ਗਾਰਬੇਜ ਫ੍ਰੀ ਫ਼ੈਸਟੀਵਲ ਕੰਪੇਨ ਦੀ ਸ਼ਹਿਰ ਵਾਸੀ ਕਰ ਰਹੇ ਨੇ ਸ਼ਲਾਘਾ
ਨਗਰ ਕੌਂਸਲ ਵਲੋਂ ਚਲਾਈ ਜਾ ਰਹੀ ਨਿਵੇਕਲੀ ਮੁਹਿੰਮ ਗਾਰਬੇਜ ਫ਼੍ਰੀ ਫ਼ੈਸਟੀਵਲ ਆਪਣੇ ਅੰਤਿਮ ਚਰਨ ’ਤੇ ਪੁੱਜੀ
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਗਾਰਬੇਜ ਫ਼ਰੀ ਫ਼ੈਸਟੀਵਲ ਮੁਹਿੰਮ ਜੋ ਕਿ ਦੀਵਾਲੀ ਤੋਂ 15 ਦਿਨ ਪਹਿਲਾਂ ਅਤੇ ਦੀਵਾਲੀ ਤੋਂ 15 ਦਿਨ ਬਾਅਦ ਤੱਕ ਚਲਾਈ ਜਾਣੀ ਸੀ ਇਸ ਨਿਵੇਕਲੀ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਦਾ ਮੁੱਖ ਮੰਤਵ ਫ਼ਿਰੋਜ਼ਪੁਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਤਿਉਹਾਰਾਂ ਦੇ ਦਿਨਾਂ ਵਿਚ ਕਚਰਾ ਮੁਕਤ ਸੜਕਾਂ ਪ੍ਰਦਾਨ ਕਰਨਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਜਿੱਥੇ ਸ਼ਹਿਰ ਦੇ ਵੱਖ-ਵੱਖ ਵਾਰਡਾਂ/ਰਿਹਾਇਸ਼ੀ ਅਤੇ ਕਮਰਸ਼ੀਅਲ ਏਰੀਏ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਉੱਥੇ ਕਮਰਸ਼ੀਅਲ ਏਰੀਏ ਦੇ ਦੁਕਾਨਦਾਰਾਂ ਨੂੰ ਇਸ ਮੁਹਿੰਮ ਤਹਿਤ ਪਲਾਸਟਿਕ ਕੈਰੀ ਬੈਗ ਅਤੇ ਪੋਲੀਥੀਨ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਇਸ ਦੀ ਵਿਕਰੀ ’ਤੇ ਪੂਰਨ ਰੂਪ ਵਿਚ ਪਾਬੰਦੀ ਲਾਉਣ ਸਬੰਧੀ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਨ
ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਸਫ਼ਾਈ ਕਰਨ ਦੀ ਤਸਵੀਰ। ਅਜੀਤ ਤਸਵੀਰ
26-11-2026
ਫ਼ਿਰੋਜ਼ਪੁਰ, 25 ਨਵੰਬਰ (ਰਾਕੇਸ਼ ਚਾਵਲਾ)-ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਗਾਰਬੇਜ ਫ਼ਰੀ ਫ਼ੈਸਟੀਵਲ ਮੁਹਿੰਮ ਜੋ ਕਿ ਦੀਵਾਲੀ ਤੋਂ 15 ਦਿਨ ਪਹਿਲਾਂ ਅਤੇ ਦੀਵਾਲੀ ਤੋਂ 15 ਦਿਨ ਬਾਅਦ ਤੱਕ ਚਲਾਈ ਜਾਣੀ ਸੀ ਇਸ ਨਿਵੇਕਲੀ ਮੁਹਿੰਮ ਤਹਿਤ ਨਗਰ ਕੌਂਸਲ ਫ਼ਿਰੋਜ਼ਪੁਰ ਦਾ ਮੁੱਖ ਮੰਤਵ ਫ਼ਿਰੋਜ਼ਪੁਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਤਿਉਹਾਰਾਂ ਦੇ ਦਿਨਾਂ ਵਿਚ ਕਚਰਾ ਮੁਕਤ ਸੜਕਾਂ ਪ੍ਰਦਾਨ ਕਰਨਾ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਸੁਪਰਡੈਂਟ ਸੁਖਪਾਲ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਰਾਹੀਂ ਜਿੱਥੇ ਸ਼ਹਿਰ ਦੇ ਵੱਖ-ਵੱਖ ਵਾਰਡਾਂ/ਰਿਹਾਇਸ਼ੀ ਅਤੇ ਕਮਰਸ਼ੀਅਲ ਏਰੀਏ ਦੀ ਸਫ਼ਾਈ ਕਰਵਾਈ ਜਾ ਰਹੀ ਹੈ ਉੱਥੇ ਕਮਰਸ਼ੀਅਲ ਏਰੀਏ ਦੇ ਦੁਕਾਨਦਾਰਾਂ ਨੂੰ ਇਸ ਮੁਹਿੰਮ ਤਹਿਤ ਪਲਾਸਟਿਕ ਕੈਰੀ ਬੈਗ ਅਤੇ ਪੋਲੀਥੀਨ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਇਸ ਦੀ ਵਿਕਰੀ ’ਤੇ ਪੂਰਨ ਰੂਪ ਵਿਚ ਪਾਬੰਦੀ ਲਾਉਣ ਸਬੰਧੀ ਵੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਹੁਣ ਤੱਕ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ 33 ਵਾਰਡਾਂ ਅਤੇ ਕਮਰਸ਼ੀਅਲ ਏਰੀਏ ਦੀ ਮੁਕੰਮਲ ਰੂਪ ਵਿਚ ਸਫ਼ਾਈ ਕਰਵਾਈ ਜਾ ਚੁੱਕੀ ਹੈ। ਸ਼ਹਿਰ ਨੂੰ ਜੁੜਦੀਆਂ ਲਿੰਗ ਸੜਕਾਂ/ਐਂਟਰੀਆਂ ਦੀ ਸਫ਼ਾਈ ਕਰਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰਕਾਰ ਦੀਆਂ ਗਤੀਵਿਧੀਆਂ ਜਿਵੇਂ ਕਿ ਸਵੱਛਤਾ ਰੈਲੀ,ਨੁੱਕੜ ਨਾਟਕ, ਇਸ਼ਤਿਹਾਰ, ਬੁਨਿਆਦੀ ਰਾਹੀਂ ਸ਼ਹਿਰ ਨੂੰ ਸਫ਼ਾਈ ਅਤੇ ਸਵੱਛਤਾ ਦੇ ਵੱਖ-ਵੱਖ ਪਹਿਲੂਆਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਸ ਉਪਰੰਤ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਇਸ ਮੁਹਿੰਮ ਤਹਿਤ ਸਪੈਸ਼ਲ ਤਿਆਰ ਕੀਤੀ ਮਟੀਰੀਅਲ ਰਿਕਵਰੀ ਵੈਨ ਰਾਹੀਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਘਰਾਂ ਅਤੇ ਦੁਕਾਨਾਂ ਤੋਂ ਰੀਸਾਈਕਲਿੰਗ ਮਟੀਰੀਅਲ ਜਿਵੇਂ ਕਿ ਕੱਪੜਾ, ਜੁੱਤੇ,ਕਿਤਾਬਾਂ,ਖਿਡੌਣੇ ਆਦਿ ਦਾ ਸਮਾਨ ਇਕੱਠਾ ਕੀਤਾ ਗਿਆ ਹੈ ਇਸ ਰੀਸਾਈਕਲਿੰਗ ਮਟੀਰੀਅਲ ਨੂੰ ਮੁਕੰਮਲ ਰੂਪ ਵਿਚ ਸਾਫ਼ ਸੁਥਰਾ ਕਰਵਾਉਣ ਉਪਰੰਤ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਲੋਕਾਂ ਨੂੰ ਮੁਫ਼ਤ ਵੰਡਿਆ ਜਾਵੇਗਾ ਜੋ ਲੋਕ ਇਸ ਨੂੰ ਖ਼ਰੀਦਣ ਤੋਂ ਅਸਮਰਥ ਹਨ। ਇਸ ਖਾਦ ਦੀ ਪ੍ਰਮੋਸ਼ਨ ਕਰਨ ਲਈ ਫ਼ਿਰੋਜ਼ਪੁਰ ਸ਼ਹਿਰ ਦੇ ਆਸ ਪਾਸ ਦੇ ਇਲਾਕੇ ਦੇ ਕਿਸਾਨਾਂ ਵੀ ਇਸ ਲੰਗਰ ਵਿਚ ਸ਼ਾਮਿਲ ਹੋਏ ਅਤੇ 100 ਪੌਦੇ ਮੁਫ਼ਤ ਵੰਡੇ ਗਏ, ਕਿਉਂ ਜੋ ਇਸ ਮੁਹਿੰਮ ਦਾ ਮੁੱਖ ਮੰਤਵ ਫ਼ਿਰੋਜ਼ਪੁਰ ਸ਼ਹਿਰ ਨੂੰ ਸਾਫ਼ ਸੁਥਰਾ,ਸੁੰਦਰ ਅਤੇ ਹਰਿਆ-ਭਰਿਆ ਬਣਾਉਣਾ ਸੀ। ਇਸ ਸਬੰਧੀ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਕਾਰਜ ਸਾਧਕ ਅਫ਼ਸਰ ਮਨਿੰਦਰ ਪਾਲ ਸਿੰਘ ਅਤੇ ਸੁਖਪਾਲ ਸਿੰਘ ਵਲੋਂ ਸਾਂਝੀ ਤੌਰ ’ਤੇ ਦੱਸਿਆ ਗਿਆ ਕਿ ਆਉਣ ਵਾਲੇ ਦਿਨਾਂ ਵਿਚ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਗਾਰਬੇਜ ਵਲੰਬਰੇਬਲ ਪੁਆਇੰਟਾਂ ਨੂੰ ਸਾਫ਼ ਕਰਨਾ ਅਤੇ ਉਨ੍ਹਾਂ ਦਾ ਸੁੰਦਰੀਕਰਨ ਮੁੱਖ ਟੀਚਾ ਹੋਵੇਗਾ। ਉਨ੍ਹਾਂ ਨੇ ਫ਼ਿਰੋਜ਼ਪੁਰ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ੋਕਿ ਇਸ ਮੁਹਿੰਮ ਵਿਚ ਨਗਰ ਕੌਂਸਲ ਫ਼ਿਰੋਜ਼ਪੁਰ ਦਾ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ, ਸਮਾਜ ਸੇਵੀ ਸੰਸਥਾਵਾਂ,ਰਾਜਨੀਤੀਕ ਅਹੁਦੇਦਾਰ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਐੱਨ.ਜੀ.ਓ,ਸਕੂਲਾਂ ਦੇ ਵਿਦਿਆਰਥੀ/ ਸਟਾਫ਼ , ਕਾਲਜਾਂ ਦੇ ਪ੍ਰਿੰਸੀਪਲ/ਸਟਾਫ਼/ ਵਿਦਿਆਰਥੀ/ਐੱਨ.ਸੀ.ਸੀ ਅਤੇ ਐੱਨ.ਐੱਸ.ਐੱਸ ਦੇ ਵਲੰਟੀਅਰ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਭਵਿੱਖ ਵਿਚ ਵੀ ਅਸੀਂ ਆਸ ਕਰਦੇ ਹਾਂ ਕਿ ਉਹ ਇਸ ਪ੍ਰਕਾਰ ਇਹ ਨਗਰ ਕੌਂਸਲ ਫ਼ਿਰੋਜਪੁਰ ਨੂੰ ਆਪਣਾ ਬਣਦਾ ਸਹਿਯੋਗ ਦੇਣਗੇ। ਇਸ ਸਬੰਧੀ ਐਡਵੋਕੇਟ ਜਗਦੀਪ ਸਿੰਘ ਸੋਢੀ ਵਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਦੇ ਇਸ ਨਿਵੇਕਲੇ ਉਪਰਾਲੇ ਨਾਲ ਜਿੱਥੇ ਸ਼ਹਿਰ ਵਾਸੀਆਂ ਨੂੰ ਤਿਉਹਾਰਾਂ ਦੇ ਦਿਨਾਂ ਵਿਚ ਸਾਫ਼ ਸੁਥਰੀਆਂ ਸੜਕਾਂ ਮਿਲੀਆਂ, ਉੱਥੇ ਉਨ੍ਹਾਂ ਨੂੰ ਸਫ਼ਾਈ ਪ੍ਰਤੀ ਨਿੱਜੀ ਜ਼ਿੰਮੇਵਾਰੀ ਦਾ ਅਹਿਸਾਸ ਵੀ ਹੋਇਆ। ਡਾ.ਅਨਿਰੁੱਧ ਗੁਪਤਾ ਸੀ.ਈ.ਓ ਡੀ.ਸੀ.ਐੱਮ ਗਰੁੱਪ ਆਫ਼ ਐਜੂਕੇਸ਼ਨ ਫ਼ਿਰੋਜ਼ਪੁਰ ਵਲੋਂ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਗਈ ਇਸ ਮੁਹਿੰਮ ਦੀ ਸ਼ਲਾਘਾ ਕਰਦੇ ਹੋਏ ਦੱਸਿਆ ਕਿ ਫ਼ਿਰੋਜ਼ਪੁਰ ਸ਼ਹਿਰ ਵਾਸੀ/ਹਰ ਇਕ ਵਰਗ ਇਸ ਮੁਹਿੰਮ ਨਾਲ ਜੁੜਨਾ ਚਾਹੀਦਾ ਹੈ। ਡਾ.ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਿਰੋਜ਼ਪੁਰ ਨੇ ਦੱਸਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਗਈ ਇਸ ਮੁਹਿੰਮ ਨਾਲ ਤਿਉਹਾਰਾਂ ਦੇ ਦਿਨਾਂ ਵਿਚ ਕਮਰਸ਼ੀਅਲ ਏਰੀਏ ਅੰਦਰ ਪਲਾਸਟਿਕ ਕੈਰੀ ਬੈਗ ਅਤੇ ਪੋਲੀਥੀਨ ਦੀ ਵਰਤੋਂ ਅਤੇ ਵਿਕਰੀ ਵਿਚ ਕਮੀ ਆਉਣਾ ਇਸ ਮੁਹਿੰਮ ਦੀ ਸਫਲਤਾ ਦਾ ਇਕ ਪਹਿਲੂ ਹੈ। ਡਾ.ਸੰਗੀਤਾ ਪ੍ਰਿੰਸੀਪਲ ਦੇਵ ਸਮਾਜ ਕਾਲਜ ਫ਼ਾਰ ਵੂਮੇਨ ਫ਼ਿਰੋਜ਼ਪੁਰ ਵਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਦੀ ਇਸ ਨਿਵੇਕਲੀ ਮੁਹਿੰਮ ਨਾਲ ਫ਼ਿਰੋਜ਼ਪੁਰ ਸ਼ਹਿਰ ਦੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਜੋੜਨਾ ਆਉਣ ਵਾਲੀ ਪੀੜੀ ਲਈ ਸਫ਼ਾਈ ਅਤੇ ਸਵੱਛਤਾ ਪ੍ਰਤੀ ਪ੍ਰੇਰਨਾਦਾਇਕ ਸਾਬਿਤ ਹੋਵੇਗਾ। ਫ਼ਿਰੋਜ਼ਪੁਰ ਸ਼ਹਿਰੀ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਵ ੱਲੋਂ ਦੱਸਿਆ ਗਿਆ ਕਿ ਨਗਰ ਕੌਂਸਲ ਫ਼ਿਰੋਜ਼ਪੁਰ ਵਲੋਂ ਚਲਾਈ ਗਈ ਇਸ ਵਿਸ਼ੇਸ਼ ਅਤੇ ਨਿਵੇਕਲੀ ਮੁਹਿੰਮ ਅੰਦਰ ਫ਼ਿਰੋਜ਼ਪੁਰ ਸ਼ਹਿਰ ਵਾਸੀ ਬਿਨਾਂ ਕਿਸੇ ਰਾਜਨੀਤਿਕ ਸਮਾਜਿਕ ਭੇਦ ਭਾਵ ਤੋਂ ਇਸ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਫ਼ਿਰੋਜ਼ਪੁਰ ਸ਼ਹਿਰ ਨੂੰ ਸਾਫ਼ ਸੁਥਰਾ ਅਤੇ ਸੁੰਦਰ ਬਣਾਉਣ ਦਾ ਹਰ ਯਤਨ ਕੀਤਾ ਜਾ ਸਕੇ।