26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਮਨਦੀਪ ਸ਼ਰਮਾ ਨੇ ਬੀ.ਡੀ.ਪੀ.ਓ. ਜ਼ੀਰਾ ਵਜੋਂ ਕਾਰਜਭਾਰ ਸੰਭਾਲਿਆ

ਜ਼ੀਰਾ, 25 ਨਵੰਬਰ (ਹਰਜੀਤ ਸਿੰਘ ਗਿੱਲ): ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਕੀ ਬਦਲੀਆਂ ਤਹਿਤ ਅਮਨਦੀਪ ਸ਼ਰਮਾ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

Ad Position 21
No active advertisement
ਅਜੀਤ ਡੈਸਕ 26-11-2026
ਜ਼ੀਰਾ, 25 ਨਵੰਬਰ (ਹਰਜੀਤ ਸਿੰਘ ਗਿੱਲ): ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਕੀਤੀਆਂ ਗਈਆਂ ਪ੍ਰਸ਼ਾਸਕੀ ਬਦਲੀਆਂ ਤਹਿਤ ਅਮਨਦੀਪ ਸ਼ਰਮਾ ਨੇ ਅੱਜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਜ਼ੀਰਾ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਅੱਜ ਦਫ਼ਤਰ ਪਹੁੰਚਣ ’ਤੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਜ਼ੀਰਾ ਦੇ ਸਮੂਹ ਸਟਾਫ਼ ਮੈਂਬਰਾਂ, ਪੰਚਾਇਤ ਸਕੱਤਰਾਂ ਅਤੇ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, ਪੰਚਾਂ ਅਤੇ ਮੋਹਤਬਰ ਵਿਅਕਤੀਆਂ ਵਲੋਂ ਨਵ-ਨਿਯੁਕਤ ਬੀ.ਡੀ.ਪੀ.ਓ. ਅਮਨਦੀਪ ਸ਼ਰਮਾ ਦਾ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਉਪਰੰਤ ਅਮਨਦੀਪ ਸ਼ਰਮਾ ਨੇ ਦਫ਼ਤਰੀ ਸਟਾਫ਼ ਨਾਲ ਪਲੇਠੀ ਮੀਟਿੰਗ ਕਰਦਿਆਂ ਬਲਾਕ ਅਧੀਨ ਆਉਂਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਸਰਕਾਰੀ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਤੋਂ ਪਹਿਲਾਂ ਉਹ ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਅਟਾਰੀ ਵਿਖੇ ਸੇਵਾਵਾਂ ਨਿਭਾਅ ਰਹੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀ.ਡੀ.ਪੀ.ਓ. ਅਮਨਦੀਪ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੇਂਡੂ ਵਿਕਾਸ ਨਾਲ ਸਬੰਧਤ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਇਸ ਮੌਕੇ ਹਾਜ਼ਰ ਸਟਾਫ਼ ਮੈਂਬਰਾਂ ਅਤੇ ਪੰਚਾਇਤ ਨੁਮਾਇੰਦਿਆਂ ਨੇ ਨਵੇਂ ਅਧਿਕਾਰੀ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਮੰਗਲ ਸਿੰਘ ਸੁਪਰਡੈਂਟ, ਮਨਜੀਤ ਸਿੰਘ ਪਟਵਾਰੀ, ਕਰਨਬੀਰ ਸਿੰਘ ਸੇਵਾਦਾਰ, ਰਜਿੰਦਰ ਕੁਮਾਰ ਪੰਚਾਇਤ ਸਕੱਤਰ, ਸੁਖਵਿੰਦਰ ਸਿੰਘ ਪੰਚਾਇਤ ਸਕੱਤਰ, ਪ੍ਰਬੋਧ ਸਿੰਘ ਪੰਚਾਇਤ ਸਕੱਤਰ, ਅਮਨਦੀਪ ਸਿੰਘ ਗਿੱਲ, ਪਰਵਿੰਦਰ ਸਿੰਘ ਪੰਚਾਇਤ ਸਕੱਤਰ, ਅਮਨਦੀਪ ਸਿੰਘ ਧੰਜੂ ਪੰਚਾਇਤ ਸਕੱਤਰ, ਜੋਰਾ ਸਿੰਘ ਪੰਚਾਇਤ ਸਕੱਤਰ, ਸੰਦੀਪ ਕੁਮਾਰ ਪੰਚਾਇਤ ਸਕੱਤਰ, ਜਤਿੰਦਰ ਸਿੰਘ ਜੇਈ ਨਰੇਗਾ ਅਤੇ ਏਪੀਓ ਨਰੇਗਾ ਤੋਂ ਇਲਾਵਾ ਜਗਪ੍ਰੀਤ ਸਿੰਘ ਜੱਗੀ ਪੰਚਾਇਤ ਸੈਕਟਰੀ, ਗੁਰਜੀਤ ਸਿੰਘ ਸਰਪੰਚ ਪੰਡੋਰੀ ਖੱਤਰੀਆਂ, ਸਤਨਾਮ ਸਿੰਘ ਸਰਪੰਚ ਮਨਸੂਰਵਾਲ ਕਲਾਂ, ਜੁਗਰਾਜ ਸਿੰਘ ਸਰਪੰਚ ਵਾੜਾ ਵਰਿਆਮ ਸਿੰਘ, ਬੋਹੜ ਸਿੰਘ ਸਰਪੰਚ ਰਟੋਲ ਬੇਟ, ਜਸਵੰਤ ਸਿੰਘ ਸਰਪੰਚ, ਨਿਸ਼ਾਨ ਸਿੰਘ ਸਰਪੰਚ ਅਲੀਪੁਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ, ਫ਼ਿਰੋਜ਼ਪੁਰ ਦਿਹਾਤੀ ਤੋਂ ਵੱਡੇ ਕਾਫ਼ਲੇ ਹੋਣਗੇ ਰਵਾਨਾ-ਵਿਧਾਇਕ...
Ad Position 24