26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ‘ਆਪ’ ਦੀ ਰੈਲੀ ’ਚ ਸ਼ਾਮਿਲ ਹੋਣ ਲਈ ਵੱਡਾ ਕਾਫ਼ਲਾ ਰਵਾਨਾ

ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਗਈ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਅਤੇ ਸਮਰਥਕਾਂ ਵਿਚ ਕਾਫ਼ੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 27-11-2026
ਜ਼ੀਰਾ, 26 ਨਵੰਬਰ (ਰਜਨੀਸ਼ ਕਥੂਰੀਆ)- ਆਮ ਆਦਮੀ ਪਾਰਟੀ ਵਲੋਂ ਮੋਗਾ ਵਿਖੇ ਕਰਵਾਈ ਗਈ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਕਾਫ਼ਲਾ ਪੂਰੇ ਉਤਸ਼ਾਹ ਨਾਲ ਰਵਾਨਾ ਹੋਇਆ। ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਵਰਕਰਾਂ ਅਤੇ ਸਮਰਥਕਾਂ ਵਿਚ ਕਾਫ਼ੀ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਕਮਾਲਗੜ੍ਹ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਲਗਾਤਾਰ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੀ ਹਰ ਸਰਗਰਮੀ ਅਤੇ ਪ੍ਰੋਗਰਾਮ ਵਿਚ ਵਰਕਰਾਂ ਵਲੋਂ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾ ਰਹੀ ਹੈ। ਜਿਸ ਤੋਂ ਜਾਹਰ ਹੁੰਦਾ ਹੈ ਕਿ ਅਗਲੇ ਸਾਲ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਦੀ ਦੁਬਾਰਾ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਦਾ ਸਹਿਯੋਗ ਬੇਹੱਦ ਮਹੱਤਵਪੂਰਨ ਹੈ। ਇਸ ਮੌਕੇ ਇਕੱਠੇ ਹੋਏ ਵਰਕਰਾਂ ਦੇ ਭਾਰੀ ਉਤਸ਼ਾਹ ਨੇ ਪਾਰਟੀ ਪ੍ਰਤੀ ਉਨ੍ਹਾਂ ਦੀ ਸਰਗਰਮੀ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਇਲਾਕੇ ਦੇ ਕਈ ਪਤਵੰਤੇ, ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਛੱਡ ਕੇ ਕਈ ਪਰਿਵਾਰ ਕਾਂਗਰਸ ਪਾਰਟੀ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਖ਼ੁਸ਼ਹਾਲ ਪੰਜਾਬ ਮਹਾਂ ਰੈਲੀ ਲਈ ਫ਼ਿਰੋਜ਼ਪੁਰ ਸ਼ਹਿਰੀ ਤੋਂ ਲੋਕਾਂ ਦਾ ਠਾਠਾਂ ਮਾਰਦਾ ਕਾਫ਼ਲਾ ਮੋਗਾ ਲਈ ਰਵਾਨਾ
Ad Position 24