ਅੱਜ 5 ਘੰਟੇ ਬੰਦ ਰਹੇਗੀ ਬਿਜਲੀ ਸਪਲਾਈ
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਵਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਕਰਨ ਦੇ ਮੱਦੇਨਜ਼ਰ ਅੱਜ 27 ਨਵੰਬਰ 2026 ਨੂੰ ਸ਼ਹਿਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਆਰਜ਼ੀ ਤੌਰ ’ਤੇ ਬੰਦ ਰੱਖੀ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਜੀਨੀਅਰ ਜਤਿੰਦਰ ਸੈਣੀ ਐੱਸ.
ਫ਼ਿਰੋਜ਼ਪੁਰ, 26 ਨਵੰਬਰ (ਰਾਕੇਸ਼ ਚਾਵਲਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕਾਮ) ਵਲੋਂ ਬਿਜਲੀ ਲਾਈਨਾਂ ਦੀ ਜ਼ਰੂਰੀ ਮੁਰੰਮਤ ਅਤੇ ਸਾਂਭ-ਸੰਭਾਲ ਕਰਨ ਦੇ ਮੱਦੇਨਜ਼ਰ ਅੱਜ 27 ਨਵੰਬਰ 2026 ਨੂੰ ਸ਼ਹਿਰ ਅਤੇ ਆਸ-ਪਾਸ ਦੇ ਕਈ ਇਲਾਕਿਆਂ ਦੀ ਬਿਜਲੀ ਸਪਲਾਈ ਆਰਜ਼ੀ ਤੌਰ ’ਤੇ ਬੰਦ ਰੱਖੀ ਜਾਵੇਗੀ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਇੰਜੀਨੀਅਰ ਜਤਿੰਦਰ ਸੈਣੀ ਐੱਸ.ਡੀ.ਓ. ਸ਼ਹਿਰੀ ਅਤੇ ਜੇ.ਈ. ਅਖਿਲ ਨੇ ਦੱਸਿਆ ਕਿ ਤਕਨੀਕੀ ਮੁਰੰਮਤ ਕਾਰਨ 11 ਕੇ.ਵੀ. ਫੀਡਰ ਦਾਣਾ ਮੰਡੀ, ਸਿਟੀ ਇਨਕਲੇਵ, ਹਾਕੇ ਵਾਲਾ, ਗਿੱਲਾਂਵਾਲਾ ਅਤੇ ਰਾਮੇਵਾਲਾ ਅਧੀਨ ਪੈਂਦੇ ਸਮੂਹ ਇਲਾਕਿਆਂ ਦੀ ਬਿਜਲੀ ਸਪਲਾਈ ਦੁਪਹਿਰ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗੀ। ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਸਬੰਧਿਤ ਇਲਾਕਾ ਨਿਵਾਸੀਆਂ ਅਤੇ ਖਪਤਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਬੰਦ ਰਹਿਣ ਦੇ ਸਮੇਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਜ਼ਰੂਰੀ ਕੰਮਕਾਜ ਅਤੇ ਪਾਣੀ ਆਦਿ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲੈਣ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।