22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਖਾਟੂ ਸ਼ਾਮ ਮੰਦਰ ਵਿਖੇ ਬਾਬਾ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਜਾਗਰਣ ਕਰਵਾਇਆ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਹੋਇਆ ਸਮਾਗਮ; ਗਾਇਕਾਂ ਨੇ ਭਜਨਾਂ ਰਾਹੀਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ, ਵੱਡੀ ਗਿਣਤੀ ਵਿਚ ਸੰਗਤਾਂ ਨੇ ਭਰੀ ਹਾਜ਼ਰੀ

ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਸ੍ਰੀ ਖਾਟੂ ਸ਼ਾਮ ਮੰਦਰ ਸੁਸਾਇਟੀ ਗੁਰੂਹਰਸਹਾਏ ਵਲੋਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਬਾਬਾ ਸ੍ਰੀ ਖਾਟੂ ਸ਼ਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਜਾਗਰਨ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮੰਦਰ ਵਿਖੇ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।

Ad Position 21
No active advertisement
ਸੁੰਦਰ ਸੁੰਦਰ ਭਜਨਾਂ ਦਾ ਗੁਣਗਾਨ ਕਰਦੇ ਹੋਏ ਗਾਇਕ ਰਕੇਸ਼ ਕੁਮਾਰ ਬੱਬੂ ਬੇਬੀ ਸਾਬੀਆ ਕਾਰਤਿਕ ਕਟਾਰੀਆ। (ਹੇਠਾਂ) ਇਸ ਮੌਕੇ ਹਾਜ਼ਰ ਸੰਗਤ। ਤਸਵੀਰਾਂ-ਕਪਿਲ ਕੰਧਾਰੀ 23-11-2026
ਗੁਰੂਹਰਸਹਾਏ, 22 ਨਵੰਬਰ (ਕਪਿਲ ਕੰਧਾਰੀ)-ਸ੍ਰੀ ਖਾਟੂ ਸ਼ਾਮ ਮੰਦਰ ਸੁਸਾਇਟੀ ਗੁਰੂਹਰਸਹਾਏ ਵਲੋਂ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਦੀ ਅਗਵਾਈ ਹੇਠ ਬਾਬਾ ਸ੍ਰੀ ਖਾਟੂ ਸ਼ਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਤੀਜਾ ਵਿਸ਼ਾਲ ਜਾਗਰਨ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮੰਦਰ ਵਿਖੇ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਬਾਬਾ ਜੀ ਦੇ ਦਰਬਾਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਪ੍ਰਾਪਤ ਕੀਤਾ।ਜਾਗਰਨ ਦੇ ਮੱਦੇਨਜ਼ਰ ਮੰਦਰ ਦੇ ਦਰਬਾਰ ਨੂੰ ਰੰਗ-ਬਰੰਗੀਆਂ ਲਾਈਟਾਂ ਅਤੇ ਫੁੱਲਾਂ ਨਾਲ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਸਮੁੱਚਾ ਮੰਦਰ ਵਿਹੜਾ ਭਗਤੀਮਈ ਮਾਹੌਲ ਵਿਚ ਰੰਗਿਆ ਗਿਆ। ਇਸ ਮੌਕੇ ਪ੍ਰਸਿੱਧ ਭਜਨ ਗਾਇਕ ਰਾਕੇਸ਼ ਕੁਮਾਰ ਬੱਬੂ, ਬੇਬੀ ਸਾਬੀਆ ਅਤੇ ਕਾਰਤਿਕ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਗਾਇਕਾਂ ਨੇ ਆਪਣੀ ਸੁਰੀਲੀ ਆਵਾਜ਼ ਵਿਚ ਬਾਬਾ ਸ੍ਰੀ ਖਾਟੂ ਸ਼ਾਮ ਜੀ ਦੀ ਮਹਿਮਾ ਨਾਲ ਸਬੰਧਿਤ ਭਜਨ ਪੇਸ਼ ਕਰਕੇ ਸੰਗਤਾਂ ਨੂੰ ਭਗਤੀ ਰਸ ਵਿਚ ਲੀਨ ਕਰ ਦਿੱਤਾ। ਭਜਨਾਂ ਦੀਆਂ ਮਨਮੋਹਕ ਧੁਨਾਂ ਨਾਲ ਸੰਗਤਾਂ ਨੇ ਭਜਨ ਗਾਇਨ ਦਾ ਆਨੰਦ ਮਾਣਿਆ ਅਤੇ ਸਾਰਾ ਮਾਹੌਲ ਸ਼ਰਧਾ ਤੇ ਭਗਤੀ ਨਾਲ ਭਰ ਗਿਆ।ਜਾਗਰਨ ਦੌਰਾਨ ਸ਼ਰਧਾਲੂਆਂ ਨੇ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਬਾਬਾ ਜੀ ਦੇ ਦਰਬਾਰ ਵਿਚ ਅਰਦਾਸ ਕੀਤੀ। ਇਸ ਮੌਕੇ ਸੰਗਤਾਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ, ਜਿਸ ਦਾ ਸ਼ਰਧਾਲੂਆਂ ਨੇ ਸ਼ਰਧਾ ਨਾਲ ਪ੍ਰਸ਼ਾਦਾ ਛਕਿਆ। ਮੰਦਰ ਸੁਸਾਇਟੀ ਵਲੋਂ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ, ਸਮਾਜ ਸੇਵੀ ਜੋਨੀ ਆਵਲਾ, ਅਕਾਲੀ ਆਗੂ ਗੌਰਵ ਸਚਦੇਵਾ, ਨੀਰਜ ਸਹਿਗਲ, ਮੋਨੂੰ ਸ਼ਰਮਾ, ਰਾਜਾ ਕੁਮਾਰ, ਰਵੀ ਕੰਬੋਜ (ਕੌਂਸਲਰ), ਸਚਿਨ ਸੇਠੀ, ਹੈਪੀ ਬਿੰਦਰਾ, ਵਿਕਰਾਂਤ ਵੋਹਰਾ, ਰਚਿਤ ਸੋਢੀ (ਕੌਂਸਲਰ), ਸਿਕੰਦਰ, ਪ੍ਰੇਮ ਸਚਦੇਵਾ, ਪੰਕਜ, ਡੋਗਰ, ਗੋਰਾ ਬਜਾਜ, ਵਿੱਕੀ ਬੱਬਰ, ਬਿੰਦਰ ਅਤੇ ਗੁਲਸ਼ਨ ਸਮੇਤ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਰਹੀਆਂ। ਇਸ ਮੌਕੇ ਮੰਦਰ ਦੇ ਪ੍ਰਧਾਨ ਰਾਮ ਨਰੂਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਬਾਬਾ ਸ੍ਰੀ ਖਾਟੂ ਸ਼ਾਮ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਮਾਗਮ ਨੂੰ ਸਫਲ ਬਣਾਉਣ ਲਈ ਮੰਦਰ ਨੂੰ ਵਿਸ਼ੇਸ਼ ਤੌਰ ’ਤੇ ਲਾਈਟਾਂ ਨਾਲ ਸਜਾਇਆ ਗਿਆ ਅਤੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ। ਉਨ੍ਹਾਂ ਸਮਾਗਮ ਦੀ ਸਫਲਤਾ ਲਈ ਸਹਿਯੋਗ ਦੇਣ ਵਾਲੇ ਸਮੂਹ ਸ਼ਹਿਰ ਵਾਸੀਆਂ, ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ।ਇਸ ਦੌਰਾਨ ਮੰਦਰ ਪ੍ਰਬੰਧਕ ਕਮੇਟੀ ਵੱਲੋਂ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਅਤੇ ਉਨ੍ਹਾਂ ਦੇ ਨਾਲ ਪਹੁੰਚੇ ਸਮੂਹ ਵਰਕਰਾਂ ਨੂੰ ਸਿਰੋਪੇ ਅਤੇ ਬਾਬਾ ਜੀ ਦਾ ਸਰੂਪ ਦੇ ਕੇ ਸਨਮਾਨਿਤ ਕੀਤਾ ਗਿਆ। ਵਰਦੇਵ ਸਿੰਘ ਨੋਨੀ ਮਾਨ ਵੱਲੋਂ ਮੰਦਰ ਸੁਸਾਇਟੀ ਨੂੰ 11,000 ਰੁਪਏ ਦੀ ਸਹਿਯੋਗ ਰਾਸ਼ੀ ਭੇਟ ਕੀਤੀ ਗਈ। ਪ੍ਰਬੰਧਕ ਕਮੇਟੀ ਵੱਲੋਂ ਇਸ ਸਹਿਯੋਗ ਲਈ ਉਨ੍ਹਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਸਮਾਗਮ ਦੌਰਾਨ ਸਮੁੱਚਾ ਮਾਹੌਲ ਬਾਬਾ ਸ੍ਰੀ ਖਾਟੂ ਸ਼ਾਮ ਜੀ ਦੀ ਭਗਤੀ, ਸ਼ਰਧਾ ਅਤੇ ਆਸਥਾ ਨਾਲ ਭਰਿਆ ਰਿਹਾ। ਮੰਦਰ ਸੁਸਾਇਟੀ ਵਲੋਂ ਅਜਿਹੇ ਧਾਰਮਿਕ ਸਮਾਗਮਾਂ ਰਾਹੀਂ ਸ਼ਹਿਰ ਦੀਆਂ ਸੰਗਤਾਂ ਨੂੰ ਇਕੱਠੇ ਕਰਕੇ ਧਾਰਮਿਕ ਆਸਥਾ, ਭਾਈਚਾਰਕ ਸਾਂਝ ਅਤੇ ਸੇਵਾ ਭਾਵਨਾ ਨੂੰ ਮਜ਼ਬੂਤ ਕਰਨ ਦਾ ਉਪਰਾਲਾ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਤੇ ਸਮਰਸਤਾ ਸੰਕਲਪ ਯਾਤਰਾ ਰਾਹੀਂ ਭਾਜਪਾ ਦੇ ਮਿਸ਼ਨ 2027 ਨੂੰ ਮਿਲ ਸਕਦਾ ਹੁੰਗਾਰਾ ਯਾਤਰਾਵਾਂ ਦੇ ਨਾਲ... ਅਗਲੀ ਖ਼ਬਰ 54ਵੇਂ ਵਿਸ਼ਾਲ ਮੇਲੇ ਮੌਕੇ ਮਹਿਫ਼ਲ-ਏ-ਕਵਾਲ ’ਚ ਸ਼ਾਮਿਲ ਹੋਏ ਰਮਿੰਦਰ ਸਿੰਘ ਆਵਲਾ ਸਮਾਧ ਪੀਰ ਬਾਬਾ ਖ਼ਾਕੀ ਸ਼ਾਹ ਜੀ ਦੇ ਦਰਬਾਰ...
Ad Position 24