23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਵਲੋਂ ਟੀਮ ਨੂੰ ਵਿਸ਼ੇਸ਼ ਸਿਖਲਾਈ ਨਸ਼ਾ ਤਸਕਰੀ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਿਲ ਕੇ ਕੰਮ ਕਰਨ ਦਾ ਸੱਦਾ

ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.

Ad Position 21
No active advertisement
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਦੀ ਅਗਵਾਈ ਵਿਚ ਐੱਚ.ਐੱਚ.ਓ ਸਿਟੀ ਸੁਖਚੈਨ ਮਹਿਤਾ ਵਲੋਂ ਟੀਮ ਨੂੰ ਵਿਸ਼ੇਸ਼ ਸਿਖਲਾਈ ਦੇਣ ਦੀ ਤਸਵੀਰ। ਅਜੀਤ ਤਸਵੀਰ 24-11-2026
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਅਤੇ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਐੱਸ.ਪੀ ਕਰਨ ਸ਼ਰਮਾ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਟੀਮ ਦੇ ਮੈਂਬਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ। ਇਸ ਸਿਖਲਾਈ ਦੌਰਾਨ ਟੀਮ ਨੂੰ ਨਸ਼ਿਆਂ ਦੀ ਰੋਕਥਾਮ, ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ, ਸ਼ੱਕੀ ਗਤੀਵਿਧੀਆਂ ਦੀ ਪਛਾਣ ਕਰਨ ਅਤੇ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਬਣਾ ਕੇ ਕੰਮ ਕਰਨ ਸਬੰਧੀ ਜਾਣਕਾਰੀ ਦਿੱਤੀ ਗਈ, ਤਾਂ ਜੋ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾ ਸਕੇ। ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਗਿਆ ਕਿ ਪਿਛਲੇ ਦਿਨੀਂ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵਿਸ਼ੇਸ਼ ਚੈਕਿੰਗ ਵੀ ਕੀਤੀ ਗਈ ਸੀ। ਇਸ ਕਾਰਵਾਈ ਦਾ ਮੁੱਖ ਮਕਸਦ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੈ। ਇਸ ਮੌਕੇ ਵਿਧਾਇਕ ਭੁੱਲਰ ਦੀ ਧਰਮ ਪਤਨੀ ਡਾ. ਅਮਨਦੀਪ ਕੌਰ, ਫ਼ੀਲਡ ਅਧਿਕਾਰੀ ਅਤੇ ਬਲਾਕ ਕੋਆਰਡੀਨੇਟਰ ਵੀ ਮੌਜੂਦ ਰਹੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਪੁਲਿਸ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਵਿਚ ਸਮਾਜ ਦੇ ਹਰ ਵਰਗ ਦੀ ਸਰਗਰਮ ਸ਼ਮੂਲੀਅਤ ਬੇਹੱਦ ਜ਼ਰੂਰੀ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਲੋਕਾਂ ਨੂੰ ਵੀ ਜਾਗਰੂਕ ਹੋਣਾ ਪਵੇਗਾ ਅਤੇ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਵਿਚ ਸਹਿਯੋਗ ਦੇਣਾ ਚਾਹੀਦਾ ਹੈ। ਐੱਸ.ਐੱਚ.ਓ ਸੁਖਚੈਨ ਮਹਿਤਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਟੀਚਾ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਪੁਲਿਸ ਪ੍ਰਸ਼ਾਸਨ, ਸਰਕਾਰੀ ਟੀਮਾਂ ਅਤੇ ਆਮ ਲੋਕਾਂ ਦੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਦਿਸ਼ਾ ਵਿਚ ਸਾਰਥਕ ਨਤੀਜੇ ਸਾਹਮਣੇ ਆਉਣਗੇ।
Ad Position 22
No active advertisement
ਪਿਛਲੀ ਖ਼ਬਰ ਨਾਇਬ ਤਹਿਸੀਲਦਾਰ ਪ੍ਰੀਆ ਰਾਣੀ ਨੇ ਰਾਮਗੜ੍ਹੀਆ ਬਰਾਦਰੀ ਦੇ ਆਗੂਆਂ ਨਾਲ ਕੀਤੀ ਮੀਟਿੰਗ ਬਰਾਦਰੀ ਨਾਲ ਸਬੰਧਤ ਸ਼ਹਿਰ ਵਾਸੀਆਂ... ਅਗਲੀ ਖ਼ਬਰ ਚੇਅਰਮੈਨ ਹਰਮੀਤ ਸਿੰਘ ਸੰਧੂ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਸੁਲਤਾਨਵਾਲਾ ਦੇ ਨਵੇਂ ਕਮਰੇ ਦਾ ਉਦਘਾਟਨ ਕਿਹਾ, ਸਿੱਖਿਆ ਸਹ...
Ad Position 24