27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ ਮੋਗਾ ਰੈਲੀ ਲਈ ਵੱਡਾ ਕਾਫ਼ਲਾ ਹੋਇਆ ਰਵਾਨਾ

ਫ਼ਿਰੋਜ਼ਪੁਰ, 26 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਹੋਈ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪਾਰਟੀ ਆਗੂ ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ 100 ਤੋਂ ਵੱਧ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਮੋਗਾ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 27-11-2026
ਫ਼ਿਰੋਜ਼ਪੁਰ, 26 ਨਵੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਹੋਈ ‘ਪੰਜਾਬ ਖ਼ੁਸ਼ਹਾਲ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪਾਰਟੀ ਆਗੂ ਕੁਲਦੀਪ ਸਿੰਘ ਭੁੱਲਰ ਦੀ ਅਗਵਾਈ ਹੇਠ 100 ਤੋਂ ਵੱਧ ਗੱਡੀਆਂ ਦਾ ਵਿਸ਼ਾਲ ਕਾਫ਼ਲਾ ਮੋਗਾ ਲਈ ਰਵਾਨਾ ਹੋਇਆ। ਇਸ ਮੌਕੇ ਉਨ੍ਹਾਂ ਦੇ ਸਮਰਥਕਾਂ ਅਤੇ ਪਾਰਟੀ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਰੈਲੀ ਵਿਚ ਸ਼ਮੂਲੀਅਤ ਲਈ ਆਰਿਫ਼ ਕੇ ਅਤੇ ਗੱਟੀਆਂ ਸਥਿਤ ਦਫ਼ਤਰਾਂ ਤੋਂ ਵੀ ਵੱਡੀ ਗਿਣਤੀ ਵਿਚ ਵਰਕਰ ਆਪਣੇ ਵਾਹਨਾਂ ਰਾਹੀਂ ਕਾਫ਼ਲੇ ਵਿਚ ਸ਼ਾਮਲ ਹੋਏ। ਇਸ ਤੋਂ ਇਲਾਵਾ ਸ਼ਹਿਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਲਗਭਗ ਸਾਰੇ ਵਾਰਡਾਂ ਵਿਚੋਂ ਸਮਰਥਕਾਂ ਨੇ ਰੈਲੀ ਵਿਚ ਪਹੁੰਚਣ ਲਈ ਉਤਸ਼ਾਹ ਦਿਖਾਇਆ। ਵੱਡੀ ਗਿਣਤੀ ਵਿਚ ਵਾਹਨਾਂ ਦੇ ਕਾਫ਼ਲੇ ਅਤੇ ਵਰਕਰਾਂ ਦੀ ਸ਼ਮੂਲੀਅਤ ਨੇ ਇਲਾਕੇ ਵਿਚ ਇਸ ਰਵਾਨਗੀ ਨੂੰ ਚਰਚਾ ਦਾ ਵਿਸ਼ਾ ਬਣਾ ਦਿੱਤਾ। ਇਸ ਮੌਕੇ ਕੁਲਦੀਪ ਸਿੰਘ ਭੁੱਲਰ ਨੇ ਕਾਫ਼ਲੇ ਵਿਚ ਸ਼ਾਮਲ ਹੋਏ ਸਮੂਹ ਸਾਥੀਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਦਿੱਤਾ ਜਾ ਰਿਹਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਦਾ ਉਤਸ਼ਾਹ ਅਤੇ ਲੋਕਾਂ ਦੀ ਸ਼ਮੂਲੀਅਤ ਉਨ੍ਹਾਂ ਨੂੰ ਹੋਰ ਵੀ ਦ੍ਰਿੜ੍ਹਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜੰਗ : ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਕਰਵਾਇਆ ਜਾਣੂ ਅਗਲੀ ਖ਼ਬਰ ਅੱਜ 5 ਘੰਟੇ ਬੰਦ ਰਹੇਗੀ ਬਿਜਲੀ ਸਪਲਾਈ
Ad Position 24