26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਇੱਟਾਂ ਦੀਆਂ ਅਸਮਾਨੀਂ ਚੜ੍ਹੀਆਂ ਕੀਮਤਾਂ ਨੇ ਆਮ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ ਕੀਤਾ ਔਖਾ

ਮੁੱਦਕੀ, 26 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਲਈ ਅੱਜ ਦੇ ਦੌਰ ਵਿਚ ਆਪਣਾ ਪੱਕਾ ਮਕਾਨ ਉਸਾਰਨਾ ਵੱਡੀ ਚੁਨੌਤੀ ਬਣ ਗਿਆ ਹੈ, ਕਿਉਂਕਿ ਇੱਟਾਂ ਦੇ ਭਾਅ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਅਸਮਾਨੀ ਚੜ੍ਹ ਰਹੇ ਹਨ। ਇੱਟਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਲਈ ਆਪਣਾ ਘਰ ਬਣਾਉਣਾ ਮੁਸ਼ਕਿਲ ਕਰ ਦਿੱਤਾ ਹੈ।

Ad Position 21
No active advertisement
ਅਜੀਤ ਡੈਸਕ 27-11-2026
ਮੁੱਦਕੀ, 26 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਆਮ ਆਦਮੀ ਲਈ ਅੱਜ ਦੇ ਦੌਰ ਵਿਚ ਆਪਣਾ ਪੱਕਾ ਮਕਾਨ ਉਸਾਰਨਾ ਵੱਡੀ ਚੁਨੌਤੀ ਬਣ ਗਿਆ ਹੈ, ਕਿਉਂਕਿ ਇੱਟਾਂ ਦੇ ਭਾਅ ਪਿਛਲੇ ਕੁੱਝ ਮਹੀਨਿਆਂ ਤੋਂ ਲਗਾਤਾਰ ਅਸਮਾਨੀ ਚੜ੍ਹ ਰਹੇ ਹਨ। ਇੱਟਾਂ ਦੀਆਂ ਵਧਦੀਆਂ ਕੀਮਤਾਂ ਨੇ ਆਮ ਲੋਕਾਂ ਲਈ ਆਪਣਾ ਘਰ ਬਣਾਉਣਾ ਮੁਸ਼ਕਿਲ ਕਰ ਦਿੱਤਾ ਹੈ। ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ਨੂੰ ਹੁਣ ਮਕਾਨ ਉਸਾਰੀ ਲਈ ਲੋੜੀਂਦੀਆਂ ਇੱਟਾਂ ਵੀ ਮਹਿੰਗੇ ਭਾਅ ’ਤੇ ਖ਼ਰੀਦਣੀਆਂ ਪੈ ਰਹੀਆਂ ਹਨ। ਇੱਟਾਂ ਦੇ ਰੇਟ ਹਜ਼ਾਰ ਇੱਟਾਂ ਪਿੱਛੇ 10 ਹਜ਼ਾਰ ਰੁਪਏ ਤੋਂ ਪਾਰ ਹੋ ਜਾਣ ਕਾਰਨ ਮਕਾਨ ਉਸਾਰੀ ਦਾ ਬਜਟ ਪੂਰੀ ਤਰ੍ਹਾਂ ਵਿਗੜ ਗਿਆ ਹੈ। ਪਹਿਲਾਂ ਹੀ ਸੀਮਿੰਟ, ਰੇਤਾ, ਬਜਰੀ, ਸਰੀਏ ਅਤੇ ਮਜ਼ਦੂਰੀ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜਿਆ ਹੋਇਆ ਹੈ, ਉੱਪਰੋਂ ਇੱਟਾਂ ਦੇ ਮਹਿੰਗੇ ਭਾਅ ਨੇ ਉਸਾਰੀ ਦੇ ਕੰਮ ਨੂੰ ਹੋਰ ਵੀ ਔਖਾ ਬਣਾ ਦਿੱਤਾ ਹੈ। ਖ਼ਾਸ ਕਰਕੇ ਮੱਧ ਵਰਗ ਅਤੇ ਦਿਹਾੜੀਦਾਰ ਪਰਿਵਾਰਾਂ ਲਈ ਆਪਣੀ ਜ਼ਿੰਦਗੀ ਦੀ ਜਮਾਂ ਪੂੰਜੀ ਨਾਲ ਘਰ ਬਣਾਉਣਾ ਹੁਣ ਕਿਸੇ ਵੱਡੀ ਚੁਨੌਤੀ ਤੋਂ ਘੱਟ ਨਹੀਂ ਰਿਹਾ। ਕਈ ਪਰਿਵਾਰ ਮਹਿੰਗਾਈ ਕਾਰਨ ਮਕਾਨ ਉਸਾਰੀ ਦਾ ਕੰਮ ਸ਼ੁਰੂ ਕਰਨ ਤੋਂ ਟਾਲਾ ਵੱਟ ਰਹੇ ਹਨ, ਜਦਕਿ ਕਈਆਂ ਨੂੰ ਚੱਲਦਾ ਕੰਮ ਵੀ ਰੋਕਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੋਕਾਂ ਦੀ ਮੰਗ ਹੈ ਕਿ ਉਸਾਰੀ ਸਮਗ੍ਰੀ ਦੀਆਂ ਵਧਦੀਆਂ ਕੀਮਤਾਂ ’ਤੇ ਕਾਬੂ ਪਾਉਣ ਲਈ ਸਰਕਾਰ ਅਤੇ ਸਬੰਧਿਤ ਵਿਭਾਗਾਂ ਨੂੰ ਧਿਆਨ ਦੇਣਾ ਚਾਹੀਦਾ ਹੈ ਤਾਂ ਜੋ ਆਮ ਆਦਮੀ ਲਈ ਆਪਣੇ ਸਿਰ ’ਤੇ ਛੱਤ ਪਾਉਣ ਦਾ ਸੁਪਨਾ ਸਿਰਫ਼ ਸੁਪਨਾ ਬਣ ਕੇ ਨਾ ਰਹਿ ਜਾਵੇ। ਆਮ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਇੱਟਾਂ ਦੇ ਰੇਟਾਂ ਵਿਚ ਵਾਧਾ ਹੁੰਦਾ ਰਿਹਾ ਤਾਂ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਆਪਣੇ ਮਕਾਨ ਬਣਾਉਣਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ ਅਤੇ ਕਈ ਲੋਕ ਉਸਾਰੀ ਦਾ ਕੰਮ ਬੰਦ ਕਰਨ ਲਈ ਮਜਬੂਰ ਹੋ ਸਕਦੇ ਹਨ। ਇਸ ਦਾ ਅਸਰ ਇੱਟਾਂ ਦੇ ਭੱਠਿਆਂ ’ਤੇ ਕੰਮ ਕਰਨ ਵਾਲੇ ਮਜ਼ਦੂਰਾਂ ’ਤੇ ਵੀ ਪਵੇਗਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਲੋਕਾਂ ਦਾ ਮੰਨਣਾ ਹੈ ਕਿ ਉਸਾਰੀ ਦੇ ਕੰਮ ਵਿਚ ਮੰਦੀ ਆਉਣ ਨਾਲ ਬੇਰੁਜ਼ਗਾਰੀ ਅਤੇ ਆਰਥਿਕ ਮੁਸ਼ਕਲਾਂ ਵਿਚ ਹੋਰ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਵਧਦੀ ਮਹਿੰਗਾਈ ਵੱਲ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਦੂਜੇ ਪਾਸੇ ਭੱਠਾ ਮਾਲਕਾਂ ਦਾ ਕਹਿਣਾ ਹੈ ਕਿ ਕੋਲੇ ਦੀਆਂ ਕੀਮਤਾਂ ਵਿਚ ਵਾਧਾ ਹੋਣ ਕਾਰਨ ਇੱਟਾਂ ਦੇ ਉਤਪਾਦਨ ਦੀ ਲਾਗਤ ਵੱਧ ਗਈ ਹੈ, ਜਿਸ ਦਾ ਸਿੱਧਾ ਅਸਰ ਇੱਟਾਂ ਦੇ ਵਿੱਕਰੀ ਭਾਅ ’ਤੇ ਪੈ ਰਿਹਾ ਹੈ। ਉਨ੍ਹਾਂ ਅਨੁਸਾਰ ਬਾਲਣ ਅਤੇ ਹੋਰ ਖ਼ਰਚੇ ਮਹਿੰਗੇ ਹੋਣ ਕਾਰਨ ਇੱਟਾਂ ਦੇ ਮੌਜੂਦਾ ਰੇਟ ਵਧਾਉਣੇ ਪੈ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ‘100 ਦਿਨ ਬਾਲ ਵਿਆਹ ਮੁਕਤ ਭਾਰਤ ਮੁਹਿੰਮ’ ਤਹਿਤ ਦੇਵ ਸਮਾਜ ਮਾਡਲ ਸਕੂਲ ਵਿਖੇ ਸੈਮੀਨਾਰ ਅਗਲੀ ਖ਼ਬਰ ਪ੍ਰਧਾਨ ਕਰਨ ਗਿੱਲ ਸਾਥੀਆਂ ਦੇ ਕਾਫਲੇ ਸਮੇਤ ਮੋਗਾ ਰੈਲੀ ’ਚ ਹੋਏ ਸ਼ਾਮਿਲ
Ad Position 24