26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਮੋਗਾ ਲਈ ਰਵਾਨਾ

ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਵੱਡਾ ਅਤੇ ਉਤਸ਼ਾਹ ਭਰਿਆ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਹਲਕੇ ਦੇ ਲੋਕਾਂ ਵਿਚ ਰੈਲੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਦੀ ਅਗਵਾਈ ’ਚ ਮੋਗਾ ਲਈ ਰਵਾਨਾ ਹੋਣ ਦੀ ਤਸਵੀਰ। ਅਜੀਤ ਤਸਵੀਰ 27-11-2026
ਫ਼ਿਰੋਜ਼ਪੁਰ, 26 ਨਵੰਬਰ (ਕੁਲਬੀਰ ਸਿੰਘ ਸੋਢੀ)-ਮੋਗਾ ਵਿਖੇ ਹੋਣ ਵਾਲੀ ਆਮ ਆਦਮੀ ਪਾਰਟੀ ਦੀ ‘ਖ਼ੁਸ਼ਹਾਲ ਪੰਜਾਬ ਮਹਾ ਰੈਲੀ’ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਵੱਡਾ ਅਤੇ ਉਤਸ਼ਾਹ ਭਰਿਆ ਕਾਫ਼ਲਾ ਰਵਾਨਾ ਹੋਇਆ। ਇਸ ਮੌਕੇ ਹਲਕੇ ਦੇ ਲੋਕਾਂ ਵਿਚ ਰੈਲੀ ਵਿਚ ਸ਼ਾਮਲ ਹੋਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਾਫ਼ਲੇ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਰਵਾਨਾ ਕੀਤਾ ਅਤੇ ਲੋਕਾਂ ਦੇ ਜੋਸ਼ ਅਤੇ ਉਤਸ਼ਾਹ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਖ਼ੁਸ਼ਹਾਲ ਪੰਜਾਬ ਮਹਾ ਰੈਲੀ ਵਿਚ ਸ਼ਾਮਲ ਹੋਣ ਲਈ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਰਵਾਨਾ ਹੋਣਾ ਆਮ ਆਦਮੀ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ, ਭਰੋਸੇ ਅਤੇ ਸਮਰਥਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਹ ਉਤਸ਼ਾਹ ਪੰਜਾਬ ਵਿਚ ਬਦਲਾਅ ਦੀ ਰਾਜਨੀਤੀ ਅਤੇ ਸੂਬੇ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ’ਤੇ ਲਿਜਾਣ ਦੀ ਸੋਚ ਨੂੰ ਹੋਰ ਮਜ਼ਬੂਤ ਕਰਦਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਦੀ ਭਲਾਈ, ਸਿੱਖਿਆ, ਸਿਹਤ, ਬੁਨਿਆਦੀ ਢਾਂਚੇ ਅਤੇ ਵਿਕਾਸ ਦੇ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਪੰਜਾਬ ਨੂੰ ਇਕ ਖ਼ੁਸ਼ਹਾਲ, ਤਰਕਸ਼ੀਲ ਅਤੇ ਮਜ਼ਬੂਤ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਮਹਾ ਰੈਲੀ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ, ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਦੇ ਸੰਕਲਪ ਨੂੰ ਇਕ ਮੰਚ ’ਤੇ ਲਿਆਉਣ ਦਾ ਮੌਕਾ ਹੈ। ਉਨ੍ਹਾਂ ਹਲਕੇ ਦੇ ਲੋਕਾਂ ਵਲੋਂ ਦਿਖਾਏ ਗਏ ਉਤਸ਼ਾਹ ਅਤੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਸ਼ਮੂਲੀਅਤ ਹੀ ਕਿਸੇ ਵੀ ਮੁਹਿੰਮ ਦੀ ਅਸਲ ਤਾਕਤ ਹੁੰਦੀ ਹੈ। ਮੋਗਾ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਤੋਂ ਰਵਾਨਾ ਹੋਏ ਇਸ ਵੱਡੇ ਕਾਫ਼ਲੇ ਨੇ ਹਲਕੇ ਵਿਚ ਰੈਲੀ ਪ੍ਰਤੀ ਲੋਕਾਂ ਦੇ ਉਤਸ਼ਾਹ ਅਤੇ ਪਾਰਟੀ ਵਰਕਰਾਂ ਦੀ ਸਰਗਰਮੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ‘ਆਪ’ ਦੀ ਰੈਲੀ ’ਚ ਸ਼ਾਮਿਲ ਹੋਣ ਲਈ ਵੱਡਾ ਕਾਫ਼ਲਾ ਰਵਾਨਾ ਅਗਲੀ ਖ਼ਬਰ ਸਕੂਲ ਗ੍ਰਾਂਟ ਦੀ 25 ਫ਼ੀਸਦੀ ਰਕਮ ਵਾਪਸ ਲੈਣ ਦਾ ਫ਼ਰਮਾਨ ਅਧਿਆਪਕਾਂ ਨਾਲ ਸਰਾਸਰ ਧੱਕਾ-ਡੀ.ਟੀ.ਐੱਫ.
Ad Position 24