23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 577ਵਾਂ ਪ੍ਰਕਾਸ਼ ਪੁਰਬ ਸਮਾਗਮ ਅੱਜ

ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 577ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ 24 ਨਵੰਬਰ ਨੂੰ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰਾਂ ਨੂੰ ਸੁੰਦਰ ਲੜੀਆਂ, ਰੰਗ-ਬਰੰਗਿਆਂ ਲਾਈਟਾਂ ਅਤੇ ਤਾਜ਼ੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਨਾਲ ਸਮੁੱਚਾ ਮਾਹੌਲ ਰੂਹਾਨੀਅਤ ਅਤੇ ਗੁਰਮਤਿ ਰੰਗ ਵਿਚ ਰੰਗਿਆ ਹੋਇਆ ਹੈ।

Ad Position 21
No active advertisement
ਅਜੀਤ ਡੈਸਕ 24-11-2026
ਗੁਰੂਹਰਸਹਾਏ, 23 ਨਵੰਬਰ (ਕਪਿਲ ਕੰਧਾਰੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 577ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਅੱਜ 24 ਨਵੰਬਰ ਨੂੰ ਸ਼ਹਿਰ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਨੂੰ ਲੈ ਕੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਲੋਂ ਵਿਸ਼ੇਸ਼ ਤਿਆਰੀਆਂ ਕੀਤੀਆਂ ਗਈਆਂ ਹਨ ਅਤੇ ਗੁਰਦੁਆਰਾ ਸਾਹਿਬ ਦੇ ਦਰਬਾਰਾਂ ਨੂੰ ਸੁੰਦਰ ਲੜੀਆਂ, ਰੰਗ-ਬਰੰਗਿਆਂ ਲਾਈਟਾਂ ਅਤੇ ਤਾਜ਼ੇ ਫੁੱਲਾਂ ਨਾਲ ਸਜਾਇਆ ਗਿਆ ਹੈ, ਜਿਸ ਨਾਲ ਸਮੁੱਚਾ ਮਾਹੌਲ ਰੂਹਾਨੀਅਤ ਅਤੇ ਗੁਰਮਤਿ ਰੰਗ ਵਿਚ ਰੰਗਿਆ ਹੋਇਆ ਹੈ। ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਪਿਛਲੇ ਦਿਨਾਂ ਤੋਂ ਚੱਲ ਰਹੇ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਅੱਜ ਭੋਗ ਪਾਏ ਜਾਣਗੇ। ਭੋਗ ਉਪਰੰਤ ਗੁਰਬਾਣੀ ਕੀਰਤਨ, ਅਰਦਾਸ ਅਤੇ ਹੋਰ ਧਾਰਮਿਕ ਸਮਾਗਮਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ, ਉਪਦੇਸ਼ਾਂ ਅਤੇ ਮਹਾਨ ਵਿਚਾਰਧਾਰਾ ਨਾਲ ਜੋੜਿਆ ਜਾਵੇਗਾ। ਸੰਗਤਾਂ ਲਈ ਗੁਰੂ ਕਾ ਲੰਗਰ ਵੀ ਵਰਤਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਮੁੱਚੀ ਮਨੁੱਖਤਾ ਨੂੰ ਬਰਾਬਰਤਾ, ਆਪਸੀ ਭਾਈਚਾਰੇ, ਪਿਆਰ, ਸਚਾਈ, ਨਾਮ ਜਪਣ, ਕਿਰਤ ਕਰਨ ਅਤੇ ਵੰਡ ਛਕਣ ਦਾ ਸੰਦੇਸ਼ ਦਿੱਤਾ। ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਨੂੰ ਸਹੀ ਜੀਵਨ ਮਾਰਗ ਦਿਖਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਪਿਓ-ਪੁੱਤ ਦੀ ਮੌਤ ਦੇ ਮਾਮਲੇ ’ਚ ਇਨਸਾਫ਼ ਲਈ ਪੀੜਤ ਪਰਿਵਾਰ ਅਤੇ ਜਥੇਬੰਦੀਆਂ ਵਲੋਂ ਐੱਸ.ਐੱਸ.ਪੀ ਦਫ਼ਤਰ ਅੱਗੇ ਧਰਨਾ ਪੁਲਿਸ... ਅਗਲੀ ਖ਼ਬਰ ਅਧਿਆਪਕਾਂ ’ਤੇ ਪੁਲਿਸ ਤਸ਼ੱਦਦ ਸਰਕਾਰ ਦਾ ਨਾਦਰਸ਼ਾਹੀ ਵਤੀਰਾ ਚੋਣਾਂ ’ਚ ‘ਆਪ’ ਨੂੰ ਪਵੇਗਾ ਮਹਿੰਗਾ-ਕਰਨੈਲ ਸਿੰਘ ਪੀਰ ਮੁਹੰਮ...
Ad Position 24