24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਨਿਊ ਪੈਰਾਡਾਈਜ਼ ਸਕੂਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਇਆ

ਜ਼ੀਰਾ, 24 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ।

Ad Position 21
No active advertisement
ਅਜੀਤ ਡੈਸਕ 25-11-2026
ਜ਼ੀਰਾ, 24 ਨਵੰਬਰ(ਪ੍ਰਤਾਪ ਸਿੰਘ ਹੀਰਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸ਼ਰਧਾ, ਉਤਸ਼ਾਹ ਅਤੇ ਧਾਰਮਿਕ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਕੈਂਪਸ ਵਿਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਉਪਰੰਤ ਸਕੂਲੀ ਵਿਦਿਆਰਥੀਆਂ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਅਤੇ ਸ਼ਬਦ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਅਤੇ ਸੰਗਤਾਂ ਵਿਚ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ। ਇਸ ਪਵਿੱਤਰ ਦਿਹਾੜੇ ’ਤੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਚੇਅਰਮੈਨ ਲਖਵਿੰਦਰ ਸਿੰਘ ਅਤੇ ਐਮ.ਡੀ. ਜਸਪ੍ਰੀਤ ਕੌਰ ਨੇ ਸਮੂਹ ਹਾਜ਼ਰੀਨ ਨੂੰ ਗੁਰਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਹਾਨ ਉਪਦੇਸ਼ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦੇ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਆਧਾਰ ਬਣਾਉਣਾ ਚਾਹੀਦਾ ਹੈ। ਉਨ੍ਹਾਂ ਸਮਾਜ ਵਿਚ ਫੈਲੀਆਂ ਕੁਰੀਤੀਆਂ ਅਤੇ ਜਾਤ-ਪਾਤ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਸੀ ਭਾਈਚਾਰਕ ਸਾਂਝ ਅਤੇ ਏਕਤਾ ਬਣਾਈ ਰੱਖਣ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵਲੋਂ ਸਮੂਹ ਵਿਦਿਆਰਥੀਆਂ ਅਤੇ ਸਟਾਫ ਲਈ ਗੁਰੂ ਕਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਜਿਸ ਵਿਚ ਵਿਦਿਆਰਥੀਆਂ ਨੇ ਬੜੀ ਸ਼ਰਧਾ ਨਾਲ ਲੰਗਰ ਦੀ ਸੇਵਾ ਨਿਭਾਈ। ਸਮਾਗਮ ਦੌਰਾਨ ਸਕੂਲ ਮੁਖੀ ਸਤਿੰਦਰ ਸਿੰਘ ਸਮੇਤ ਸਮੂਹ ਸਟਾਫ ਮੈਂਬਰ ਦੀਪਕ ਕੁਮਾਰ, ਨਵਜੋਤ ਕੌਰ, ਸੁਮਨ, ਪੂਜਾ, ਪਵਨਦੀਪ ਕੌਰ, ਮਨੀਸ਼ਾ, ਲਲਿਤ ਮਿਸ਼ਰਾ, ਮਨੀਸ਼ ਕੁਮਾਰ, ਬਚਨ ਸਿੰਘ, ਸਾਹਿਲ ਅਰੋੜਾ, ਕੁਲਵਿੰਦਰ ਕੌਰ, ਭਾਰਤੀ, ਸਵਰਨ ਕੌਰ, ਹਰਜੀਤਪਾਲ ਕੌਰ ਅਤੇ ਸੁਮਨਦੀਪ ਕੌਰ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਨਾ ਹੋਣ ਦੇ ਬਾਵਜੂਦ ਫਿਰੋਜ਼ਪੁਰ ਦੇ ਵਿਕਾਸ ਲਈ ਯਤਨ ਜਾਰੀ- ਪਿੰਕੀ ਨੇ ਗਲੀਆਂ ਬਣਾਉਣ ਲਈ ਦਿੱਤਾ 5 ਲੱਖ ਦਾ ਚੈੱਕ ਅਗਲੀ ਖ਼ਬਰ ਬਿਨਾਂ ਪਾਰਟੀ ਮੈਂਬਰਸ਼ਿਪ ਵਾਲੇ ਸੰਭਾਵੀ ਉਮੀਦਵਾਰ ਵੀ ਮਟਵਾਣੀ ਰੈਲੀ ਦਾ ਬਣਨਗੇ ਹਿੱਸਾ ?
Ad Position 24