25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਫਿਰੋਜ਼ਪੁਰ ਵਿਚ ਪੀ . ਜੀ . ਆਈ. ਸੈਟਲਾਈਟ ਸੈਂਟਰ ਦੇ ਨਿਰਮਾਣ ਕਾਰਜਾਂ ਦਾ ਰਾਣਾ ਸੋਢੀ ਵਲੋਂ ਜਾਇਜ਼ਾ

ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਹਤ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਲੋਕਾਂ ਨੂੰ ਆਧੁਨਿਕ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣ ਰਹੇ ਪੀ. ਜੀ.

Ad Position 21
No active advertisement
ਅਜੀਤ ਡੈਸਕ 26-11-2026
ਫ਼ਿਰੋਜ਼ਪੁਰ, 25 ਨਵੰਬਰ (ਸੁਖਵਿੰਦਰ ਸਿੰਘ)- ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਿਚ ਸਿਹਤ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਅਤੇ ਲੋਕਾਂ ਨੂੰ ਆਧੁਨਿਕ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਬਣ ਰਹੇ ਪੀ.ਜੀ.ਆਈ ਸੈਟਲਾਈਟ ਸੈਂਟਰ ਫਿਰੋਜ਼ਪੁਰ ਦੇ ਨਿਰਮਾਣ ਕਾਰਜਾਂ ਦਾ ਸਾਬਕਾ ਮੰਤਰੀ ਪੰਜਾਬ ਅਤੇ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਆਪਣੇ ਸਾਥੀਆਂ ਸਮੇਤ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨੇ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਪ੍ਰਾਜੈਕਟ ਨੂੰ ਜਲਦ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰ ਦੇ ਵੱਖ-ਵੱਖ ਕੌਂਸਲਰਾਂ ਤੋਂ ਇਲਾਵਾ ਭਾਜਪਾ ਦੇ ਆਗੂ ਅਤੇ ਵਰਕਰ ਵੀ ਮੌਜੂਦ ਸਨ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ ਪੀ.ਜੀ.ਆਈ ਸੈਟੇਲਾਈਟ ਸੈਂਟਰ ਫ਼ਿਰੋਜ਼ਪੁਰ ਦੀ ਓਪੀਡੀ ਸੇਵਾਵਾਂ ਨੂੰ 2026 ਦੇ ਅੰਤ ਤੱਕ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਵੀ ਜਲਦ ਤੋਂ ਜਲਦ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਡਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਪੀਜੀਆਈ ਫਿਰੋਜ਼ਪੁਰ ਦੀਆਂ ਓਪੀਡੀ ਸੇਵਾਵਾਂ ਦੇ ਉਦਘਾਟਨ ਲਈ ਸੱਦਾ ਦਿੱਤਾ ਜਾਵੇਗਾ। ਰਾਣਾ ਸੋਢੀ ਨੇ ਕਿਹਾ ਕਿ ਪੀ.ਜੀ.ਆਈ ਸੈਟੇਲਾਈਟ ਸੈਂਟਰ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਲੋਕਾਂ ਲਈ ਸਿਹਤ ਸਹੂਲਤਾਂ ਦੇ ਖੇਤਰ ਵਿੱਚ ਇੱਕ ਅਹਿਮ ਕਦਮ ਸਾਬਤ ਹੋਵੇਗੀ। ਇਸ ਨਾਲ ਫ਼ਿਰੋਜ਼ਪੁਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਆਧੁਨਿਕ ਸਿਹਤ ਸੇਵਾਵਾਂ ਆਪਣੇ ਨੇੜੇ ਮਿਲ ਸਕਣਗੀਆਂ ਅਤੇ ਗੰਭੀਰ ਬਿਮਾਰੀਆਂ ਦੇ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿਚ ਜਾਣ ਦੀ ਮਜਬੂਰੀ ਵੀ ਘਟੇਗੀ। ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਨੂੰ ਸਿਹਤ ਸਹੂਲਤਾਂ ਦੇ ਖੇਤਰ ਵਿਚ ਨਵੀਂ ਪਛਾਣ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨਵਨੀਤ ਕੁਮਾਰ ਸ਼ਰਮਾ ਦੀ ਨਿਯੁਕਤੀ ’ ਤੇ ਰਾਣਾ ਸੋਢੀ ਨੇ ਮੁਬਾਰਕਬਾਦ ਦਿੱਤੀ ਅਗਲੀ ਖ਼ਬਰ ਗਾਰਬੇਜ ਫ੍ਰੀ ਫ਼ੈਸਟੀਵਲ ਕੰਪੇਨ ਦੀ ਸ਼ਹਿਰ ਵਾਸੀ ਕਰ ਰਹੇ ਨੇ ਸ਼ਲਾਘਾ ਨਗਰ ਕੌਂਸਲ ਵਲੋਂ ਚਲਾਈ ਜਾ ਰਹੀ ਨਿਵੇਕਲੀ ਮੁਹਿੰਮ ਗਾ...
Ad Position 24