25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਭਿਆਨਕ ਸੜਕ ਹਾਦਸੇ ’ਚ 20 ਸਾਲਾ ਨੌਜਵਾਨ ਦੀ ਮੌਤ ਸੋਢੀ ਪਰਿਵਾਰ ’ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ

ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਿਲਾ ਰਾਮ ਦੇ ਅਮਰਜੀਤ ਸਿੰਘ ਸੋਢੀ ਦੇ ਪੋਤਰੇ ਜਸਕਰਨ ਸਿੰਘ ਸੋਢੀ (ਕਰੀਬ 20 ਸਾਲ) ਦੀ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ।

Ad Position 21
No active advertisement
ਅਜੀਤ ਡੈਸਕ 26-11-2026
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ’ਤੇ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਬੀਤੀ ਰਾਤ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ 20 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦਕਿ ਉਸ ਦੇ ਪਰਿਵਾਰ ਦੇ ਦੋ ਹੋਰ ਮੈਂਬਰ ਜ਼ਖ਼ਮੀ ਹੋ ਗਏ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਦਿਲਾ ਰਾਮ ਦੇ ਅਮਰਜੀਤ ਸਿੰਘ ਸੋਢੀ ਦੇ ਪੋਤਰੇ ਜਸਕਰਨ ਸਿੰਘ ਸੋਢੀ (ਕਰੀਬ 20 ਸਾਲ) ਦੀ ਮਾਹਮੂਜੋਈਆ ਟੋਲ ਪਲਾਜ਼ਾ ਨੇੜੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸੇ ਵਿਚ ਪਰਿਵਾਰ ਦੇ ਦੋ ਹੋਰ ਮੈਂਬਰ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਸਕਰਨ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪਰਿਵਾਰ ਦੀਆਂ ਸਾਰੀਆਂ ਉਮੀਦਾਂ ਉਸ ਨਾਲ ਜੁੜੀਆਂ ਹੋਈਆਂ ਸਨ। ਅਜੇ ਜਵਾਨੀ ਦੀ ਦਹਿਲੀਜ਼ ’ਤੇ ਕਦਮ ਰੱਖਣ ਵਾਲੇ ਪੁੱਤਰ ਦਾ ਇਸ ਤਰ੍ਹਾਂ ਅਚਾਨਕ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਨੌਜਵਾਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ’ਚ ਕਾਂਗਰਸ ਅਤੇ ‘ਆਪ’ ਦਾ ਹੋਵੇਗਾ ਸਫ਼ਾਇਆ-ਹੀਰੋ ਸੂਬੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ... ਅਗਲੀ ਖ਼ਬਰ ਕੱਲ੍ਹ ਫ਼ਿਰੋਜ਼ਪੁਰ ਵਿਖੇ ਹੋਣ ਵਾਲੀ ਮੌਕ ਡਰਿੱਲ ਦੀਆਂ ਤਿਆਰੀਆਂ ਸੰਬੰਧੀ ਸਿਵਲ ਡਿਫੈਂਸ ਵਲੋਂ ਸਮੀਖਿਆ ਮੀਟਿੰਗ
Ad Position 24