ਰੋਹਿਤ ਵੋਹਰਾ ਮੌਂਟੂ ਨੇ ਪਿੰਡ ਨਿਧਾਨਾ ਵਿਖੇ ਰਿੰਕੂ ਸੋਢੀ ਨਾਲ ਕੀਤੀ ਮੁਲਾਕਾਤ
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਨਿਧਾਨਾ ਵਿਖੇ ਕੱਟੜ ਕਾਂਗਰਸੀ ਆਗੂ ਰਿੰਕੂ ਸੋਢੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਸੋਢੀ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਗੁਰੂਹਰਸਹਾਏ, 25 ਨਵੰਬਰ (ਕਪਿਲ ਕੰਧਾਰੀ)-2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਹੋਇਆਂ ਕਾਂਗਰਸੀ ਆਗੂ ਰੋਹਿਤ ਵੋਹਰਾ ਮੌਂਟੂ ਵਲੋਂ ਹਲਕਾ ਗੁਰੂਹਰਸਹਾਏ ਵਿਚ ਆਪਣੀਆਂ ਸਿਆਸੀ ਅਤੇ ਜਨਤਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਉਹ ਪਿੰਡ ਨਿਧਾਨਾ ਵਿਖੇ ਕੱਟੜ ਕਾਂਗਰਸੀ ਆਗੂ ਰਿੰਕੂ ਸੋਢੀ ਦੇ ਗ੍ਰਹਿ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਰਿੰਕੂ ਸੋਢੀ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਅਤੇ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੁਲਾਕਾਤ ਦੌਰਾਨ ਦੋਵਾਂ ਆਗੂਆਂ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ, ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਅੰਦਰ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਚਰਚਾ ਕੀਤੀ। ਰੋਹਿਤ ਵੋਹਰਾ ਮੌਂਟੂ ਵਲੋਂ ਪਾਰਟੀ ਦੇ ਪੁਰਾਣੇ ਅਤੇ ਸਮਰਪਿਤ ਆਗੂਆਂ ਨਾਲ ਲਗਾਤਾਰ ਸੰਪਰਕ ਬਣਾਇਆ ਜਾ ਰਿਹਾ ਹੈ, ਤਾਂ ਜੋ ਜਥੇਬੰਦਕ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ। ਪਿੰਡ ਨਿਧਾਨਾ ਵਿਖੇ ਹੋਈ ਇਸ ਮੁਲਾਕਾਤ ਨੂੰ ਹਲਕੇ ਅੰਦਰ ਕਾਂਗਰਸੀ ਆਗੂਆਂ ਨਾਲ ਰਾਬਤਾ ਵਧਾਉਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਗਤੀ ਦੇਣ ਦੇ ਯਤਨਾਂ ਵਜੋਂ ਦੇਖਿਆ ਜਾ ਰਿਹਾ ਹੈ। ਰੋਹਿਤ ਵੋਹਰਾ ਮੌਂਟੂ ਵਲੋਂ ਵੱਖ-ਵੱਖ ਪਿੰਡਾਂ ਵਿਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰੱਖਿਆ ਜਾ ਰਿਹਾ ਹੈ। ਇਸ ਤਰ੍ਹਾਂ ਪਿੰਡ-ਪਿੰਡ ਜਾ ਕੇ ਪਾਰਟੀ ਨਾਲ ਜੁੜੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਰਾਹੀਂ ਰੋਹਿਤ ਵੋਹਰਾ ਮੌਂਟੂ ਹਲਕਾ ਗੁਰੂਹਰਸਹਾਏ ਅੰਦਰ ਕਾਂਗਰਸ ਦੀ ਸਿਆਸੀ ਸਰਗਰਮੀ ਨੂੰ ਮਜ਼ਬੂਤ ਕਰਨ ਲਈ ਯਤਨਸ਼ੀਲ ਨਜ਼ਰ ਆ ਰਹੇ ਹਨ।