26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਿਆਸੀ ਪਾਰਟੀਆਂ ਆਪਣੇ ਚੋਣ ਮਨੋਰਥ ਪੱਤਰ ਵਿਚ ਸਾਡੀਆਂ ਮੰਗਾਂ ਦਰਜ ਕਰਨ-ਆਹਲੂਵਾਲੀਆ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਨੇ ਮੱਖੂ ਵਿਖੇ ਕੀਤਾ ਵੱਡਾ ਇਕੱਠ

ਮੱਖੂ,25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦੇ ਰਹੇ ਹਨ। ਇਸੇ ਹੀ ਲੜੀ ਤਹਿਤ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਹਰੀਕੇ ਤੋਂ ਇਕ ਵੱਡਾ ਕਾਫ਼ਲਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਹੋਏ ਮੱਖੂ ਸਟੇਡੀਅਮ ਵਿਚ ਪਹੁੰਚੇ।

Ad Position 21
No active advertisement
ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਹੜ੍ਹ ਪੀੜਤ ਕਿਸਾਨਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ। ਤਸਵੀਰ-ਕੁਲਵਿੰਦਰ ਸਿੰਘ ਸੰਧੂ 26-11-2026
ਮੱਖੂ,25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਹੜ ਪੀੜਤ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਹੜ੍ਹ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਮੇਂ-ਸਮੇਂ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਘੇਰਦੇ ਰਹੇ ਹਨ। ਇਸੇ ਹੀ ਲੜੀ ਤਹਿਤ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਹਰੀਕੇ ਤੋਂ ਇਕ ਵੱਡਾ ਕਾਫ਼ਲਾ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਹੋਏ ਮੱਖੂ ਸਟੇਡੀਅਮ ਵਿਚ ਪਹੁੰਚੇ। ਜਿਸ ਦੌਰਾਨ ਵੱਖ ਵੱਖ ਬੁਲਾਰਿਆਂ ਵਲੋਂ ਹੜ ਪੀੜਤ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਆਪਣੇ ਵਿਚਾਰ ਹੜ੍ਹ ਪੀੜਿਤ ਕਿਸਾਨਾਂ ਨਾਲ ਸਾਂਝੇ ਕੀਤੇ। ਹੜ੍ਹ ਪੀੜਤਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਬੀਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਜੇਕਰ ਚੋਣਾਂ ਲੜਨ ਵਾਲੀਆਂ ਸਿਆਸੀ ਪਾਰਟੀਆਂ ਪੰਜਾਬ ਦੇ ਹੜ ਪ੍ਰਭਾਵਿਤ ਕਿਸਾਨਾਂ ਦਾ ਭਲਾ ਕਰਨਾ ਚਾਹੁੰਦੀਆਂ ਹਨ ਤਾਂ ਆਪਣੇ ਚੋਣ ਮਨੋਰਥ ਪੱਤਰ ਵਿਚ ਸਾਡੀਆਂ ਮੰਗਾਂ ਨੂੰ ਸ਼ਾਮਿਲ ਕਰੇ ਕਿਉਂਕਿ ਹਰ ਵਾਰ ਪੰਜਾਬ ਦੇ ਕਿਸਾਨ ਹੜ੍ਹਾਂ ਦੀ ਭੇਟ ਚੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਹੜ੍ਹਾਂ ਦੀ ਮਾਰ ਤੋਂ ਦੁਖੀ ਹੋ ਕੇ ਆਪਣੀ ਆਵਾਜ਼ ਕੇਂਦਰ ਅਤੇ ਪੰਜਾਬ ਸਰਕਾਰ ਦੇ ਬੋਲੇ ਕੰਨਾਂ ਤੱਕ ਪਚਾਉਣ ਲਈ ਹਰ ਕਦਮ ਉਠਾਉਂਦਾ ਰਿਹਾ। ਪਿਛਲੇ ਵਾਰ ਹਰੀਕੇ ਹੈਂਡ ’ਤੇ ਭੁੱਖ ਹੜਤਾਲ ਰੱਖ ਕੇ ਮੌਜੂਦਾ ਸਰਕਾਰ ਨੂੰ ਵਾਸਤਾ ਪਾਇਆ ਕਿ ਸਾਡੀਆਂ ਜਾਇਜ਼ ਮੰਗਾਂ ਨੂੰ ਮੰਨ ਕੇ ਸਾਨੂੰ ਵੱਡੀ ਰਾਹਤ ਦਿੱਤੀ ਜਾਏ ਪਰ ਸਰਕਾਰ ਹਰ ਵਾਰ ਬਹਾਨੇਬਾਜ਼ੀ ਬਣਾ ਕੇ ਝੂਠੇ ਲਾਰੇ ਲਾਉਂਦੀ ਰਹੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮਿਆਂ ਵਿਚ ਅਸੀਂ ਹੜ੍ਹ ਪੀੜਤਾਂ ਦੀਆਂ ਜਾਇਜ਼ ਮੰਗਾਂ ਬਣਵਾਉਣ ਲਈ ਵੱਡੇ ਸੰਘਰਸ਼ ਤੋਂ ਵੀ ਗੁਰੇਜ਼ ਨਹੀਂ ਕਰਾਂਗੇ। ਅੱਜ ਦੇ ਇਸ ਹੜ੍ਹ ਪੀੜਤਾਂ ਕਿਸਾਨਾਂ ਦੇ ਵੱਡੇ ਇਕੱਠ ਨੂੰ ਮਿਸਲ ਸਤਲੁਜ ਦੇ ਦਵਿੰਦਰ ਸਿੰਘ ਸੇਖੋਂ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਮਨ ਸਿੰਘ ਗਿੱਲ, ਜ਼ੀਰਾ ਮੋਰਚਾ ਦੇ ਰੋਬਨ ਸਿੰਘ ਬਰਾੜ ਵਲੋਂ ਵੀ ਸਮਰਥਨ ਦਿੱਤਾ ਗਿਆ। ਇਸ ਮੌਕੇ ਜਸਬੀਰ ਸਿੰਘ ਆਹਲੂਵਾਲੀਆ ਸੂਬਾ ਪ੍ਰਧਾਨ ਤੋਂ ਇਲਾਵਾ ਸਤਲੁਜ ਮਿਸਲ ਦੇ ਦਵਿੰਦਰ ਸਿੰਘ ਸੇਖੋਂ,ਗੁਰਮਨ ਸਿੰਘ ਗਿੱਲ, ਰੋਬਨ ਬਰਾੜ,ਸੁਖਵੰਤ ਸਿੰਘ ਗਿੱਲ ਸੂਬਾ ਖ਼ਜ਼ਾਨਚੀ, ਕੁਲਦੀਪ ਸਿੰਘ ਜਨਰਲ ਸਕੱਤਰ,ਜਜਵਿੰਦਰ ਸਿੰਘ ਕੋਰ ਕਮੇਟੀ ਮੈਂਬਰ,ਸੁਖਵਿੰਦਰ ਸਿੰਘ ਭਂਗਾਲਾ,ਪ੍ਰਧਾਨ ਰਸ਼ਪਾਲ ਸਿੰਘ ਧੁੰਦਾ ਸ੍ਰੀ ਤਰਨਤਾਰਨ ਸਾਹਿਬ,ਗੁਰਜੀਤ ਸਿੰਘ ਗਿੱਲ ਮੀਤ ਪ੍ਰਧਾਨ,ਪਲਵਿੰਦਰ ਸਿੰਘ ਕੋਰ ਕਮੇਟੀ,ਸ਼ਮਸ਼ੇਰ ਸਿੰਘ ਕੋਰ ਕਮੇਟੀ,ਬਲਵਿੰਦਰ ਸਿੰਘ ਕੋਰ ਕਮੇਟੀ, ਪਰਮਜੀਤ ਸਿੰਘ ਮਨੂਮਾਛੀ ਇਕਾਈ ਪ੍ਰਧਾਨ,ਗੁਰਮੇਲ ਸਿੰਘ, ਕਰਨੈਲ ਸਿੰਘ ਜੋਨ ਪ੍ਰਧਾਨ ਕੋਟ ਬੁੱਢਾ,ਗੁਲਜ਼ਾਰ ਸਿੰਘ, ਸਾਹਿਬ ਸਿੰਘ ਘੜਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੜ੍ਹ ਪੀੜਤ ਕਿਸਾਨਾਂ ਨੇ ਸਹਿਯੋਗ ਦਿੱਤਾ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਗੁਰਦੁਆਰਾ ਪੱਧਰੀ ਸਾਹਿਬ ਦੇ ਮੁੱਖ ਸੇਵਾਦਾਰ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਲੰਗਰਾਂ ਦੀ ਸੇਵਾ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਡਿਸਕਵਰੀ ਵਰਲਡ ਕਨਵੈਂਟ ਸਕੂਲ ਦਾ ਸਾਲਾਨਾ ਸਮਾਗਮ 28 ਨੂੰ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਣਗੇ ਮੁੱਖ ਮਹਿਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਚੰਦੜ ਦੇ ਵਿਦਿਆਰਥੀਆਂ ਨੂੰ ਬੂਟ-ਜੁਰਾਬਾਂ ਵੰਡੀਆਂ
Ad Position 24