26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ, ਫ਼ਿਰੋਜ਼ਪੁਰ ਦਿਹਾਤੀ ਤੋਂ ਵੱਡੇ ਕਾਫ਼ਲੇ ਹੋਣਗੇ ਰਵਾਨਾ-ਵਿਧਾਇਕ ਰਜਨੀਸ਼ ਦਹੀਯਾ

ਫ਼ਿਰੋਜ਼ਸ਼ਾਹ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ (‘ਆਪ’) ਦੇ ਸਥਾਪਨਾ ਦਿਵਸ ਮੌਕੇ ਕੱਲ੍ਹ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਖ਼ੁਸ਼ਹਾਲ ਪੰਜਾਬ / ਰੰਗਲਾ ਪੰਜਾਬ’ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਹਲਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਵਲੰਟੀਅਰ ਅਤੇ ਆਮ ਲੋਕ ਗੱਡੀਆਂ ਅਤੇ ਬੱਸਾਂ ਦੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਮੋਗਾ ਰੈਲੀ ਲਈ ਰਵਾਨਾ ਹੋਣਗੇ।

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਸ਼ਾਹ, 25 ਨਵੰਬਰ (ਸਰਬਜੀਤ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ (‘ਆਪ’) ਦੇ ਸਥਾਪਨਾ ਦਿਵਸ ਮੌਕੇ ਕੱਲ੍ਹ 26 ਨਵੰਬਰ ਨੂੰ ਮੋਗਾ ਵਿਖੇ ਕੀਤੀ ਜਾ ਰਹੀ ਵਿਸ਼ਾਲ ‘ਖ਼ੁਸ਼ਹਾਲ ਪੰਜਾਬ / ਰੰਗਲਾ ਪੰਜਾਬ’ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੇ ਦੱਸਿਆ ਕਿ ਹਲਕੇ ਭਰ ਵਿਚੋਂ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ, ਵਲੰਟੀਅਰ ਅਤੇ ਆਮ ਲੋਕ ਗੱਡੀਆਂ ਅਤੇ ਬੱਸਾਂ ਦੇ ਵੱਡੇ ਕਾਫ਼ਲਿਆਂ ਦੇ ਰੂਪ ਵਿਚ ਮੋਗਾ ਰੈਲੀ ਲਈ ਰਵਾਨਾ ਹੋਣਗੇ। ਗੱਲਬਾਤ ਕਰਦਿਆਂ ਵਿਧਾਇਕ ਰਜਨੀਸ਼ ਦਹੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਇਤਿਹਾਸਕ ਅਤੇ ਲੋਕ-ਪੱਖੀ ਕੰਮਾਂ ਤੋਂ ਸੂਬੇ ਦਾ ਹਰ ਵਰਗ ਬੇਹੱਦ ਖ਼ੁਸ਼ ਹੈ। ਓਹਨਾ ਕਿਹਾ ਕਿ ਕੱਲ੍ਹ 26 ਨਵੰਬਰ ਨੂੰ ਪਾਰਟੀ ਦਾ ਸਥਾਪਨਾ ਦਿਵਸ ਵੀ ਹੈ, ਜਿਸ ਕਾਰਨ ਵਰਕਰਾਂ ਵਿਚ ਦੁੱਗਣਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਪਿੰਡ-ਪਿੰਡ ਵਿਚ ਮੀਟਿੰਗਾਂ ਕਰਕੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਇਹ ਰੈਲੀ ਮਿਸ਼ਨ-2027 ਦਾ ਬਿਗੁਲ ਵਜਾਉਂਦਿਆਂ ਪੰਜਾਬ ਦੀ ਸਿਆਸਤ ਵਿਚ ਇਕ ਨਵਾਂ ਇਤਿਹਾਸ ਸਿਰਜੇਗੀ। ਉਨ੍ਹਾਂ ਹਲਕੇ ਦੇ ਸਮੂਹ ਪੰਚਾਂ-ਸਰਪੰਚਾਂ, ਬਲਾਕ ਪ੍ਰਧਾਨਾਂ, ਯੂਥ ਵਿੰਗ ਦੇ ਸਾਥੀਆਂ, ਵਲੰਟਰੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਅੱਜ 26 ਨਵੰਬਰ ਨੂੰ ਸਵੇਰੇ 9.30 ਵਜੇ ਤਲਵੰਡੀ ਭਾਈ ਪੁਲ ਕੋਲ ਪਹੁੰਚੋ ਤਾ ਜੋ ਕਾਫ਼ਲੇ ਦੇ ਰੂਪ ’ਚ ਸਮੇਂ ਸਿਰ ਪਹੁੰਚ ਕੇ ਵੱਧ ਤੋਂ ਵੱਧ ਗਿਣਤੀ ਵਿਚ ਮੋਗਾ ਰੈਲੀ ਦਾ ਹਿੱਸਾ ਬਣ ਆਪਣੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਭਗਵੰਤ ਸਿੰਘ ਮਾਨ,ਸੂਬਾ ਇੰਚਾਰਜ ਮਨੀਸ਼ ਸਿਸੋਧੀਆ ਅਤੇ ਸੀਨੀਅਰ ਲੀਡਰਸ਼ਿਪ ਦੇ ਵਿਚਾਰ ਸੁਣੀਏ ।
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਸ਼ਰਮਾ ਨੇ ਬੀ.ਡੀ.ਪੀ.ਓ. ਜ਼ੀਰਾ ਵਜੋਂ ਕਾਰਜਭਾਰ ਸੰਭਾਲਿਆ ਅਗਲੀ ਖ਼ਬਰ ਰੋਹਿਤ ਵੋਹਰਾ ਮੌਂਟੂ ਨੇ ਪਿੰਡ ਨਿਧਾਨਾ ਵਿਖੇ ਰਿੰਕੂ ਸੋਢੀ ਨਾਲ ਕੀਤੀ ਮੁਲਾਕਾਤ
Ad Position 24