ਕਾਂਗਰਸ ਵਿਚ ਸ਼ਾਮਿਲ ਹੋਣ ਮਗਰੋਂ ਡਾ.ਰਾਜ ਸਿੰਘ ਡਿੱਬੀਪੁਰਾ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
ਗੋਲੂ ਕਾ ਮੋੜ ਪਹੁੰਚਣ ’ਤੇ ਹਲਕਾ ਜਲਾਲਾਬਾਦ ਦੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਕੀਤਾ ਨਿੱਘਾ ਸਵਾਗਤ
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਡਾ. ਰਾਜ ਸਿੰਘ ਡਿੱਬੀਪੁਰਾ ਗੋਲੂ ਕਾ ਮੋੜ ਸਥਿਤ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਗੋਲੂ ਕਾ ਮੋੜ, 25 ਨਵੰਬਰ (ਸੁਰਿੰਦਰ ਸਿੰਘ ਪੁਪਨੇਜਾ)-ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਡਾ.ਰਾਜ ਸਿੰਘ ਡਿੱਬੀਪੁਰਾ ਗੋਲੂ ਕਾ ਮੋੜ ਸਥਿਤ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੱਦੀ ਨਸ਼ੀਨ ਸੰਤ ਬਾਬਾ ਰਜਿੰਦਰ ਸਿੰਘ ਜੀ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਗੋਲੂ ਕਾ ਮੋੜ ਪਹੁੰਚਣ ’ ਤੇ ਹਲਕਾ ਜਲਾਲਾਬਾਦ ਦੇ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਕਾਂਗਰਸ ਦੇ ਹਲਕਾ ਗੁਰੂਹਰਸਹਾਏ ਦੇ ਆਗੂ ਜੋਗਿੰਦਰ ਪਾਲ ਭਾਟਾ, ਫ਼ਿਰੋਜ਼ਪੁਰ ਦਿਹਾਤੀ ਦੇ ਕਾਂਗਰਸੀ ਆਗੂ ਡਾ.ਆਸ਼ੂ ਬਾਂਗੜ ਤੋਂ ਇਲਾਵਾ ਹੋਰ ਕਾਂਗਰਸੀ ਆਗੂ ਅਤੇ ਸਮਰਥਕ ਵੀ ਮੌਜੂਦ ਸਨ। ਇਸ ਮੌਕੇ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਹਾਜ਼ਰ ਸੰਗਤ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਰਜਿੰਦਰ ਸਿੰਘ ਜੀ ਨੇ ਕਿਹਾ ਕਿ ਸਾਰਿਆਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਏਕਤਾ ਨਾਲ ਮਿਲ ਕੇ ਚੱਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਜਿਸ ਵੀ ਸਿਆਸੀ ਪਾਰਟੀ ਨਾਲ ਜੁੜਿਆ ਹੋਇਆ ਹੈ, ਉਸ ਦਾ ਇਮਾਨਦਾਰੀ ਨਾਲ ਸਾਥ ਦੇਵੇ ਅਤੇ ਪੰਜਾਬ ਦੀ ਬਿਹਤਰੀ, ਤਰੱਕੀ ਅਤੇ ਵਿਕਾਸ ਲਈ ਆਪਣਾ ਬਣਦਾ ਯੋਗਦਾਨ ਪਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿਚ ਸੂਬੇ ਨੂੰ ਇਕ ਚੰਗੀ ਸਰਕਾਰ ਮਿਲ ਸਕੇ। ਸੰਤ ਬਾਬਾ ਰਜਿੰਦਰ ਸਿੰਘ ਜੀ ਨੇ ਡਾ.ਰਾਜ ਸਿੰਘ ਡਿੱਬੀਪੁਰਾ ਨੂੰ ਚੜ੍ਹਦੀ ਕਲਾ ਵਿਚ ਰਹਿਣ ਅਤੇ ਇਲਾਕੇ ਦਾ ਮਾਣ ਬਣਨ ਦਾ ਅਸ਼ੀਰਵਾਦ ਦਿੱਤਾ।