23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਮਾਤਾ ਸਾਹਿਬ ਕੌਰ ਸਕੂਲ ਵਿਚ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਬਦ ਗਾਇਨ, ਸਾਖੀ ਅਤੇ ਗੁਰਬਾਣੀ ਪਾਠ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਨਾਲ ਜੋੜਿਆ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨ ਲਈ ਵੱਖ-ਵੱਖ ਧਾਰਮਿਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ।

Ad Position 21
No active advertisement
ਅਜੀਤ ਡੈਸਕ 24-11-2026
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀਆਂ ਮਹਾਨ ਸਿੱਖਿਆਵਾਂ, ਅਧਿਆਤਮਿਕ ਕਦਰਾਂ-ਕੀਮਤਾਂ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜੋੜਨ ਲਈ ਵੱਖ-ਵੱਖ ਧਾਰਮਿਕ ਅਤੇ ਸਿੱਖਿਆਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਹੜੇ ਵਿਚ ਪ੍ਰਭਾਤ ਫੇਰੀ ਨਾਲ ਹੋਈ। ਇਸ ਦੌਰਾਨ ਅਧਿਆਪਕਾਂ ਵਲੋਂ ਵਿਦਿਆਰਥੀਆਂ ਉੱਤੇ ਗੇਂਦੇ ਦੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਉਪਰੰਤ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ, ਜਿਸ ਵਿਚ ਮੂਲ ਮੰਤਰ, ਸ਼ਬਦ ਗਾਇਨ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸਬੰਧਤ ਸਾਖੀ ਅਤੇ ਆਮ ਗਿਆਨ ਦੇ ਪ੍ਰਸ਼ਨ-ਉੱਤਰ ਸ਼ਾਮਲ ਸਨ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਜੀਵਨ, ਆਦਰਸ਼ਾਂ ਅਤੇ ਮਹਾਨ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸ਼ਰਧਾਪੂਰਵਕ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਡਾ.ਵੰਦਨਾ ਧਵਨ, ਚੇਅਰਮੈਨ ਮਹੀਪਾਲ ਸਿੰਘ, ਪ੍ਰਬੰਧਕੀ ਕਮੇਟੀ ਦੇ ਮੈਂਬਰ ਕਮਲਪਾਲ ਸਿੰਘ ਅਤੇ ਹਰਬੀਰ ਸਿੰਘ ਨੇ ਆਪਣੇ ਸੰਦੇਸ਼ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ-ਸਚਾਈ, ਬਰਾਬਰੀ, ਸੇਵਾ, ਨਿਮਰਤਾ ਅਤੇ ਮਨੁੱਖਤਾ ਨੂੰ ਆਪਣੇ ਜੀਵਨ ਵਿਚ ਅਪਣਾਉਣ ਦੀ ਪੇ੍ਰਨਾ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਅਤੇ ਅਧਿਆਤਮਿਕ ਸਮਾਗਮ ਵਿਦਿਆਰਥੀਆਂ ਵਿਚ ਨੈਤਿਕ ਕਦਰਾਂ-ਕੀਮਤਾਂ, ਚੰਗੇ ਸੰਸਕਾਰ ਅਤੇ ਦੂਜਿਆਂ ਪ੍ਰਤੀ ਸਤਿਕਾਰ ਦੀ ਭਾਵਨਾ ਪੈਦਾ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਮੌਕੇ ਸਕੂਲ ਦੇ ਕੋਆਰਡੀਨੇਟਰ ਅਭੈ ਬਜਾਜ, ਸੰਦੀਪ ਅਤੇ ਸ੍ਰੀਮਤੀ ਰਚਨਾ ਮੋਗਾ ਨੇ ਵੀ ਸਮਾਗਮ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ, ਚੰਗੇ ਸੰਸਕਾਰ ਅਪਣਾਉਣ ਅਤੇ ਸਮਾਜ ਵਿਚ ਪਿਆਰ, ਸਦਭਾਵਨਾ ਅਤੇ ਸੇਵਾ ਦੀ ਭਾਵਨਾ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦਾ ਆਯੋਜਨ ਅਧਿਆਪਕਾ ਕਰਮਜੀਤ ਦੇ ਮਾਰਗਦਰਸ਼ਨ ਅਤੇ ਗਤੀਵਿਧੀ ਮੁਖੀ ਮਨਪ੍ਰੀਤ ਦੀ ਅਗਵਾਈ ਹੇਠ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਕਲਾਤਮਿਕ ਮੂਰਤ ਦਾ ਉਦਘਾਟਨ ਸ੍ਰੀ ਗੁਰੂ ਨਾਨਕ ਦੇਵ ਜੀ... ਅਗਲੀ ਖ਼ਬਰ ਮਿਡ-ਡੇ ਮੀਲ ਤਿਆਰ ਕਰਨ ਸਮੇਂ ਫੂਡ ਸੇਫ਼ਟੀ ਅਤੇ ਨਿੱਜੀ ਸਫ਼ਾਈ...
Ad Position 24