26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨਾਲ ਜੋਗਿੰਦਰ ਪਾਲ ਭਾਟਾ ਨੇ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਅਤੇ ਵਿਕਾਸ ਸੰਬੰਧੀ ਕੀਤੀ ਵਿਚਾਰ-ਚਰਚਾ

ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)–ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਅਤੇ ਹਲਕੇ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-11-2026
ਗੁਰੂਹਰਸਹਾਏ, 26 ਨਵੰਬਰ (ਕਪਿਲ ਕੰਧਾਰੀ)–ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ.ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਅਤੇ ਹਲਕੇ ਦੇ ਵਿਕਾਸ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਲਕੇ ਦੀਆਂ ਬੁਨਿਆਦੀ ਲੋੜਾਂ, ਲੋਕਾਂ ਦੀਆਂ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਨੂੰ ਤਰੱਕੀ ਦੀਆਂ ਲੀਹਾਂ ’ਤੇ ਲਿਜਾਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਮੁਲਾਕਾਤ ਦੌਰਾਨ ਹਲਕਾ ਗੁਰੂਹਰਸਹਾਏ ਦੇ ਮੈਨੀਫੈਸਟੋ ਵਿਚ ਲੋਕਾਂ ਦੀਆਂ ਆਸਾਂ, ਲੋੜਾਂ ਅਤੇ ਜਨਤਕ ਮੁੱਦਿਆਂ ਨੂੰ ਪ੍ਰਮੁੱਖਤਾ ਨਾਲ ਸ਼ਾਮਲ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ, ਤਾਂ ਜੋ ਆਉਣ ਵਾਲੇ ਸਮੇਂ ਵਿਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਹਲਕੇ ਦੇ ਸਰਵਪੱਖੀ ਵਿਕਾਸ ਲਈ ਠੋਸ ਯੋਜਨਾਵਾਂ ਉਲੀਕੀਆਂ ਜਾ ਸਕਣ। ਇਸ ਦੇ ਨਾਲ ਹੀ ਹਲਕੇ ਵਿਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਲਈ ਵੀ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸ.ਪਰਗਟ ਸਿੰਘ ਨੇ ਭਰੋਸਾ ਦਿਵਾਇਆ ਕਿ ਜੇਕਰ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਹਲਕਾ ਗੁਰੂਹਰਸਹਾਏ ਦੇ ਵਿਕਾਸ ਨੂੰ ਪਹਿਲ ਦੇ ਆਧਾਰ ’ਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੀ ਤਰੱਕੀ, ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਅਤੇ ਜ਼ਰੂਰੀ ਬੁਨਿਆਦੀ ਸਹੂਲਤਾਂ ਨੂੰ ਬਿਹਤਰ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਕਾਂਗਰਸੀ ਆਗੂ ਜੋਗਿੰਦਰ ਪਾਲ ਭਾਟਾ ਨੇ ਇਸ ਮੁਲਾਕਾਤ ਦੌਰਾਨ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਪਾਰਟੀ ਦੇ ਮੈਨੀਫੈਸਟੋ ਵਿਚ ਢੁੱਕਵੀਂ ਜਗਹਾ ਦੇਣ ਸਬੰਧੀ ਆਪਣੇ ਸੁਝਾਅ ਪੇਸ਼ ਕੀਤੇ। ਇਸ ਮੁਲਾਕਾਤ ਨੂੰ ਹਲਕਾ ਗੁਰੂਹਰਸਹਾਏ ਦੇ ਭਵਿੱਖੀ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ 24 ਘੰਟੇ ਬਿਜਲੀ ਸਪਲਾਈ ਦੇ ਵਾਅਦਿਆਂ ਦੇ ਬਾਵਜੂਦ ਗੁਰੂਹਰਸਹਾਏ ਸ਼ਹਿਰ ’ਚ ਲੱਗ ਰਹੇ ਲੰਬੇ ਬਿਜਲੀ ਕੱਟ, ਲੋਕ ਪ੍ਰੇਸ਼ਾਨ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਪੰਜਾਬ ਦੀ ਸਿਆਸਤ ਨੂੰ ਮਿਲੇਗੀ ਨਵੀਂ ਦਿਸ਼ਾ, ਵਰਕਰਾਂ ’ਚ ਉਤਸ਼ਾਹ ਦੀ ਲਹਿਰ-ਬਲਕਾਰ ਸਿੰਘ ਢਿੱਲੋ...
Ad Position 24