26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪਾਵਰਕਾਮ ਦੇ ਅਣਐਲਾਨੇ ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ, ਆਮ ਜਨਜੀਵਨ ਪ੍ਰਭਾਵਿਤ

ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪਾਵਰ ਕਾਮ ਵਲੋਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਹੁੰਦੀ ਕਟੌਤੀ ਨੇ ਜਿੱਥੇ ਆਮ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 26-11-2026
ਜ਼ੀਰਾ, 25 ਨਵੰਬਰ (ਰਜਨੀਸ਼ ਕਥੂਰੀਆ)–ਪਾਵਰ ਕਾਮ ਵਲੋਂ ਬਿਨਾਂ ਕਿਸੇ ਅਗਾਊਂ ਸੂਚਨਾ ਦੇ ਲਗਾਏ ਜਾ ਰਹੇ ਬਿਜਲੀ ਕੱਟਾਂ ਕਾਰਨ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਵਾਰ-ਵਾਰ ਹੁੰਦੀ ਕਟੌਤੀ ਨੇ ਜਿੱਥੇ ਆਮ ਲੋਕਾਂ ਦਾ ਰੋਜ਼ਾਨਾ ਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਉੱਥੇ ਹੀ ਦੁਕਾਨਦਾਰਾਂ, ਵਪਾਰੀਆਂ ਅਤੇ ਛੋਟੇ ਕਾਰੋਬਾਰੀਆਂ ਦੇ ਕੰਮਕਾਜ ਉੱਤੇ ਵੀ ਮਾੜਾ ਅਸਰ ਪੈ ਰਿਹਾ ਹੈ।ਲੋਕਾਂ ਦਾ ਕਹਿਣਾ ਹੈ ਕਿ ਬਿਨਾਂ ਕਿਸੇ ਨਿਰਧਾਰਤ ਸਮੇਂ ਅਤੇ ਅਗਾਊਂ ਜਾਣਕਾਰੀ ਤੋਂ ਬਿਜਲੀ ਬੰਦ ਕਰ ਦਿੱਤੀ ਜਾਂਦੀ ਹੈ। ਜਿਸ ਕਾਰਨ ਘਰੇਲੂ ਕੰਮਕਾਜ ਤੋਂ ਲੈ ਕੇ ਵਪਾਰਕ ਗਤੀਵਿਧੀਆਂ ਤੱਕ ਸਭ ਕੁਝ ਪ੍ਰਭਾਵਿਤ ਹੁੰਦਾ ਹੈ। ਖ਼ਾਸ ਕਰਕੇ ਬੱਚਿਆਂ ਦੀ ਪੜ੍ਹਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਬਿਜਲੀ ਨਾਲ ਚੱਲਣ ਵਾਲੇ ਹੋਰ ਜ਼ਰੂਰੀ ਕੰਮਾਂ ਵਿਚ ਲੋਕਾਂ ਨੂੰ ਦਿੱਕਤਾਂ ਆ ਰਹੀਆਂ ਹਨ। ਲੋਕਾਂ ਨੇ ਪਾਵਰ ਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਜੇਕਰ ਕਿਸੇ ਤਕਨੀਕੀ ਖ਼ਰਾਬੀ ਜਾਂ ਮੁਰੰਮਤ ਕਾਰਨ ਬਿਜਲੀ ਬੰਦ ਕਰਨੀ ਜ਼ਰੂਰੀ ਹੋਵੇ ਤਾਂ ਇਸ ਸਬੰਧੀ ਪਹਿਲਾਂ ਹੀ ਲੋਕਾਂ ਨੂੰ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਬਿਨਾਂ ਵਜ੍ਹਾ ਲੱਗ ਰਹੇ ਬਿਜਲੀ ਕੱਟਾਂ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ।
Ad Position 22
No active advertisement
ਪਿਛਲੀ ਖ਼ਬਰ ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਦੀ ਕਿਰਨ ਬਣੇਗਾ - ਸਰਬਜੀਤ ਸਿੰਘ ਬਾਠ ਅਗਲੀ ਖ਼ਬਰ ਜੋਗਿੰਦਰ ਪਾਲ ਭਾਟਾ ਨੇ ਬਾਰ ਐਸੋਸੀਏਸ਼ਨ ਗੁਰੂਹਰਸਹਾਏ ਵਿਖੇ ਵਕੀਲ ਭਾਈਚਾਰੇ ਤੋਂ ਮੰਗਿਆ ਸਮਰਥਨ ਬਾਰ ਐਸੋਸੀਏਸ਼ਨ ਦੇ ਪ੍ਰਧਾ...
Ad Position 24