21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਹਿਕ ਗੁੱਜਰਾਂ ਸਕੂਲ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜ਼ੀਰਾ, 21 ਨਵੰਬਰ (ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ. ਜੀ.

Ad Position 21
No active advertisement
ਅਜੀਤ ਡੈਸਕ 22-11-2026
ਜ਼ੀਰਾ, 21 ਨਵੰਬਰ (ਪ੍ਰਤਾਪ ਸਿੰਘ ਹੀਰਾ)-ਜ਼ਿਲ੍ਹਾ ਫ਼ਿਰੋਜ਼ਪੁਰ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਬਲਾਕ ਜ਼ੀਰਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬਹਿਕ ਗੁੱਜਰਾਂ ਵਿਖੇ ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਪ੍ਰਿੰਸੀਪਲ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ, ਇਸ ਧਾਰਮਿਕ ਸਮਾਗਮ ਵਿਚ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਰਸਭਿੰਨੇ ਸ਼ਬਦ ਗਾਇਨ ਨਾਲ ਕੀਤੀ ਗਈ। ਇਸ ਉਪਰੰਤ ਵਿਦਿਆਰਥੀਆਂ ਨੇ ਕਵੀਸ਼ਰੀ ਅਤੇ ਧਾਰਮਿਕ ਕਵਿਤਾਵਾਂ ਰਾਹੀਂ ਗੁਰੂ ਸਾਹਿਬ ਦੇ ਜੀਵਨ ਇਤਿਹਾਸ ’ਤੇ ਚਾਨਣਾ ਪਾਇਆ। ਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਆਦਰਸ਼ਾਂ ਨਾਲ ਸਬੰਧਤ ਬਾਣੀ ਮੁਕਾਬਲੇ ਵੀ ਕਰਵਾਏ ਗਏ। ਜਿਨ੍ਹਾਂ ਵਿਚ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਐਨ.ਜੀ.ਓ. ਕਮੇਟੀ ਵੱਲੋਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਨ.ਜੀ.ਓ. ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਦਿੱਤਾ ਗਿਆ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਉਪਦੇਸ਼ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਹਮੇਸ਼ਾ ਹੱਕ, ਸੱਚ, ਇਨਸਾਫ਼, ਬਰਾਬਰੀ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਪ੍ਰਤੀਕ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਅਜਿਹੇ ਸਮਾਗਮ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਮਹਾਨ ਫ਼ਲਸਫ਼ੇ ਅਤੇ ਵਿਰਸੇ ਨਾਲ ਜੋੜਨਾ ਹੈ। ਅੰਤ ਵਿਚ ਸਕੂਲ ਮੈਨੇਜਮੈਂਟ ਵਲੋਂ ਇਸ ਧਾਰਮਿਕ ਸੈਮੀਨਾਰ ਅਤੇ ਸਮਾਗਮ ਦੇ ਆਯੋਜਨ ਲਈ ਐਨ.ਜੀ.ਓ. ਕੋਆਰਡੀਨੇਸ਼ਨ ਕਮੇਟੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਵਿਚੋਂ ਸ਼੍ਰੀਮਤੀ ਅਰਜਨਾ, ਅਮਨਪ੍ਰੀਤ ਕੌਰ, ਸੁਖਦੀਪ ਸਿੰਘ, ਕਵਲਜੀਤ ਕੌਰ, ਕਰਮਜੀਤ ਕੌਰ, ਰਵਿੰਦਰ ਕੌਰ, ਗੁਲਸ਼ਨ ਕੁਮਾਰ, ਨਵਨੀਤ ਕੌਰ ਅਤੇ ਅਵਨੀਤ ਕੌਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਸੀ਼ਹਾਂਪਾੜੀ ਵਿਚ 2 ਰੋਜ਼ਾ ਖੇਡ ਮੇਲਾ ਕਰਵਾਇਆ ਅਗਲੀ ਖ਼ਬਰ ਰੇਲ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
Ad Position 24