ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਕੁਸ਼ਟ ਆਸ਼ਰਮ ਅਤੇ ਜ਼ਾਮਨੀ ਸਾਹਿਬ ਵਿਖੇ ਕੰਬਲਾਂ ਦੀ ਸੇਵਾ
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ।
ਤਲਵੰਡੀ ਭਾਈ, 25 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਨੂੰ ਮੁੱਖ ਰੱਖਦਿਆਂ ਰਾਮਗੜ੍ਹੀਆ ਸੇਵਾ ਸੁਸਾਇਟੀ ਤਲਵੰਡੀ ਭਾਈ ਵਲੋਂ ਕੁਸ਼ਟ ਆਸ਼ਰਮ ਫ਼ਿਰੋਜ਼ਪੁਰ ਅਤੇ ਗੁਰਦੁਆਰਾ ਗੁਰੂਸਰ ਜ਼ਾਮਨੀ ਸਾਹਿਬ, ਬਜੀਦਪੁਰ ਵਿਖੇ ਕੰਬਲਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਕਲਸੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਜਿਹੇ ਸੇਵਾ ਕਾਰਜ ਸਮਾਜ ਵਿਚ ਲੋੜਵੰਦਾਂ ਦੀ ਮਦਦ ਕਰਨ ਅਤੇ ਮਨੁੱਖਤਾ ਦੀ ਭਲਾਈ ਲਈ ਪ੍ਰੇਰਨਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸੁਸਾਇਟੀ ਵਲੋਂ ਭਵਿੱਖ ਵਿਚ ਵੀ ਲੋੜਵੰਦਾਂ ਦੀ ਸਹਾਇਤਾ ਲਈ ਸੇਵਾ ਕਾਰਜ ਜਾਰੀ ਰੱਖੇ ਜਾਣਗੇ। ਇਸ ਮੌਕੇ ਰਾਮ ਸਿੰਘ ਕਲਸੀ, ਬਲਵੰਤ ਸਿੰਘ ਭੰਗਰਾ, ਲਖਵੀਰ ਸਿੰਘ ਪੰਜਾਬ ਵਾਲੇ, ਮਹਿੰਦਰ ਸਿੰਘ ਕਲਸੀ ਅਤੇ ਜਗਜੀਤ ਸਿੰਘ ਭੰਗਰਾਂ ਤੋਂ ਇਲਾਵਾ ਹੋਰ ਸੇਵਾਦਾਰ ਮੌਜੂਦ ਸਨ।