ਅਕਾਲੀ-ਭਾਜਪਾ ਦਾ ਗਠਜੋੜ ਸੂਬੇ ਦੇ ਵਿਕਾਸ ਲਈ ਲਾਹੇਵੰਦ- ਮਨਤਾਰ ਸਿੰਘ ਬਰਾੜ
ਕੋਟਕਪੂਰਾ, 25 ਨਵੰਬਰ (ਰਿੰਕੂ ਮਲਹੋਤਰਾ)- ਛੇ ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਉੱਚ ਸਿਆਸੀ ਆਗੂਆਂ ਦੀ ਅਗਵਾਈ ਵਿਚ ਹੋਇਆ ਗਠਜੋੜ ਸੂਬੇ ਲਈ ਲਾਹੇਵੰਦ ਸਾਬਤ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਇਸ ਗਠਜੋੜ ਦਾ ਲਾਭ ਮਿਲੇਗਾ।
ਕੋਟਕਪੂਰਾ, 25 ਨਵੰਬਰ (ਰਿੰਕੂ ਮਲਹੋਤਰਾ)- ਛੇ ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਉੱਚ ਸਿਆਸੀ ਆਗੂਆਂ ਦੀ ਅਗਵਾਈ ਵਿਚ ਹੋਇਆ ਗਠਜੋੜ ਸੂਬੇ ਲਈ ਲਾਹੇਵੰਦ ਸਾਬਤ ਹੋਵੇਗਾ। ਇਹ ਪ੍ਰਗਟਾਵਾ ਕਰਦਿਆਂ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਇਸ ਗਠਜੋੜ ਦਾ ਲਾਭ ਮਿਲੇਗਾ। ਉਨ੍ਹਾਂ ਦੱਸਿਆ ਕਿ ਭਾਜਪਾ ਤੇ ਅਕਾਲੀ ਦਲ ਬਾਦਲ ਦਾ ਨਹੁੰ-ਮਾਸ ਦਾ ਰਿਸ਼ਤਾ ਹੈ। ਸੂਬੇ ਵਿਚ ਡਬਲ ਇੰਜਣ ਸਰਕਾਰ ਬਣਨ ਨਾਲ ਕਿਸਾਨਾਂ, ਵਪਾਰੀ ਵਰਗ, ਮਜ਼ਦੂਰ ਵਰਗ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ।