱਚਾ ਮਾਹੌਲ ਭਗਤੀ ਰਸ ਵਿਚ ਰੰਗਿਆ ਨਜ਼ਰ ਆਇਆ।
ਜ਼ੀਰਾ, 20 ਨਵੰਬਰ(ਪ੍ਰਤਾਪ ਸਿੰਘ ਹੀਰਾ)-ਸ਼੍ਰੋਮਣੀ ਭਗਤ ਬਾਬਾ ਨਾਮਦੇਵ ਦਾ 756ਵਾਂ ਜਨਮ ਦਿਵਸ ਭਗਤ ਨਾਮਦੇਵ ਜੀ ਸੇਵਾ ਸੁਸਾਇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਥਾਨਕ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰ ਤੋਂ ਹੀ ਗੁਰਦੁਆਰਾ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ ਅਤੇ ਸਮੁੱਚਾ ਮਾਹੌਲ ਭਗਤੀ ਰਸ ਵਿਚ ਰੰਗਿਆ ਨਜ਼ਰ ਆਇਆ। ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਗੁਰਦੁਆਰਾ ਸਿੰਘ ਸਭਾ ਜ਼ੀਰਾ ਦੇ ਹਜ਼ੂਰੀ ਰਾਗੀ ਭਾਈ ਹਰਨੇਕ ਸਿੰਘ ਫਿਰੋਜ਼ਪੁਰ ਵਾਲੇ ਦੇ ਜਥੇ ਨੇ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਪ੍ਰਸਿੱਧ ਕਥਾਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਨੇ ਭਗਤ ਨਾਮਦੇਵ ਦੇ ਜੀਵਨ ਫਲਸਫੇ, ਉਨ੍ਹਾਂ ਦੀ ਬਾਣੀ ਅਤੇ ਇਤਿਹਾਸ ਬਾਰੇ ਵਿਸਥਾਰਪੂਰਵਕ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਪ੍ਰਬੰਧਕ ਕਮੇਟੀ ਅਤੇ ਭਗਤ ਨਾਮਦੇਵ ਜੀ ਸੇਵਾ ਸੁਸਾਇਟੀ ਵਲੋਂ ਸਮਾਗਮ ਵਿਚ ਸ਼ਿਰਕਤ ਕਰਨ ਵਾਲੇ ਪਤਵੰਤੇ ਸੱਜਣਾਂ ਅਤੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਜਿਸ ਵਿਚ ਸੰਗਤਾਂ ਨੇ ਬੜੀ ਸ਼ਰਧਾ ਨਾਲ ਸੇਵਾ ਨਿਭਾਈ। ਇਸ ਧਾਰਮਿਕ ਸਮਾਗਮ ਦੌਰਾਨ ਡਾ. ਨਵਦੀਪ ਸਿੰਘ ਕਰੀਰ, ਜਸਵੰਤ ਸਿੰਘ ਨਾਮਦੇਵ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਹਰੀਦਾਸ ਚੌਹਾਨ, ਗੁਰਪ੍ਰੀਤ ਸਿੰਘ ਨਾਮਦੇਵ, ਡਾ. ਜਗੀਰ ਸਿੰਘ, ਗੁਰਪ੍ਰੀਤ ਸਿੰਘ ਕਾਕਾ ਜੇ.ਸੀ.ਬੀ., ਜਗਬੀਰ ਸਿੰਘ, ਡਾ. ਆਤਮਾ ਸਿੰਘ, ਅਮਰੀਕ ਸਿੰਘ ਔਲਖ, ਦਲਵੀਰ ਸਿੰਘ ਜੇ.ਈ., ਕੁਲਦੀਪ ਸਿੰਘ ਤੱਗੜ, ਅੰਗਰੇਜ਼ ਸਿੰਘ ਅਟਵਾਲ, ਕਾਮਰੇਡ ਕੁਲਵੰਤ ਸਿੰਘ, ਬਲਵਿੰਦਰ ਸਿੰਘ, ਚੰਚਲ ਸਿੰਘ, ਮਾਸਟਰ ਜੋਗਿੰਦਰ ਸਿੰਘ ਝੱਤਰਾ, ਬਲਵੰਤ ਸਿੰਘ, ਕੁਲਬੀਰ ਸਿੰਘ ਸੰਧੂ, ਹਰਜੀਤ ਸਿੰਘ ਵਧਵਾ, ਬਲਵੀਰ ਸਿੰਘ, ਕੁਲਦੀਪ ਸਿੰਘ ਮਾਣਕ, ਸੁਖਵਿੰਦਰ ਸਿੰਘ ਸੁੱਖ ਐਮ.ਸੀ., ਪ੍ਰਦੀਪ ਸਿੰਘ ਰਾਜੂ ਪ੍ਰਧਾਨ ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਅਤੇ ਡਾ. ਕੁਲਦੀਪ ਸਿੰਘ ਕਰੀਰ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ।