25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਕਾਲੀ - ਭਾਜਪਾ ਗੱਠਜੋੜ ਪੰਜਾਬ ਦੇ ਹਿੱਤਾਂ ਲਈ ਅਹਿਮ ਫ਼ੈਸਲਾ - ਜਿੰਦੂ , ਬੱਬੂ ਫ਼ਿਰੋਜ਼ਪੁਰ ਦਿਹਾਤੀ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ-ਸੁਖਬੀਰ ਸਿੰਘ ਬਾਦਲ ਨੂੰ ਦਿੱਤੀ ਵਧਾਈ

ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ।

Ad Position 21
No active advertisement
ਜੁਗਿੰਦਰ ਸਿੰਘ ਜਿੰਦੂ ਅਤੇ ਸੁਰਿੰਦਰ ਸਿੰਘ ਬੱਬੂ 26-11-2026
ਫ਼ਿਰੋਜ਼ਪੁਰ, 25 ਨਵੰਬਰ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਗਠਜੋੜ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਫ਼ਿਰੋਜ਼ਪੁਰ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਬੱਬੂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਵਧਾਈ ਦਿੱਤੀ। ਆਗੂਆਂ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਗਠਜੋੜ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਲਿਆ ਗਿਆ ਅਹਿਮ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਇਸ ਸਾਂਝ ਨਾਲ ਸੂਬੇ ਦੀ ਕਿਸਾਨੀ, ਨੌਜਵਾਨਾਂ, ਵਪਾਰੀਆਂ ਅਤੇ ਸਮੁੱਚੇ ਭਾਈਚਾਰੇ ਨੂੰ ਮਜ਼ਬੂਤੀ ਮਿਲਣ ਦੀ ਉਮੀਦ ਹੈ। ਦੋਵਾਂ ਪਾਰਟੀਆਂ ਦੇ ਆਗੂ ਅਤੇ ਵਰਕਰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਗਠਜੋੜ ਨਾਲ ਦੋਵਾਂ ਪਾਰਟੀਆਂ ਦੇ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਉਹ ਇੱਕਜੁੱਟ ਹੋ ਕੇ ਲੋਕਾਂ ਵਿਚ ਵਿਚਰਨਗੇ। ਆਗੂਆਂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਮੁੜ ਵਿਕਾਸ ਦੀ ਲਹਿਰ ਲਿਆਉਣ ਲਈ ਸਾਂਝੇ ਯਤਨ ਕੀਤੇ ਜਾਣਗੇ। ਇਸ ਮੌਕੇ ਅਕਾਲੀ ਵਰਕਰਾਂ ਨੇ ਇਕ-ਦੂਜੇ ਨੂੰ ਵਧਾਈਆਂ ਦੇ ਕੇ ਗਠਜੋੜ ਦੇ ਫ਼ੈਸਲੇ ਦਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਪਾਰਟੀ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਮਿਲ ਕੇ ਸਰਗਰਮੀ ਨਾਲ ਕੰਮ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਟਵਾਣੀ ਰੈਲੀ ਲਈ ‘ ਆਪ ’ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ , ਫ਼ਿਰੋਜ਼ਪੁਰ ਤੋਂ ਵੱਡਾ ਕਾਫ਼ਲਾ ਹੋਵੇਗਾ ਸ਼ਾਮਲ - ਨਰਿੰਦਰ ਸ... ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੀ ਸਿਆਸਤ ਵਿਚ ਨਵਾਂ ਅਧਿਆਇ ਸਿਰਜੇਗਾ : ਦਵਿੰਦਰ ਸਿੰਘ ਕਲਸੀ ਦੋਵਾਂ ਪਾਰਟੀਆਂ ਦੀ ਲੀਡਰਸ਼ਿ...
Ad Position 24