21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਰੇਲ ਯਾਤਰੀਆਂ ਵਿਚ ਡਿਜੀਟਲ ਭੁਗਤਾਨ ਨੂੰ ਹੁਲਾਰਾ, ਫ਼ਿਰੋਜ਼ਪੁਰ ਮੰਡਲ ਵਿਚ ਡਿਜੀਟਲ ਲੈਣ-ਦੇਣ ਵਿਚ ਵਾਧਾ

ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।

Ad Position 21
No active advertisement
ਰੇਲਵੇ ਦੇ ਮੁਲਾਜ਼ਮ ਦੀ ਯਾਤਰੀਆਂ ਨੂੰ ਰੇਲਵਨ ਐਪ ਪ੍ਰਤੀ ਜਾਗਰੂਕ ਕਰਨ ਦੀ ਤਸਵੀਰ। ਅਜੀਤ ਤਸਵੀਰ 22-11-2026
ਫ਼ਿਰੋਜ਼ਪੁਰ, 21 ਨਵੰਬਰ (ਰਾਕੇਸ਼ ਚਾਵਲਾ)-ਫ਼ਿਰੋਜ਼ਪੁਰ ਮੰਡਲ ਵਲੋਂ ਰੇਲ ਯਾਤਰੀਆਂ ਨੂੰ ਡਿਜੀਟਲ ਮਾਧਿਅਮ ਰਾਹੀਂ ਟਿਕਟ ਬੁਕਿੰਗ ਲਈ ਉਤਸ਼ਾਹਿਤ ਕਰਨ ਵਾਸਤੇ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਯਾਤਰੀਆਂ ਨੂੰ ਡਿਜੀਟਲ ਭੁਗਤਾਨ ਅਪਣਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਮੰਡਲ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ’ਤੇ ਖ਼ਾਸ ਤੌਰ ’ਤੇ ਡਿਜੀਟਲ ਭੁਗਤਾਨ ਲਈ ਬੁਕਿੰਗ ਖਿੜਕੀਆਂ ਵੀ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਸ ਨਾਲ ਲੈਣ-ਦੇਣ ਤੇਜ਼, ਸੁਰੱਖਿਅਤ ਅਤੇ ਪਾਰਦਰਸ਼ੀ ਬਣਦੇ ਹਨ ਅਤੇ ਭੀੜ ਪ੍ਰਬੰਧਨ ਬਿਹਤਰ ਹੁੰਦਾ ਹੈ। ਇਸ ਦੇ ਨਾਲ ਹੀ ਨਕਦੀ ’ਤੇ ਨਿਰਭਰਤਾ ਘਟਦੀ ਹੈ, ਯਾਤਰੀਆਂ ਨੂੰ ਸਹੂਲਤ ਮਿਲਦੀ ਹੈ ਅਤੇ ਡਿਜੀਟਲ ਭੁਗਤਾਨ ਨੂੰ ਹੁਲਾਰਾ ਮਿਲਦਾ ਹੈ। ਇਸ ਤੋਂ ਇਲਾਵਾ ਰੇਲਵਨ ਐਪ ਪ੍ਰਤੀ ਜਾਗਰੂਕਤਾ ਵਧਾਉਣ ਲਈ ਸਮੇਂ-ਸਮੇਂ ’ਤੇ ਵਿਆਪਕ ਮੁਹਿੰਮ ਵੀ ਚਲਾਈ ਜਾਂਦੀ ਹੈ। ਇਨ੍ਹਾਂ ਯਤਨਾਂ ਸਦਕਾ, ਫ਼ਿਰੋਜ਼ਪੁਰ ਮੰਡਲ ਦੇ ਵੱਖ-ਵੱਖ ਸਟੇਸ਼ਨਾਂ ’ਤੇ ਡਿਜੀਟਲ ਲੈਣ-ਦੇਣ, ਖ਼ਾਸ ਕਰਕੇ ਯੂ.ਪੀ.ਆਈ. ਭੁਗਤਾਨ ਵਿਚ ਜ਼ਿਕਰਯੋਗ ਵਾਧਾ ਦਰਜ ਕੀਤਾ ਗਿਆ ਹੈ। ਮੰਡਲ ਦੇ ਪ੍ਰਮੁੱਖ ਰੇਲਵੇ ਸਟੇਸ਼ਨਾਂ ਜਿਵੇਂ ਲੁਧਿਆਣਾ, ਜਲੰਧਰ ਸਿਟੀ, ਜਲੰਧਰ ਕੈਂਟ, ਅੰਮ੍ਰਿਤਸਰ ਅਤੇ ਫ਼ਿਰੋਜ਼ਪੁਰ ਕੈਂਟ ਸਟੇਸ਼ਨਾਂ ’ਤੇ ਅਪ੍ਰੈਲ ਤੋਂ ਅਕਤੂਬਰ 2026 ਦੌਰਾਨ ਅਣ-ਰਾਖਵੀਂ ਟਿਕਟ ਪ੍ਰਣਾਲੀ ਦਾ ਰੋਜ਼ਾਨਾ ਔਸਤ ਡਿਜੀਟਲ ਲੈਣ-ਦੇਣ 15 ਪ੍ਰਤੀਸ਼ਤ ਤੋਂ ਵੱਧ ਰਿਹਾ ਅਤੇ ਯਾਤਰੀ ਰਿਜ਼ਰਵੇਸ਼ਨ ਪ੍ਰਣਾਲੀ ਦਾ ਰੋਜ਼ਾਨਾ ਔਸਤ ਡਿਜੀਟਲ ਲੈਣ-ਦੇਣ 30 ਪ੍ਰਤੀਸ਼ਤ ਤੋਂ ਵੱਧ ਰਿਹਾ। ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਯਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਡਿਜੀਟਲ ਮਾਧਿਅਮਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ, ਤਾਂ ਜੋ ਟਿਕਟਿੰਗ ਪ੍ਰਕਿਰਿਆ ਨੂੰ ਤੇਜ਼, ਸੁਰੱਖਿਅਤ ਅਤੇ ਸੁਵਿਧਾਜਨਕ ਬਣਾਇਆ ਜਾ ਸਕੇ। ਮੰਡਲ ਦੀਆਂ ਡਿਜੀਟਲ ਜਾਗਰੂਕਤਾ ਮੁਹਿੰਮਾਂ ਦਾ ਸਕਾਰਾਤਮਿਕ ਪ੍ਰਭਾਵ ਪਿਆ ਹੈ ਅਤੇ ਯਾਤਰੀਆਂ ਵਿਚ ਡਿਜੀਟਲ ਭੁਗਤਾਨ ਪ੍ਰਤੀ ਰੁਝਾਨ ਲਗਾਤਾਰ ਵੱਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਦੀ ਜ਼ਿਲ੍ਹਾ ਟੀਮ ਦੀ ਮਹੀਨੇਵਾਰ ਬੈਠਕ ਅਗਲੀ ਖ਼ਬਰ ਬਾਲਾ ਜੀ ਦੇ ਰੰਗ ’ਚ ਰੰਗਿਆ ਫਿਰੋਜ਼ਪੁਰ, ਮਨੀ ਲਾਡਲਾ ਦੇ ਭਜਨਾਂ ’ਤੇ ਦੇਰ ਰਾਤ ਤੱਕ ਨੱਚਦੇ ਰਹੇ ਸ਼ਰਧਾਲੂ
Ad Position 24