21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਐਚ.ਆਈ.ਵੀ./ਏਡਜ਼ ਜਾਗਰੂਕਤਾ ਸੈਮੀਨਾਰ ਆਯੋਜਿਤ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਆਰ. ਐਸ.

Ad Position 21
No active advertisement
ਐਚ.ਆਈ.ਵੀ./ਏਡਜ਼ ਜਾਗਰੂਕਤਾ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਜਾਗਰੂਕ ਕਰਦੇ ਮਾਹਿਰ। ਅਜੀਤ ਤਸਵੀਰ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਥਾਨਕ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਨੂੰ ਐਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਪੈਨਲ ਐਡਵੋਕੇਟ ਜਸਦੀਪ ਬਜਾਜ ਅਤੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀ ਤੁਨਿਸ ਅਰੋੜਾ ਮੁੱਖ ਬੁਲਾਰਿਆਂ ਵਜੋਂ ਹਾਜ਼ਰ ਰਹੇ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਐਚ.ਆਈ.ਵੀ. ਤੋਂ ਬਚਾਅ, ਇਸ ਨਾਲ ਜੁੜੀਆਂ ਭਰਮਾਂ, ਪੀੜਤਾਂ ਦੇ ਕਾਨੂੰਨੀ ਅਧਿਕਾਰਾਂ ਅਤੇ ਉਨ੍ਹਾਂ ਪ੍ਰਤੀ ਸੰਵੇਦਨਸ਼ੀਲ ਵਿਵਹਾਰ ਰੱਖਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਸਪਸ਼ਟ ਕੀਤਾ ਕਿ ਐਚ.ਆਈ.ਵੀ. ਛੂਹਣ ਜਾਂ ਨਾਲ ਬੈਠਣ ਨਾਲ ਨਹੀਂ ਫੈਲਦਾ, ਸਗੋਂ ਸਹੀ ਜਾਗਰੂਕਤਾ ਹੀ ਇਸ ਦਾ ਸਭ ਤੋਂ ਵੱਡਾ ਬਚਾਅ ਹੈ। ਪ੍ਰੋਗਰਾਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੇ ਨੋ ਏਡਜ਼ , ਨੋ ਫੀਅਰ ਦਾ ਸੰਕਲਪ ਲਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਸ.ਸੀ. ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਨਿਰਦੇਸ਼ਕ ਐਸ . ਪੀ. ਆਨੰਦ ਅਤੇ ਪ੍ਰਿੰਸੀਪਲ ਡਾ.ਪ੍ਰਵੀਨ ਔਲ਼ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਲਾ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਜਾਗਰੂਕਤਾ ਸੈਮੀਨਾਰ ਆਯੋਜਿਤ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਜਲਾਲਾਬਾਦ ਪੱਛਮੀ ਵਿਖੇ ਪੰਜਾਬੀ ਮਾਹ 2026 ਮਨਾਇਆ ਅਗਲੀ ਖ਼ਬਰ ਡਾ. ਸਤੀਸ਼ ਠੁਕਰਾਲ ਸੋਨੀ ਦੇ ਨਾਵਲ ‘ਕਿਸ ਹੱਦ ਤੱਕ’ ਦੀ ਸ਼ਾਨਦਾਰ ਸਮਾਗਮ ਦੌਰਾਨ ਘੁੰਡ ਚੁਕਾਈ
Ad Position 24