20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਮਿਸ਼ਨ ਰਫ਼ਤਾਰ ਟੈਕ ਫੇਅਰ-2026-27 ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਤਕਨੀਕੀ ਪ੍ਰਤਿਭਾ ਤਲਵੰਡੀ ਭਾਈ, ਮਾਣਾ ਸਿੰਘ ਵਾਲਾ ਅਤੇ ਕਰੀਆਂ ਪਹਿਲਵਾਨ ਦੇ ਸਕੂਲ ਰਹੇ ਕ੍ਰਮਵਾਰ ਪਹਿਲੇ ਤਿੰਨ ਸਥਾਨਾਂ ’ਤੇ

ਫ਼ਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ‘ਟੈਕ ਫੇਅਰ-2026-27 ’ ਮਾਡਰਨ ਪਲਾਜ਼ਾ, ਫ਼ਿਰੋਜ਼ਪੁਰ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.

Ad Position 21
No active advertisement
ਰਫ਼ਤਾਰ ਟੈਕ ਫੇਅਰ-2026-27 ਦੌਰਾਨ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ, ਡਿਪਟੀ ਡੀ.ਈ.ਓ ਡਾ.ਸਤਿੰਦਰ ਸਿੰਘ ਅਤੇ ਹੋਰ। 21-11-2026
ਫ਼ਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿਚ ਆਧੁਨਿਕ ਤਕਨੀਕੀ ਸਿੱਖਿਆ, ਨਵੀਨਤਾ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਏ ਜਾ ਰਹੇ ਮਿਸ਼ਨ ਰਫ਼ਤਾਰ ਤਹਿਤ ਜ਼ਿਲ੍ਹਾ ਪੱਧਰੀ ਡਿਜੀਟਲ ਇਨੋਵੇਸ਼ਨ ਮੇਲਾ ‘ਟੈਕ ਫੇਅਰ-2026-27 ’ ਮਾਡਰਨ ਪਲਾਜ਼ਾ, ਫ਼ਿਰੋਜ਼ਪੁਰ ਵਿਖੇ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ.ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਇਸ ਮੇਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦੀਆਂ 28 ਟੀਮਾਂ ਨੇ ਆਪਣੇ ਨਵੀਨਤਮ ਤਕਨੀਕੀ ਪ੍ਰੋਜੈਕਟਾਂ ਦੀ ਪ੍ਰਦਰਸ਼ਨੀ ਕੀਤੀ। ਸਮਾਗਮ ਵਿਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕ੍ਰਿਸ਼ਨਾ ਰਾਜਪੂਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸਹਾਇਕ ਕਮਿਸ਼ਨਰ (ਜਨਰਲ) ਹਿਮਾਂਸ਼ੂ ਕਦਿਆਨ ਨੇ ਪ੍ਰਧਾਨਗੀ ਕੀਤੀ। ਮੁੱਖ ਮਹਿਮਾਨ ਨੇ ਕਿਹਾ ਕਿ ਮੌਜੂਦਾ ਦੌਰ ਵਿਗਿਆਨ ਅਤੇ ਤਕਨਾਲੋਜੀ ਦਾ ਹੈ। ਵਿਦਿਆਰਥੀਆਂ ਨੂੰ ਤਕਨੀਕ ਦੀ ਸੁਚੱਜੀ ਅਤੇ ਉਸਾਰੂ ਵਰਤੋਂ ਲਈ ਪ੍ਰੇਰਿਤ ਕਰਨਾ ਸਮੇਂ ਦੀ ਲੋੜ ਹੈ। ਅਜਿਹੇ ਮੇਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਸਿਰਜਣਾਤਮਿਕਤਾ ਅਤੇ ਨਵੀਆਂ ਕਾਢਾਂ ਦੀ ਭਾਵਨਾ ਪੈਦਾ ਕਰਦੇ ਹਨ। ਸਹਾਇਕ ਕਮਿਸ਼ਨਰ ਨੇ ਕਿਹਾ ਕਿ ਕਿਤਾਬੀ ਗਿਆਨ ਦੇ ਨਾਲ ਵਿਹਾਰਕ ਅਤੇ ਹੁਨਰ-ਆਧਾਰਿਤ ਸਿੱਖਿਆ ਵੀ ਬੇਹੱਦ ਜ਼ਰੂਰੀ ਹੈ। ਮਿਸ਼ਨ ਰਫ਼ਤਾਰ ਤਹਿਤ ਵਿਦਿਆਰਥੀਆਂ ਨੂੰ ਆਰਟੀਫ਼ੀਸ਼ੀਅਲ ਇੰਟੈਲੀਜੈਂਸ (ਏ.ਆਈ.), ਰੋਬੋਟਿਕਸ ਅਤੇ ਇੰਟਰਨੈੱਟ ਆਫ਼ ਥਿੰਗਜ਼ (ਆਈ.ਓ.ਟੀ.) ਵਰਗੀਆਂ ਆਧੁਨਿਕ ਤਕਨੀਕਾਂ ਨਾਲ ਜੋੜਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਵਿਚ ਡਿਜੀਟਲ ਸਾਖਰਤਾ, ਸਮੱਸਿਆਵਾਂ ਦੇ ਹੱਲ ਅਤੇ ਨਵੀਨਤਾਕਾਰੀ ਸੋਚ ਦਾ ਵਿਕਾਸ ਹੋ ਸਕੇ। ਮੁਕਾਬਲੇ ਵਿਚ ਪੀ.ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭਾਈ ਨੇ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਣਾ ਸਿੰਘ ਵਾਲਾ ਦੂਜੇ ਸਥਾਨ ’ਤੇ ਰਿਹਾ, ਜਿਸ ਦੇ ਵਿਦਿਆਰਥੀ ਨੂਰਪ੍ਰੀਤ ਕੌਰ ਅਤੇ ਕਰਨਵੀਰ ਸਿੰਘ ਨੇ ਅਧਿਆਪਕ ਅਮਿਤ ਬਾਰੀਆ ਦੀ ਅਗਵਾਈ ਹੇਠ ਮੁਕਾਬਲੇ ਵਿਚ ਭਾਗ ਲਿਆ। ਤੀਜਾ ਸਥਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਨੇ ਹਾਸਲ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਮਿਸ਼ਨ ਰਫ਼ਤਾਰ ਸ਼ਮਸ਼ੇਰ ਸਿੰਘ ਨੇ ਮੇਲੇ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਜੈਕਟਾਂ ਦਾ ਮੁਲਾਂਕਣ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੇ ਡਾ.ਸੰਨੀ ਬਹਿਲ ਅਤੇ ਪ੍ਰੋ.ਗੁਰਜੀਵਨ ਸਿੰਘ ਸਮੇਤ ਮਾਹਿਰਾਂ ਦੀ ਟੀਮ ਵਲੋਂ ਕੀਤਾ ਗਿਆ। ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਮੋਨਿਕਾ ਗਰੋਵਰ, ਰੁਪਿੰਦਰ ਕੌਰ, ਹਰਪ੍ਰੀਤ ਸਿੰਘ, ਰਾਜੀਵ ਮੋਂਗਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਮੰਚ ਸੰਚਾਲਨ ਸਟੇਟ ਐਵਾਰਡੀ ਅਧਿਆਪਕ ਰਵੀ ਇੰਦਰ ਸਿੰਘ ਨੇ ਕੀਤਾ। ਅਧਿਕਾਰੀਆਂ ਨੇ ਸਮੂਹ ਭਾਗੀਦਾਰਾਂ ਅਤੇ ਪ੍ਰਬੰਧਕੀ ਟੀਮ ਦੇ ਯਤਨਾਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਨਸ਼ਾ ਕਰਨ ਵਾਲੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ 756ਵਾਂ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
Ad Position 24