23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਿਡ-ਡੇ ਮੀਲ ਤਿਆਰ ਕਰਨ ਸਮੇਂ ਫੂਡ ਸੇਫ਼ਟੀ ਅਤੇ ਨਿੱਜੀ ਸਫ਼ਾਈ...

ਜੇਕਰ ਕਿਸੇ ਕਰਮਚਾਰੀ ਦੇ ਸਰੀਰ ’ਤੇ ਕੱਟ ਜਾਂ ਜ਼ਖ਼ਮ ਹੋਵੇ ਤਾਂ ਉਸ ਨੂੰ ਸਿੱਧੇ ਤੌਰ ’ਤੇ ਖਾਣੇ ਜਾਂ ਖਾਣੇ ਦੇ ਸੰਪਰਕ ਵਿਚ ਆਉਣ ਵਾਲੀਆਂ ਸਤਹਾਂ ਨੂੰ ਹੱਥ ਲਗਾਉਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਖਾਣਾ ਬਣਾਉਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਅਤੇ ਕੱਚੇ ਜਾਂ ਦੂਸ਼ਿਤ ਪਦਾਰਥਾਂ ਨੂੰ ਹੱਥ ਲਗਾਉਣ ਮਗਰੋਂ ਸਾਬਣ ਅਤੇ ਸਾਫ਼ ਪਾਣੀ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਲਾਜ਼ਮੀ ਹਨ।

Ad Position 21
No active advertisement
(Ã ਸਫਾ 5 ਦੀ ਬਾਕੀ Æ) 24-11-2026
ਜੇਕਰ ਕਿਸੇ ਕਰਮਚਾਰੀ ਦੇ ਸਰੀਰ ’ਤੇ ਕੱਟ ਜਾਂ ਜ਼ਖ਼ਮ ਹੋਵੇ ਤਾਂ ਉਸ ਨੂੰ ਸਿੱਧੇ ਤੌਰ ’ਤੇ ਖਾਣੇ ਜਾਂ ਖਾਣੇ ਦੇ ਸੰਪਰਕ ਵਿਚ ਆਉਣ ਵਾਲੀਆਂ ਸਤਹਾਂ ਨੂੰ ਹੱਥ ਲਗਾਉਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਦਾਇਤਾਂ ਅਨੁਸਾਰ ਖਾਣਾ ਬਣਾਉਣ ਤੋਂ ਪਹਿਲਾਂ, ਪਖਾਨੇ ਦੀ ਵਰਤੋਂ ਕਰਨ ਤੋਂ ਬਾਅਦ ਅਤੇ ਕੱਚੇ ਜਾਂ ਦੂਸ਼ਿਤ ਪਦਾਰਥਾਂ ਨੂੰ ਹੱਥ ਲਗਾਉਣ ਮਗਰੋਂ ਸਾਬਣ ਅਤੇ ਸਾਫ਼ ਪਾਣੀ ਨਾਲ ਹੱਥ ਚੰਗੀ ਤਰ੍ਹਾਂ ਧੋਣੇ ਲਾਜ਼ਮੀ ਹਨ। ਖਾਣਾ ਬਣਾਉਣ ਅਤੇ ਪਰੋਸਣ ਵਾਲੀਆਂ ਥਾਵਾਂ ’ਤੇ ਸਿਗਰਟਨੋਸ਼ੀ, ਥੁੱਕਣਾ, ਖਾਣਾ-ਪੀਣਾ ਅਤੇ ਖਾਣੇ ਉੱਪਰ ਖੰਘਣ ਜਾਂ ਛਿੱਕਣ ਦੀ ਮਨਾਹੀ ਹੈ। ਇਸ ਦੇ ਨਾਲ ਹੀ ਨਹੁੰ, ਵਾਲ ਛੋਟੇ ਅਤੇ ਸਾਫ਼ ਰੱਖਣ ਅਤੇ ਖਾਣਾ ਬਣਾਉਂਦੇ ਸਮੇਂ ਨੱਕ, ਮੂੰਹ, ਵਾਲਾਂ ਜਾਂ ਸਰੀਰ ਦੇ ਹੋਰ ਅੰਗਾਂ ਨੂੰ ਵਾਰ-ਵਾਰ ਹੱਥ ਲਗਾਉਣ ਤੋਂ ਗੁਰੇਜ਼ ਕਰਨ ਦੀ ਹਦਾਇਤ ਵੀ ਦਿੱਤੀ ਗਈ ਹੈ। ਫੂਡ ਸੇਫ਼ਟੀ ਵਿੰਗ, ਸਿਹਤ ਵਿਭਾਗ ਫ਼ਿਰੋਜ਼ਪੁਰ ਨੇ ਸਮੂਹ ਸਕੂਲ ਮੁੱਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਸਕੂਲਾਂ ਵਿਚ ਮਿਡ-ਡੇ ਮੀਲ ਤਿਆਰ ਕਰਨ ਵਾਲੀਆਂ ਵਰਕਰਾਂ ਨੂੰ ਇਨ੍ਹਾਂ ਨਿਯਮਾਂ ਬਾਰੇ ਜਾਗਰੂਕ ਕਰਨ ਅਤੇ ਇਨ੍ਹਾਂ ਦੀ ਪਾਲਣਾ ਯਕੀਨੀ ਬਣਾਉਣ। ਵਿਭਾਗ ਨੇ ਕਿਹਾ ਕਿ ਮਿਡ-ਡੇ ਮੀਲ ਸਾਡੇ ਦੇਸ਼ ਦੇ ਭਵਿੱਖ, ਬੱਚਿਆਂ ਲਈ ਤਿਆਰ ਕੀਤਾ ਜਾਂਦਾ ਹੈ, ਇਸ ਲਈ ਉਨ੍ਹਾਂ ਦੀ ਸਿਹਤ ਅਤੇ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ, ਕਿਉਂਕਿ ਸਾਫ਼-ਸੁਥਰਾ ਅਤੇ ਸੁਰੱਖਿਅਤ ਭੋਜਨ ਮੁਹੱਈਆ ਕਰਵਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਮਾਤਾ ਸਾਹਿਬ ਕੌਰ ਸਕੂਲ ਵਿਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਬਦ ਗਾਇਨ, ਸਾਖੀ ਅਤੇ ਗੁਰਬਾਣੀ ਪਾਠ ਰ... ਅਗਲੀ ਖ਼ਬਰ ਪੁਰਾਣੀ ਪੈਨਸ਼ਨ ਬਹਾਲੀ ਸਬੰਧੀ ਐਨਪੀਐਸ ਕਰਮਚਾਰੀ ਤਿੱਖੇ ਸੰਘਰਸ਼ ਦੇ ਰੌਂਅ ਵਿਚ - ਕਨਵੀਨਰ
Ad Position 24