24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰਵਹਿੱਤਕਾਰੀ ਵਿੱਦਿਆ ਮੰਦਿਰ ਦੀ ਵਿਦਿਆਰਥਣ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਬੈਡਮਿੰਟਨ ਮੁਕਾਬਲੇ ’ਚ ਜਿੱਤਿਆ ਦੂਜਾ ਸਥਾਨ

ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਪੱਧਰੀ ਖੇਡ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬੈਡਮਿੰਟਨ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਹੁਸਨਪ੍ਰੀਤ ਕੌਰ ਨੂੰ ਚਾਂਦੀ ਦੇ ਤਗਮੇ ਦੇ ਨਾਲ 7,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 24-11-2026
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਸੂਬਾ ਪੱਧਰੀ ਖੇਡ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਗਏ ਬੈਡਮਿੰਟਨ ਮੁਕਾਬਲੇ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਿਰ ਫ਼ਾਜ਼ਿਲਕਾ ਦੀ ਵਿਦਿਆਰਥਣ ਹੁਸਨਪ੍ਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਗਮਾ ਜਿੱਤਿਆ ਹੈ। ਇਸ ਸ਼ਾਨਦਾਰ ਪ੍ਰਾਪਤੀ ’ਤੇ ਹੁਸਨਪ੍ਰੀਤ ਕੌਰ ਨੂੰ ਚਾਂਦੀ ਦੇ ਤਗਮੇ ਦੇ ਨਾਲ 7,000 ਰੁਪਏ ਦਾ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਉਸ ਦੀ ਇਸ ਇਤਿਹਾਸਕ ਸਫਲਤਾ ਨਾਲ ਪੂਰੇ ਸਕੂਲ ਪਰਿਵਾਰ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਹੈ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਵਿਦਿਆਰਥਣ , ਉਸ ਦੇ ਮਾਪਿਆਂ ਅਤੇ ਕੋਚ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਸਨਪ੍ਰੀਤ ਦੀ ਇਹ ਜਿੱਤ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣੇਗੀ। ਉਨ੍ਹਾਂ ਵਿਦਿਆਰਥਣ ਦੇ ਸੁਨਹਿਰੇ ਭਵਿੱਖ ਅਤੇ ਅਗਲੇ ਮੁਕਾਬਲਿਆਂ ਵਿਚ ਹੋਰ ਬਿਹਤਰ ਪ੍ਰਦਰਸ਼ਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ 26 ਨਵੰਬਰ ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚਣਗੇ ‘ਆਪ’ ਦੇ ਵਰਕਰ ਅਤੇ ਆਗੂ : ਭੁੱਲਰ ਅਤੇ ਦਹੀਆ ਅਗਲੀ ਖ਼ਬਰ ਸਰਕਾਰੀ ਸਮਾਰਟ ਸਕੂਲ ਕਬੂਲ ਸ਼ਾਹ ਖੁੱਬਣ ਵਿਖੇ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ
Ad Position 24