25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਸਰਕਾਰੀ ਹਾਈ ਸਮਾਰਟ ਸਕੂਲ ਸਾਈਆਂ ਵਾਲਾ ਵਿਖੇ ‘ ਸਾਫ਼ ਪਖਾਨਾ ਸਨਮਾਨ ਪਖਵਾੜਾ ’ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪਿੰਡਾਂ ਵਿਚ ਸਫ਼ਾਈ ਅਤੇ ਸੈਨੀਟੇਸ਼ਨ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਪਖਾਨਿਆਂ ਦੀ ਸਹੀ ਵਰਤੋਂ, ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਸੈਨੀਟੇਸ਼ਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਤਹਿਤ ਡੀ. ਐਸ.

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਪਿੰਡਾਂ ਵਿਚ ਸਫ਼ਾਈ ਅਤੇ ਸੈਨੀਟੇਸ਼ਨ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ, ਪਖਾਨਿਆਂ ਦੀ ਸਹੀ ਵਰਤੋਂ, ਸਫ਼ਾਈ ਅਤੇ ਰੱਖ-ਰਖਾਅ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਸੈਨੀਟੇਸ਼ਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਸਾਫ਼ ਪਖਾਨਾ ਸਨਮਾਨ ਪਖਵਾੜਾ’ ਮੁਹਿੰਮ ਤਹਿਤ ਡੀ.ਐਸ.ਓ. ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਸਾਈਆਂ ਵਾਲਾ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਨੂੰ ਨਿੱਜੀ ਅਤੇ ਜਨਤਕ ਪਖਾਨਿਆਂ ਦੀ ਸਫ਼ਾਈ, ਪਖਾਨਿਆਂ ਦੀ ਸਹੀ ਵਰਤੋਂ ਅਤੇ ਰੱਖ-ਰਖਾਅ, ਹੱਥਾਂ ਨੂੰ ਸਾਬਣ ਨਾਲ ਧੋਣ, ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਅਤੇ ਆਲੇ-ਦੁਆਲੇ ਦੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਸਬੰਧੀ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਖੁੱਲ੍ਹੇ ਵਿਚ ਪਖਾਨਾ ਕਰਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਉਂਦਿਆਂ ਸਵੱਛਤਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਜਾਗਰੂਕਤਾ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਸਾਫ਼-ਸੁਥਰੇ ਅਤੇ ਕਾਰਜਸ਼ੀਲ ਪਖਾਨੇ ਸਿਹਤਮੰਦ ਜੀਵਨ ਲਈ ਬਹੁਤ ਜ਼ਰੂਰੀ ਹਨ। ਇਸ ਦੇ ਨਾਲ ਹੀ ਪਖਾਨਿਆਂ ਵਿਚ ਪਾਣੀ ਦੀ ਉਪਲਬਧਤਾ, ਸਾਬਣ, ਹੱਥ ਧੋਣ ਲਈ ਵਾਸ਼ ਬੇਸਿਨ, ਡਸਟਬਿਨ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਸਹੀ ਵਰਤੋਂ ਅਤੇ ਸਾਂਭ-ਸੰਭਾਲ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਸਵੱਛਤਾ ਪ੍ਰਤੀ ਜਾਗਰੂਕਤਾ ਫੈਲਾਉਣ ਅਤੇ ਆਪਣੇ ਘਰਾਂ, ਸਕੂਲ ਅਤੇ ਆਲੇ-ਦੁਆਲੇ ਦੇ ਖੇਤਰ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਉਹ ਖ਼ੁਦ ਸਫ਼ਾਈ ਦੇ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੂੰ ਵੀ ਸਵੱਛਤਾ ਪ੍ਰਤੀ ਜਾਗਰੂਕ ਕਰਨ। ਇਸ ਮੁਹਿੰਮ ਦਾ ਉਦੇਸ਼ ਪਿੰਡਾਂ ਵਿਚ ਸੁਰੱਖਿਅਤ ਸੈਨੀਟੇਸ਼ਨ ਨੂੰ ਉਤਸ਼ਾਹਿਤ ਕਰਨਾ, ਪਖਾਨਿਆਂ ਦੀ ਕਾਰਜਸ਼ੀਲਤਾ ਅਤੇ ਸਫ਼ਾਈ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਦੀ ਸਵੱਛਤਾ ਪ੍ਰਤੀ ਭਾਗੀਦਾਰੀ ਨੂੰ ਵਧਾਉਣਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸਾਫ਼-ਸੁਥਰੇ ਅਤੇ ਸਵੱਛ ਪਿੰਡਾਂ ਦੀ ਸਿਰਜਣਾ ਲਈ ਸਰਗਰਮ ਸਹਿਯੋਗ ਦੇਣ ਦਾ ਸੰਕਲਪ ਵੀ ਲਿਆ ਗਿਆ। ਇਸ ਮੌਕੇ ਜੇ.ਈ ਮੁਖਤਿਆਰ ਸਿੰਘ, ਬੀ.ਆਰ.ਸੀ. ਜਸਵਿੰਦਰ ਸਿੰਘ, ਸਕੂਲ ਇੰਚਾਰਜ ਪੂਰਣਿਮਾ ਰਾਣੀ, ਅਧਿਆਪਕ ਪਵਿੱਤਰ ਪਾਲ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਸਿਵਲ ਸਰਜਨ ਨੇ ਸਿਵਲ ਹਸਪਤਾਲ ਤੋਂ ਹੁਸੈਨੀਵਾਲਾ ਤੱਕ ਕੀਤੀ ਪੈਦਲ ਯਾਤਰਾ ਸ਼... ਅਗਲੀ ਖ਼ਬਰ ਰਾਮਗੜ੍ਹੀਆ ਸੇਵਾ ਸੁਸਾਇਟੀ ਵਲੋਂ ਕੁਸ਼ਟ ਆਸ਼ਰਮ ਅਤੇ ਜ਼ਾਮਨੀ ਸਾਹਿਬ ਵਿਖੇ ਕੰਬਲਾਂ ਦੀ ਸੇਵਾ
Ad Position 24