ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ’ਚ ਕਾਂਗਰਸ ਅਤੇ ‘ਆਪ’ ਦਾ ਹੋਵੇਗਾ ਸਫ਼ਾਇਆ-ਹੀਰੋ
ਸੂਬੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਅਤੇ ਵਿਰੋਧੀ ਪਾਰਟੀਆਂ ਵਿਚ ਬੇਚੈਨੀ-ਅਕਾਲੀ ਆਗੂ
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਿਆਸਤ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਇਕ ਨਵੀਂ ਉਮੀਦ ਜਾਗੀ ਹੈ ਅਤੇ ਸੂਬੇ ਦੀ ਬਿਹਤਰੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਨਵੇਂ ਰਾਹ ਖੁੱਲ੍ਹਣਗੇ।
ਪ
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਦਲ ਦੇ ਹਲਕਾ ਇੰਚਾਰਜ ਜ਼ੀਰਾ ਹਰਪ੍ਰੀਤ ਸਿੰਘ ਹੀਰੋ ਅਤੇ ਅਕਾਲੀ ਆਗੂ। ਤਸਵੀਰ-ਬਲਬੀਰ ਸਿੰਘ ਜੋਸਨ
26-11-2026
ਮੱਲਾਂਵਾਲਾ, 25 ਨਵੰਬਰ (ਬਲਬੀਰ ਸਿੰਘ ਜੋਸਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਹੋਣ ਨਾਲ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਮੋੜ ਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਸੂਬੇ ਦੀ ਸਿਆਸਤ ਵਿਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ। ਕਿਉਂਕਿ ਗੱਠਜੋੜ ਨਾਲ ਪੰਜਾਬ ਦੇ ਲੋਕਾਂ ਵਿਚ ਇਕ ਨਵੀਂ ਉਮੀਦ ਜਾਗੀ ਹੈ ਅਤੇ ਸੂਬੇ ਦੀ ਬਿਹਤਰੀ, ਖ਼ੁਸ਼ਹਾਲੀ ਅਤੇ ਤਰੱਕੀ ਲਈ ਨਵੇਂ ਰਾਹ ਖੁੱਲ੍ਹਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜ਼ੀਰਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ, ਡੈਲੀਗੇਟ ਪੰਜਾਬ ਨਛੱਤਰ ਸਿੰਘ ਸੰਧੂ, ਨਿਸ਼ਾਨ ਸਿੰਘ ਭੁੱਲਰ ਜਨਰਲ ਕੌਂਸਲ ਮੈਂਬਰ ਪੰਜਾਬ ਅਤੇ ਜਸਵਿੰਦਰ ਸਿੰਘ ਭੁੱਲਰ ਸਰਕਲ ਪ੍ਰਧਾਨ ਮੱਲਾਂਵਾਲਾ, ਸੁਖਵੰਤ ਸਿੰਘ ਮੱਲਾਂਵਾਲਾ ਨੇ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਰਾਜਨੀਤੀ ਵਿਚ ਇਕ ਨਵੀਂ ਦਿਸ਼ਾ ਤੈਅ ਕਰੇਗਾ। ਇਸ ਗੱਠਜੋੜ ਨਾਲ ਸੂਬੇ ਦੇ ਲੋਕਾਂ ਵਿਚ ਖਾਸਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਲੋਕ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਆਸ ਲਗਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੀ ਸਰਕਾਰ ਚਾਹੁੰਦੇ ਹਨ ਜੋ ਸੂਬੇ ਦੀ ਤਰੱਕੀ, ਕਿਸਾਨਾਂ ਦੀ ਖ਼ੁਸ਼ਹਾਲੀ, ਨੌਜਵਾਨਾਂ ਦੇ ਰੁਜ਼ਗਾਰ, ਵਪਾਰੀਆਂ ਦੀ ਬਿਹਤਰੀ ਅਤੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ੍ਹਤਾ ਨਾਲ ਕੰਮ ਕਰੇ। ਅਕਾਲੀ ਆਗੂਆਂ ਨੇ ਕਿਹਾ ਕਿ ਇਸ ਗੱਠਜੋੜ ਨਾਲ ਵਿਰੋਧੀ ਪਾਰਟੀਆਂ ਦੀ ਨੀਂਦ ਉੱਡ ਗਈ ਹੈ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਿਚ ਬੇਚੈਨੀ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਦਾ ਮਕਸਦ ਪੰਜਾਬ ਨੂੰ ਮੁੜ ਤਰੱਕੀ ਅਤੇ ਖ਼ੁਸ਼ਹਾਲੀ ਦੀਆਂ ਲੀਹਾਂ ’ਤੇ ਲਿਆਉਣਾ ਹੈ। ਪੰਜਾਬ ਦੀ ਜਵਾਨੀ ਨੂੰ ਰੁਜ਼ਗਾਰ, ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਉਚਿੱਤ ਮੁੱਲ, ਵਪਾਰੀਆਂ ਨੂੰ ਸੁਖਾਵਾਂ ਮਾਹੌਲ ਅਤੇ ਆਮ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣਾ ਹੈ। ਇਸ ਮੌਕੇ ਸੰਤੋਖ ਸਿੰਘ ਧੰਜੂ ਪ੍ਰਧਾਨ ਬੀ.ਸੀ ਵਿੰਗ, ਕੁਲਦੀਪ ਸਿੰਘ ਡੋਗਰਾ,ਹਰਪਾਲ ਸਿੰਘ ਮੱਲਾਂਵਾਲਾ, ਰਣਜੀਤ ਸਿੰਘ ਮੋਮੀ, ਅਜੇ ਕੁਮਾਰ ਪ੍ਰਧਾਨ ਸੋਈ,ਮਨਜੀਤ ਸਿੰਘ, ਕਾਲਾ ਸੁਨਮਾ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।