23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਵਿੱਦਿਅਕ ਮੁਕਾਬਲੇ 27 ਨੂੰ ਫ਼ਿਰੋਜ਼ਸ਼ਾਹ ਵਿਖੇ 11 ਬਲਾਕਾਂ ਦੇ ਜੇਤੂ ਵਿਦਿਆਰਥੀ ਅਤੇ ਅਧਿਆਪਕ ਆਪਣੀ ਵਿੱਦਿਅਕ ਅਤੇ ਸਿਰਜਣਾਤਮਿਕ ਪ੍ਰਤਿਭਾ ਦਾ ਕਰਨਗੇ ਪ੍ਰਦਰਸ਼ਨ

ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਵਿੱਦਿਅਕ, ਕਲਾਤਮਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 27 ਨਵੰਬਰ ਨੂੰ ਬਲਾਕ ਘੱਲ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 11 ਬਲਾਕਾਂ ਵਿਚੋਂ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਅਤੇ ਅਧਿਆਪਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ।

Ad Position 21
No active advertisement
ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸੁਨੀਤਾ ਰਾਣੀ ਅਤੇ ਡਿਪਟੀ ਡੀ.ਈ.ਓ ਕੋਮਲ ਅਰੋੜਾ। 24-11-2026
ਫ਼ਿਰੋਜ਼ਪੁਰ, 23 ਨਵੰਬਰ (ਗੁਰਿੰਦਰ ਸਿੰਘ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਵਿੱਦਿਅਕ, ਕਲਾਤਮਕ ਅਤੇ ਸਿਰਜਣਾਤਮਿਕ ਰੁਚੀਆਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਪੱਧਰੀ ਮੁਕਾਬਲੇ 27 ਨਵੰਬਰ ਨੂੰ ਬਲਾਕ ਘੱਲ ਖ਼ੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਵਿਖੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਦੇ 11 ਬਲਾਕਾਂ ਵਿਚੋਂ ਬਲਾਕ ਪੱਧਰ ’ਤੇ ਜੇਤੂ ਰਹੇ ਵਿਦਿਆਰਥੀ ਅਤੇ ਅਧਿਆਪਕ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਮੁਕਾਬਲਿਆਂ ਦੇ ਸੁਚੱਜੇ ਅਤੇ ਸਫਲ ਆਯੋਜਨ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ, ਬੀ.ਪੀ.ਈ.ਓ ਅੰਮ੍ਰਿਤਪਾਲ ਸਿੰਘ ਬਰਾੜ, ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਸੁਭਾਸ਼ ਚੰਦਰ ਅਤੇ ਵਿੱਦਿਅਕ ਮੁਕਾਬਲਿਆਂ ਦੇ ਜ਼ਿਲ੍ਹਾ ਨੋਡਲ ਅਫ਼ਸਰ ਅਤੇ ਸਟੇਟ ਅਵਾਰਡੀ ਰਜਿੰਦਰ ਸਿੰਘ ਰਾਜਾ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਫ਼ਿਰੋਜ਼ਸ਼ਾਹ ਵਲੋਂ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹ ਮੁਕਾਬਲੇ ਸਕੂਲ, ਸੈਂਟਰ, ਬਲਾਕ ਅਤੇ ਜ਼ਿਲ੍ਹਾ ਪੱਧਰ ’ਤੇ ਕਰਵਾਏ ਜਾ ਰਹੇ ਹਨ, ਜਿਸ ਤਹਿਤ ਹਰੇਕ ਪੜਾਅ ’ਤੇ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਗਲੇ ਪੱਧਰ ’ਤੇ ਆਪਣੀ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲ ਰਿਹਾ ਹੈ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਪੰਜਾਬੀ ਅਤੇ ਅੰਗਰੇਜ਼ੀ ਵਿਚ ਸੁੰਦਰ ਲਿਖਾਈ, ਬਾਲ ਗੀਤ, ਬਾਲ ਕਵਿਤਾ, ਚਿੱਤਰਕਲਾ, ਪੜ੍ਹਨ ਦੀਆਂ ਗਤੀਵਿਧੀਆਂ, ਕਹਾਣੀ ਸੁਣਾਉਣ ਅਤੇ ਮਾਡਲ ਤਿਆਰ ਕਰਨ ਸਮੇਤ ਵੱਖ-ਵੱਖ ਰਚਨਾਤਮਿਕ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਅਧਿਆਪਕਾਂ ਲਈ ਵੀ ਪੰਜਾਬੀ ਅਤੇ ਅੰਗਰੇਜ਼ੀ ਦੀ ਸੁੰਦਰ ਲਿਖਾਈ ਸਮੇਤ ਵਿਸ਼ੇਸ਼ ਮੁਕਾਬਲੇ ਰੱਖੇ ਗਏ ਹਨ। ਵਿਦਿਆਰਥੀਆਂ ਵਲੋਂ ਤਿਆਰ ਕੀਤੀ ਗਈ ਹੱਥੀਂ ਬਣਾਈ ਅਧਿਆਪਨ-ਸਮੱਗਰੀ (ਟੀ.ਐੱਲ.ਐੱਮ.) ਅਤੇ ਹੋਰ ਸਿਰਜਣਾਤਮਿਕ ਕਾਰਜ ਵੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹਿਣਗੇ। ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਬੱਚਿਆਂ ਅੰਦਰ ਛੁਪੀਆਂ ਕਲਾਤਮਕ, ਸਾਹਿੱਤਿਕ ਅਤੇ ਸਿਰਜਣਾਤਮਿਕ ਪ੍ਰਤਿਭਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਆਪਣੀ ਕਾਬਲੀਅਤ ਦਿਖਾਉਣ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ, ਉਨ੍ਹਾਂ ਦਾ ਆਤਮ-ਵਿਸ਼ਵਾਸ ਵਧਾਉਣਾ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਪੈਦਾ ਕਰਨਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਆਪਣੀਆਂ ਨਵੀਨਤਮ ਅਧਿਆਪਨ ਵਿਧੀਆਂ ਅਤੇ ਤਜਰਬਿਆਂ ਨੂੰ ਸਾਂਝਾ ਕਰਨ ਦਾ ਮੌਕਾ ਵੀ ਮਿਲੇਗਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿਚ ਸਿੱਖਣ ਦੀ ਰੁਚੀ, ਆਤਮ-ਵਿਸ਼ਵਾਸ ਅਤੇ ਸਿਰਜਣਾਤਮਿਕ ਸੋਚ ਨੂੰ ਪ੍ਰਫੁੱਲਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਮੁਕਾਬਲਿਆਂ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਬਲਾਕ ਅਤੇ ਜ਼ਿਲ੍ਹਾ ਪੱਧਰੀ ਟੀਮਾਂ ਵਲੋਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਪ੍ਰਾਚੀਨ ਸ੍ਰੀ ਸ਼ਿਆਮ ਮੰਦਰ ਵਿਖੇ ਸ਼ਿਆਮ ਬਾਬਾ ਦਾ ਮਹੋਤਸਵ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਅਯੁੱਧਿਆ ਤੋਂ ਪਹੁੰਚੀ ਭਜਨ ਗਾਇਕ...
Ad Position 24