25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਿਜ਼ਾਮਦੀਨ ਵਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਮੱਖੂ, 25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਸੁਸਾਇਟੀ ਸੇਵਾਦਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ਬਲਜੀਤ ਸਿੰਘ ਸਭਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਸਬੰਧਤ ਗੁਰਬਾਣੀ ਵਿਚਾਰਾਂ ਅਤੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 26-11-2026
ਮੱਖੂ, 25 ਨਵੰਬਰ (ਕੁਲਵਿੰਦਰ ਸਿੰਘ ਸੰਧੂ)-ਬਲਾਕ ਮੱਖੂ ਦੇ ਪਿੰਡ ਨਿਜ਼ਾਮਦੀਨ ਵਾਲਾ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਗੁਰਦੁਆਰਾ ਸਾਹਿਬ ਦੀ ਸੇਵਾ ਸੁਸਾਇਟੀ ਸੇਵਾਦਾਰ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕਥਾਵਾਚਕ ਭਾਈ ਬਲਜੀਤ ਸਿੰਘ ਸਭਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਨਾਲ ਸਬੰਧਤ ਗੁਰਬਾਣੀ ਵਿਚਾਰਾਂ ਅਤੇ ਸ਼ਬਦਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਉੱਘੇ ਸਾਹਿੱਤਕਾਰ ਡਾ.ਗੁਰਚਰਨ ਸਿੰਘ ਨੂਰਪੁਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਅਨੁਸਾਰ ਆਪਣਾ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਣ ਨੂੰ ਗੁਰੂ ਦਾ ਦਰਜਾ ਦਿੱਤਾ ਹੈ, ਪਰ ਅੱਜ ਅਸੀਂ ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਕਰਕੇ ਕੁਦਰਤ ਨਾਲ ਖਿਲਵਾੜ ਕਰ ਰਹੇ ਹਾਂ, ਜਿਸ ਦੇ ਜ਼ਿੰਮੇਵਾਰ ਅਸੀਂ ਖ਼ੁਦ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਨਾਨਕ ਦੇਵ ਜੀ ਦੀ ਗੁਰਬਾਣੀ ਨੂੰ ਪੜ੍ਹਨ ਅਤੇ ਸੁਣਨ ਦੇ ਨਾਲ-ਨਾਲ ਇਸ ਨੂੰ ਆਪਣੇ ਮਨਾਂ ਵਿਚ ਵਸਾ ਕੇ ਅਮਲ ਵਿਚ ਲਿਆਉਣਾ ਚਾਹੀਦਾ ਹੈ। ਮਨਾਂ ਵਿਚੋਂ ਈਰਖਾ ਅਤੇ ਹੰਕਾਰ ਕੱਢ ਕੇ ਸਮਾਜ ਦੀ ਸੇਵਾ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਗੁਰੂ ਸਾਹਿਬ ਦੇ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਸਫਲ ਬਣਾ ਸਕੀਏ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਵਿਤਾਵਾਂ ਅਤੇ ਸ਼ਬਦ ਗਾਇਨ ਕੀਤੇ ਗਏ। ਸਮਾਗਮ ਦੇ ਅੰਤ ਵਿਚ ਗੁਰੂ ਘਰ ਦੇ ਵਜ਼ੀਰ ਬਾਬਾ ਗੁਰਨਾਮ ਸਿੰਘ ਦੀਨੇ ਕੇ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਵੀਰ ਸਿੰਘ ਵਲੋਂ ਡਾ.ਗੁਰਚਰਨ ਸਿੰਘ ਨੂਰਪੁਰ ਅਤੇ ਕਥਾਵਾਚਕ ਭਾਈ ਬਲਜੀਤ ਸਿੰਘ ਸਭਰਾ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਘਰ ਵਿਖੇ ਸੰਗਤਾਂ ਲਈ ਅਟੁੱਟ ਲੰਗਰ ਵਰਤਾਇਆ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸਿਰਜੇਗਾ : ਦਵਿੰਦਰ ਸਿੰਘ ਕਲਸੀ ਦੋਵਾਂ ਪਾਰਟੀਆਂ ਦੀ ਲੀਡਰਸ਼ਿ... ਅਗਲੀ ਖ਼ਬਰ ਕੱਲ੍ਹ ਦੀ ਮੋਗਾ ਰੈਲੀ ਪੰਜਾਬ ਦੀ ਸਿਆਸਤ ਵਿਚ ਨਵਾਂ ਇਤਿਹਾਸ ਸਿਰਜੇਗੀ : ਡਾ . ਸੋਢੀ
Ad Position 24