22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਚਾਰ ਵਿਅਕਤੀਆਂ ਕੋਲੋਂ 4.33 ਗ੍ਰਾਮ ਹੈਰੋਇਨ ਬਰਾਮਦ, ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ

ਫ਼ਿਰੋਜ਼ਪੁਰ, 22 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਗ੍ਰਾਮ 33 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਰਿਕਾਰਡ ਅਨੁਸਾਰ ਹੌਲਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਸੀ।

Ad Position 21
No active advertisement
ਅਜੀਤ ਡੈਸਕ 23-11-2026
ਫ਼ਿਰੋਜ਼ਪੁਰ, 22 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਗ੍ਰਾਮ 33 ਮਿਲੀਗਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਰਿਕਾਰਡ ਅਨੁਸਾਰ ਹੌਲਦਾਰ ਪਰਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਨੇ ਕਾਰਵਾਈ ਕਰਦਿਆਂ ਸੁਰਜਨ ਸਿੰਘ ਉਰਫ਼ ਸੂਰਜ ਪੁੱਤਰ ਨਿਰਤ ਸਿੰਘ ਅਤੇ ਸੁਜਲ ਪੁੱਤਰ ਅਨਵਰ ਵਾਸੀ ਪਿੰਡ ਪਾਲਾ ਮੇਘਾ, ਕਰਨ ਪੁੱਤਰ ਓਮ ਪ੍ਰਕਾਸ਼ ਵਾਸੀ ਪਿੰਡ ਪੀਰਾਂਵਾਲਾ, ਹਾਲ ਵਾਸੀ ਰਿਖੀ ਕਾਲੋਨੀ ਫ਼ਿਰੋਜ਼ਪੁਰ ਸ਼ਹਿਰ ਅਤੇ ਸ਼ਿਵ ਪੁੱਤਰ ਰਾਜ ਕੁਮਾਰ ਵਾਸੀ ਬਲਾਕੀ ਵਾਲਾ ਖੂਹ, ਮਾਤਾ ਵਾਰਡ, ਬਸਤੀ ਨਿਜ਼ਾਮਦੀਨ ਵਾਲੀ ਨੂੰ ਸੀ.ਆਰ.ਪੀ.ਐੱਫ ਗਰਾਊਂਡ ਤੋਂ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 4 ਗ੍ਰਾਮ 33 ਮਿਲੀਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਦਾ ਸੇਵਨ ਕਰਦਾ ਵਿਅਕਤੀ 1.22 ਗ੍ਰਾਮ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਹੈਰੋਇਨ ਵੇਚਣ ਜਾ ਰਿਹਾ ਵਿਅਕਤੀ 8 ਗ੍ਰਾਮ ਹੈਰੋਇਨ ਅਤੇ ਕਾਰ ਸਮੇਤ ਗ੍ਰਿਫ਼ਤਾਰ
Ad Position 24