ਭਾਜਪਾ-ਅਕਾਲੀ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵੀਂ ਉਮੀਦ ਦੀ ਕਿਰਨ ਬਣੇਗਾ - ਸਰਬਜੀਤ ਸਿੰਘ ਬਾਠ
ਫ਼ਿਰੋਜ਼ਪੁਰ,25 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਦੋਵਾਂ ਪਾਰਟੀਆਂ ਦੀ ਸੂਬਾ ਲੀਡਰਸ਼ਿਪ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਰਬਜੀਤ ਬਾਠ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲੈ ਕੇ ਆਵੇਗਾ।
ਫ਼ਿਰੋਜ਼ਪੁਰ,25 ਨਵੰਬਰ (ਸੁਖਵਿੰਦਰ ਸਿੰਘ)- ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗੱਠਜੋੜ ਸਬੰਧੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਬਾਠ ਨੇ ਦੋਵਾਂ ਪਾਰਟੀਆਂ ਦੀ ਸੂਬਾ ਲੀਡਰਸ਼ਿਪ ਨੂੰ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਸਰਬਜੀਤ ਬਾਠ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਇਹ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਇਕ ਨਵੀਂ ਦਿਸ਼ਾ ਅਤੇ ਨਵੀਂ ਉਮੀਦ ਲੈ ਕੇ ਆਵੇਗਾ। ਦੋਵੇਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨਗੀਆਂ ਅਤੇ ਸੂਬੇ ਵਿਚ ਇਕ ਮਜ਼ਬੂਤ, ਲੋਕ-ਪੱਖੀ ਅਤੇ ਵਿਕਾਸਮੁਖੀ ਸਰਕਾਰ ਬਣਾਉਣ ਲਈ ਕੰਮ ਕਰਨਗੀਆਂ। ਬਾਠ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਗੱਠਜੋੜ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗਾ। ਇਹ ਸਰਕਾਰ ਪੰਜਾਬ ਵਿਚ ਵਿਕਾਸ ਦੀ ਨਵੀਂ ਇਬਾਰਤ ਲਿਖੇਗੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰੇਗੀ, ਕਿਸਾਨਾਂ, ਵਪਾਰੀਆਂ ਅਤੇ ਹਰ ਵਰਗ ਦੀ ਭਲਾਈ ਲਈ ਕੰਮ ਕਰੇਗੀ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਕੇ ਜਾਵੇਗੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਹੀਰਾ ਸਿੰਘ ਪੁੱਗਲ, ਹਰਿੰਦਰ ਸਿੰਘ ਕੁੱਲ ਅਤੇ ਸਾਗਰ ਨਰੂਲਾ ਨੇ ਵੀ ਦੋਵਾਂ ਪਾਰਟੀਆਂ ਦੀ ਸੂਬਾ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦੇ ਭਵਿੱਖ ਅਤੇ ਸੂਬੇ ਦੀ ਖੁਸ਼ਹਾਲੀ ਸਬੰਧੀ ਇਕ ਅਹਿਮ ਕਦਮ ਸਾਬਤ ਹੋਵੇਗਾ।