22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਇੰਦਰਾ ਨਗਰੀ ’ਚ ਕਮਿਊਨਿਟੀ ਸੈਂਟਰ ਅਤੇ ਖੇਡ ਸਟੇਡੀਅਮ ਬਣੇ ਨਸ਼ੇੜੀਆਂ ਦੇ ਅੱਡੇ : ਸੁਧੀਰ ਭਾਦੂ

ਅਬੋਹਰ, 22 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਮਿਸ਼ਨ 2027 ਤਹਿਤ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸੁਧੀਰ ਭਾਦੂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਜੂਦਾ ਪ੍ਰਬੰਧਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਉਹ ਇੰਦਰਾ ਨਗਰੀ ਵਿਖੇ ਪਹੁੰਚੇ, ਜਿੱਥੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਮੁਹੱਲੇ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ।

Ad Position 21
No active advertisement
ਅਜੀਤ ਡੈਸਕ 23-11-2026
ਅਬੋਹਰ, 22 ਨਵੰਬਰ (ਤੇਜਿੰਦਰ ਸਿੰਘ ਖ਼ਾਲਸਾ)- ਮਿਸ਼ਨ 2027 ਤਹਿਤ ਅਬੋਹਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਸੁਧੀਰ ਭਾਦੂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੌਜੂਦਾ ਪ੍ਰਬੰਧਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਦੀ ਮੁਹਿੰਮ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਉਹ ਇੰਦਰਾ ਨਗਰੀ ਵਿਖੇ ਪਹੁੰਚੇ, ਜਿੱਥੇ ਇਲਾਕਾ ਨਿਵਾਸੀਆਂ ਨੇ ਉਨ੍ਹਾਂ ਨੂੰ ਮੁਹੱਲੇ ਦੀਆਂ ਬੁਨਿਆਦੀ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਸੁਧੀਰ ਭਾਦੂ ਨੇ ਕਿਹਾ ਕਿ ਇੰਦਰਾ ਨਗਰੀ ਦੇ ਹਾਲਾਤ ਦੇਖ ਕੇ ਇਹ ਸਪਸ਼ਟ ਹੁੰਦਾ ਹੈ ਕਿ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਦੇ ਦਾਅਵੇ ਕਿੰਨੇ ਖੋਖਲੇ ਹਨ। ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਦੀ ਸਹੂਲਤ ਲਈ ਬਣਾਇਆ ਗਿਆ ਕਮਿਊਨਿਟੀ ਸੈਂਟਰ, ਜਿੱਥੇ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਵਿਆਹ ਸਮਾਗਮਾਂ ਸਮੇਤ ਹੋਰ ਸਮਾਗਮ ਮੁਫ਼ਤ ਕਰਵਾਉਣ ਦੀ ਵਿਵਸਥਾ ਸੀ, ਅੱਜ ਆਪਣੀ ਹੋਂਦ ਗੁਆਉਂਦਾ ਜਾ ਰਿਹਾ ਹੈ। ਇਸੇ ਤਰ੍ਹਾਂ ਨੌਜਵਾਨਾਂ ਲਈ ਬਣਾਇਆ ਗਿਆ ਖੇਡ ਸਟੇਡੀਅਮ ਵੀ ਅਣਦੇਖੀ ਦਾ ਸ਼ਿਕਾਰ ਹੈ। ਉਨ੍ਹਾਂ ਦੋਸ਼ ਲਾਇਆ ਕਿ ਜਿੱਥੇ ਕਦੇ ਖੇਡ ਮੁਕਾਬਲੇ ਕਰਵਾਏ ਜਾਣੇ ਸਨ, ਉੱਥੇ ਰਾਤ ਸਮੇਂ ਨਸ਼ੇੜੀਆਂ ਦਾ ਇਕੱਠ ਰਹਿੰਦਾ ਹੈ। ਭਾਦੂ ਨੇ ਕਿਹਾ ਕਿ ਇਲਾਕੇ ਵਿਚ ਸਫ਼ਾਈ ਪ੍ਰਬੰਧਾਂ ਦੀ ਹਾਲਤ ਵੀ ਬੇਹੱਦ ਚਿੰਤਾਜਨਕ ਹੈ। ਥਾਂ-ਥਾਂ ਕੂੜੇ ਦੇ ਢੇਰ ਲੱਗੇ ਹੋਏ ਹਨ ਅਤੇ ਸੀਵਰੇਜ ਦਾ ਗੰਦਾ ਪਾਣੀ ਛੱਪੜਾਂ ਦਾ ਰੂਪ ਧਾਰਨ ਕਰ ਚੁੱਕਾ ਹੈ। ਇਸ ਕਾਰਨ ਇਲਾਕਾ ਨਿਵਾਸੀਆਂ ਨੂੰ ਬਦਬੂ ਅਤੇ ਗੰਦਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਨਗਰ ਨਿਗਮ ਵਿਚ ਭਾਜਪਾ ਦੇ ਸ਼ਾਸਨ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਅਬੋਹਰ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ ਹੈ। ਨਵੇਂ ਵਿਕਾਸ ਪ੍ਰੋਜੈਕਟ ਲਿਆਉਣੇ ਤਾਂ ਦੂਰ, ਪਿਛਲੀ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਦੀ ਵੀ ਸਹੀ ਦੇਖਭਾਲ ਨਹੀਂ ਕੀਤੀ ਗਈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਕਾਸ ਦੇ ਮੁੱਦੇ ਨੂੰ ਤਰਜੀਹ ਦੇਣ। ਉਨ੍ਹਾਂ ਭਰੋਸਾ ਦਿੱਤਾ ਕਿ ਕਾਂਗਰਸ ਦੀ ਸਰਕਾਰ ਬਣਨ ’ਤੇ ਅਬੋਹਰ ਨੂੰ ਪੰਜਾਬ ਦੇ ਮੋਹਰੀ ਵਿਕਸਤ ਸ਼ਹਿਰਾਂ ਵਿਚ ਸ਼ਾਮਲ ਕਰਵਾਉਣ ਲਈ ਯਤਨ ਕੀਤੇ ਜਾਣਗੇ ਅਤੇ ਹਰ ਵਾਰਡ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ, ਭਾਵੇਂ ਉਸ ਵਾਰਡ ਦਾ ਕੌਂਸਲਰ ਕਿਸੇ ਵੀ ਪਾਰਟੀ ਨਾਲ ਸਬੰਧਿਤ ਹੋਵੇ।
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਵਿਚ ਬੋਨ ਮੈਰੋ ਐਸਪੀਰੇਟ ਕੰਸਨਟਰੇਟ ਇਲਾਜ ਦੀ ਸਫਲ ਸ਼ੁਰੂਆਤ ਅਗਲੀ ਖ਼ਬਰ ਗੁਰਦੁਆਰਾ ਸੰਤ ਬਾਬਾ ਤਾਰਾ ਸਿੰਘ ਜੀ ਖ਼ੁਸ਼ਦਿਲ ਜੰਡਵਾਲਾ ਭੀਮੇਸ਼ਾਹ ਤੋਂ ਨਗਰ ਕੀਰਤਨ ਸਜਾਇਆ
Ad Position 24