25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਤੋਂ ਕਰਨਾਟਕ ਦੇ ਵਹਾਈਟਫੀਲਡ ਤੱਕ ਆਲੂ ਭੇਜ ਕੇ ਮਾਲ ਢੁਆਈ ਵਿਚ ਨਵੀਂ ਪ੍ਰਾਪਤੀ ਹਾਸਿਲ ਕੀਤੀ

ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਮੰਡਲ ਨੇ ਮਾਲ ਢੁਆਈ ਦੇ ਖੇਤਰ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ ਹੈ। ਚਾਲੂ ਵਿੱਤੀ ਸਾਲ ਵਿਚ ਪਹਿਲੀ ਵਾਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਰੇਲਵੇ ਸਟੇਸ਼ਨਾਂ ਤੋਂ ਕਰਨਾਟਕ ਸਥਿਤ ਵਹਾਈਟਫੀਲਡ ਸੈਟੇਲਾਈਟ ਗੁਡਜ਼ ਟਰਮੀਨਲ ਤੱਕ ਆਲੂਆਂ ਦੀ ਰੇਲ ਮਾਰਗ ਰਾਹੀਂ ਢੁਆਈ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਦੀ ਅਗਵਾਈ ਹੇਠ ਫ਼ਿਰੋਜ਼ਪੁਰ ਮੰਡਲ ਨੇ ਮਾਲ ਢੁਆਈ ਦੇ ਖੇਤਰ ਵਿਚ ਨਵੀਂ ਪ੍ਰਾਪਤੀ ਹਾਸਲ ਕੀਤੀ ਹੈ। ਚਾਲੂ ਵਿੱਤੀ ਸਾਲ ਵਿਚ ਪਹਿਲੀ ਵਾਰ ਕਪੂਰਥਲਾ ਅਤੇ ਮਲਸੀਆਂ ਸ਼ਾਹਕੋਟ ਰੇਲਵੇ ਸਟੇਸ਼ਨਾਂ ਤੋਂ ਕਰਨਾਟਕ ਸਥਿਤ ਵਹਾਈਟਫੀਲਡ ਸੈਟੇਲਾਈਟ ਗੁਡਜ਼ ਟਰਮੀਨਲ ਤੱਕ ਆਲੂਆਂ ਦੀ ਰੇਲ ਮਾਰਗ ਰਾਹੀਂ ਢੁਆਈ ਕੀਤੀ ਗਈ। ਬਿਜ਼ਨਸ ਡਿਵੈਲਪਮੈਂਟ ਯੂਨਿਟ ਦੇ ਯਤਨਾਂ ਸਦਕਾ ਸੜਕੀ ਆਵਾਜਾਈ ਵਾਲੇ ਮਾਲ ਨੂੰ ਰੇਲ ਵੱਲ ਆਕਰਸ਼ਿਤ ਕੀਤਾ ਜਾ ਰਿਹਾ ਹੈ, ਜਿਸ ਨਾਲ ਰੇਲਵੇ ਦੇ ਮਾਲੀਏ ਵਿਚ ਵਾਧੇ ਦੇ ਨਾਲ-ਨਾਲ ਵਪਾਰੀਆਂ ਨੂੰ ਕਿਫ਼ਾਇਤੀ ਅਤੇ ਸੁਰੱਖਿਅਤ ਆਵਾਜਾਈ ਦੀ ਸਹੂਲਤ ਮਿਲ ਰਹੀ ਹੈ। ਸੀਨੀਅਰ ਮੰਡਲ ਵਣਜ ਪ੍ਰਬੰਧਕ ਪਰਮਦੀਪ ਸਿੰਘ ਸੈਣੀ ਨੇ ਦੱਸਿਆ ਕਿ ਬਿਜ਼ਨਸ ਡਿਵੈਲਪਮੈਂਟ ਯੂਨਿਟ ਵਲੋਂ ਵਪਾਰ ਅਤੇ ਉਦਯੋਗ ਜਗਤ ਨਾਲ ਲਗਾਤਾਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਇਹ ਪਹਿਲਕਦਮੀ ਕਿਸਾਨਾਂ ਅਤੇ ਵਪਾਰੀਆਂ ਨੂੰ ਰੇਲ ਆਵਾਜਾਈ ਰਾਹੀਂ ਖੇਤੀ ਉਤਪਾਦਾਂ ਦੀ ਢੁਆਈ ਲਈ ਉਤਸ਼ਾਹਿਤ ਕਰਨ ਦੇ ਨਾਲ-ਨਾਲ ਰੇਲਵੇ ਦੇ ਮਾਲ ਭਾੜੇ ਦੇ ਮਾਲੀਏ ਵਿਚ ਵਾਧਾ ਕਰਨ ਅਤੇ ਮਾਲ ਢੁਆਈ ਦੇ ਨਵੇਂ ਮੌਕੇ ਵਿਕਸਤ ਕਰਨ ਦੀ ਦਿਸ਼ਾ ਵਿਚ ਇਕ ਅਹਿਮ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਰਾਜਨੀਤਿਕ ਪਾਰਟੀਆਂ ਨੇ ਜਨਰਲ ਵਰਗ ਦੇ ਹਿੱਤਾਂ ਦੀ ਰਾਖੀ ਲਈ ਹੁਣ ਤੱਕ ਕੀ ਕੀਤਾ-ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਜਨਰ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਪੰਜਾਬ ਦੇ ਲੋਕ ਬਾਗੋਬਾਗ
Ad Position 24