22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਦੇਵ ਸਮਾਜ ਕਾਲਜ ਵਿਖੇ ਵੱਖ-ਵੱਖ ਵਿਭਾਗਾਂ ਵਲੋਂ ਸਾਹਿਤਿਕ, ਰਚਨਾਤਮਿਕ ਅਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਯ ਦੇਵ ਆਤਮਾ ਦਾ 176ਵਾਂ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਵ ਸਮਾਜ ਅਧਿਐਨ ਕੇਂਦਰ ਦੇ ਤਹਿਤ ਕਾਲਜ ਦੇ ਵੱਖ-ਵੱਖ ਵਿਭਾਗਾਂ ਵਲੋਂ ਸਾਹਿੱਤਿਕ, ਰਚਨਾਤਮਿਕ ਅਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਦੇਵ ਸਮਾਜ ਦੇ ਸੰਸਥਾਪਕ ਦੇਵ ਆਤਮਾ ਨੂੰ ਜਨਮ ਦਿਵਸ ਮੌਕੇ ਸ਼ਰਧਾਂਜਲੀ ਭੇਟ ਕਰਦੇ ਪ੍ਰਿੰਸੀਪਲ ਡਾ.ਸੰਗੀਤਾ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥਣਾਂ। 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ ਵਿਖੇ ਦੇਵ ਸਮਾਜ ਦੇ ਸੰਸਥਾਪਕ ਪਰਮ ਪੂਜਨੀਯ ਦੇਵ ਆਤਮਾ ਦਾ 176ਵਾਂ ਜਨਮ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਵ ਸਮਾਜ ਅਧਿਐਨ ਕੇਂਦਰ ਦੇ ਤਹਿਤ ਕਾਲਜ ਦੇ ਵੱਖ-ਵੱਖ ਵਿਭਾਗਾਂ ਵਲੋਂ ਸਾਹਿੱਤਿਕ, ਰਚਨਾਤਮਿਕ ਅਤੇ ਵਿੱਦਿਅਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦਾ ਆਯੋਜਨ ਡਾ.ਅਗਨੀਜ਼ ਢਿੱਲੋਂ, ਸਕੱਤਰ ਦੇਵ ਸਮਾਜ ਅਤੇ ਪ੍ਰਧਾਨ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਐਡਵੋਕੇਟ ਅਜੈ ਬੱਤਾ, ਕਾਲਜ ਸਕੱਤਰ ਅਤੇ ਪ੍ਰਿੰਸੀਪਲ ਡਾ.ਸੰਗੀਤਾ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਵਲੋਂ ਲੇਖ ਮੁਕਾਬਲਾ, ਅੰਗਰੇਜ਼ੀ ਵਿਭਾਗ ਵਲੋਂ ਪੁਸਤਕ ਪਾਠ ਸੈਸ਼ਨ, ਗ੍ਰਹਿ ਵਿਗਿਆਨ ਵਿਭਾਗ ਵਲੋਂ ਪ੍ਰਸ਼ਨੋਤਰੀ ਅਤੇ ਸੰਗੀਤ ਵਿਭਾਗ ਵਲੋਂ ਭਗਤੀ ਗੀਤਾਂ ਦੀ ਪੇਸ਼ਕਾਰੀ ਕੀਤੀ ਗਈ। ਐੱਨ.ਐੱਸ.ਐੱਸ. ਯੂਨਿਟ ਵਲੋਂ ’ਨੇਕੀ ਕੀ ਦੀਵਾਰ’ ਪਹਿਲਕਦਮੀ ਤਹਿਤ ਦਾਨ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ ਵਿਗਿਆਨ ਵਿਭਾਗਾਂ ਵਲੋਂ ਪਾਵਰ ਪੁਆਇੰਟ ਪੇਸ਼ਕਾਰੀਆਂ, ਫਾਈਨ ਆਰਟਸ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਅਤੇ ਕਾਲਜ ਲਾਇਬ੍ਰੇਰੀ ਵਲੋਂ ਵਿਸ਼ੇਸ਼ ਪੁਸਤਕ ਪ੍ਰਦਰਸ਼ਨੀ ਲਗਾਈ ਗਈ। ਅੰਗਰੇਜ਼ੀ ਵਿਭਾਗ ਦੇ ਪੁਸਤਕ ਪਾਠ ਸੈਸ਼ਨ ਦੌਰਾਨ ਵਿਦਿਆਰਥਣਾਂ ਨੇ ਦੇਵ ਸਮਾਜ ਦੇ ਫ਼ਲਸਫ਼ੇ ਅਤੇ ਸਿੱਖਿਆਵਾਂ ਨਾਲ ਸਬੰਧਤ ਪੁਸਤਕਾਂ ਦਾ ਅਧਿਐਨ ਕੀਤਾ। ਵਿਦਿਆਰਥਣਾਂ ਨੇ ਪੁਸਤਕਾਂ ਦੇ ਚੋਣਵੇਂ ਅੰਸ਼ ਪੜ੍ਹਨ ਉਪਰੰਤ ਉਨ੍ਹਾਂ ਵਿਚ ਦਰਸਾਏ ਵਿਚਾਰਾਂ ਬਾਰੇ ਚਰਚਾ ਕੀਤੀ। ਲਾਇਬ੍ਰੇਰੀ ਵਿਚ ਲਗਾਈ ਪੁਸਤਕ ਪ੍ਰਦਰਸ਼ਨੀ ਰਾਹੀਂ ਪੜ੍ਹਨ ਦੀ ਰੁਚੀ ਅਤੇ ਗਿਆਨ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕੀਤਾ ਗਿਆ। ਕਾਲਜ ਪ੍ਰਬੰਧਕਾਂ ਨੇ ਸਮਾਗਮ ਦੀ ਸਫਲਤਾ ਲਈ ਸਮੂਹ ਵਿਭਾਗਾਂ, ਅਧਿਆਪਕਾਂ ਅਤੇ ਵਿਦਿਆਰਥਣਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿ ਆਰਥਣਾਂ ਦੇ ਸਰਵਪੱਖੀ ਵਿਕਾਸ ਅਤੇ ਨੈਤਿਕ ਚੇਤਨਾ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸੰਸਥਾ ਵਲੋਂ ਦੇਵ ਆਤਮਾ ਜੀ ਦੇ ਉੱਚ ਆਦਰਸ਼ਾਂ ਅਤੇ ਮਨੁੱਖਤਾਵਾਦੀ ਫ਼ਲਸਫ਼ੇ ਨੂੰ ਅੱਗੇ ਵਧਾਉਣ ਦਾ ਸੰਕਲਪ ਦੁਹਰਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ 56 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਕਲਾ ਅਤੇ ਪ੍ਰਤਿਭਾ; ਜੇਤੂ ਬੱਚਿਆਂ ਅਤੇ ਅਧਿਆਪਕਾਂ ਦਾ ਕੀਤਾ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਿਖੇ ਲੱਗੇ ਤਿੰਨ ਰੋਜ਼ਾ ਪੈਨਸ਼ਨਰ ਮੇਲੇ ਦੌਰਾਨ ਪੈਨਸ਼ਨਰਾਂ ਦੇ ਵਫ਼ਦ ਨੇ ਉਠਾਈਆਂ ਸਮੱਸਿਆਵਾਂ
Ad Position 24